ਜ਼ਿਲ੍ਹਾ ਰਿਸੋਰਸ ਸੈਂਟਰ ਵਿਚ ਪੜ੍ਹ ਰਹੇ ਬੱਚਿਆਂ ਨੂੰ ਹੱਕਾਂ ਸੰਬੰਧੀ ਦਿੱਤੀ ਜਾਣਕਾਰੀ
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਜਸਵਿੰਦਰ ਸ਼ੀਮਾਰ ਵਲੋਂ ਅੱਜ ਜ਼ਿਲ੍ਹਾ ਰਿਸੋਰਸ ਸੈਂਟਰ ਵਿਚ ਹਾਜ਼ਰ ਸਕੂਲ ਦੇ ਬੱਚਿਆਂ ਨੂੰ ਦਿਵਿਆਂਗ ਐਕਟ 1995 ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋ ਇਲਾਵਾ ਉਨ੍ਹਾਂ ਦੇ ਹੱਕਾਂ ਤੇ ਮੁਫ਼ਤ ਕਾਨੂੰਨੀ ਸਹਾਇਤਾ ਸੰਬੰਧੀ ਜਾਗਰੂਕ ਕੀਤਾ ਗਿਆ।
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਜਸਵਿੰਦਰ ਸ਼ੀਮਾਰ ਵਲੋਂ ਅੱਜ ਜ਼ਿਲ੍ਹਾ ਰਿਸੋਰਸ ਸੈਂਟਰ ਵਿਚ ਹਾਜ਼ਰ ਸਕੂਲ ਦੇ ਬੱਚਿਆਂ ਨੂੰ ਦਿਵਿਆਂਗ ਐਕਟ 1995 ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋ ਇਲਾਵਾ ਉਨ੍ਹਾਂ ਦੇ ਹੱਕਾਂ ਤੇ ਮੁਫ਼ਤ ਕਾਨੂੰਨੀ ਸਹਾਇਤਾ ਸੰਬੰਧੀ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬੱਚਿਆਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਰਿਸੋਰਸ ਸੈਂਟਰ ਦੇ ਇੰਚਾਰਜ ਵਲੋਂ ਮਾਣਯੋਗ ਜੱਜ ਨੂੰ ਦੱਸਿਆ ਗਿਆ ਕਿ ਕੁਝ ਬੱਚਿਆਂ ਦੇ ਸਰਟੀਫ਼ਿਕੇਟ ਬਣਾਉਣੇ ਹਨ, ਉਸ ਸੰਬੰਧੀ ਬੱਚਿਆਂ ਨੂੰ ਮੈਡੀਕਲ ਚੈੱਕਅਪ ਲਈ ਫ਼ਰੀਦਕੋਟ ਵਿਖੇ ਜਾਣਾ ਪੈਂਦਾ ਹੈ ਜੋ ਕਿ ਉਨ੍ਹਾਂ ਨੂੰ ਆਉਣ-ਜਾਣ ਵਿਚ ਬਹੁਤ ਤਕਲੀਫ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸੰਬੰਧੀ ਮਾਣਯੋਗ ਜੱਜ ਨੇ ਕਿਹਾ ਕਿ ਇਸ ਸੰਬੰਧੀ ਡਾਕਟਰੀ ਟੀਮ ਭੇਜਣ ਲਈ ਇਕ ਪੱਤਰ ਲਿਖਿਆ ਜਾਵੇ ਤਾਂ ਜੋ ਸੰਬੰਧਿਤ ਵਿਭਾਗ ਨਾਲ ਤਾਲਮੇਲ ਕਰਕੇ ਡਾਕਟਰੀ ਟੀਮ ਦਾ ਪ੍ਰਬੰਧ ਕਰਵਾਇਆ ਜਾਵੇਗਾ। ਉਨ੍ਹਾਂ ਨਾਲਸਾ ਦੀਆਂ ਵੱਖ-ਵੱਖ ਸਕੀਮਾਂ, ਪਾਕਸੋ ਐਕਟ, ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ ਅਤੇ ਲੋਕ ਅਦਾਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਪ੍ਰਚਾਰ ਸਮੱਗਰੀ ਵੰਡਵਾਈ। ਇਸ ਮੌਕੇ ਜੀਵਨ ਕੁਮਾਰ ਸੀਨੀਅਰ ਸਹਾਇਕ ਦਫ਼ਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ, ਜਗਬੀਰ ਕੌਰ ਟੀਚਰ ਰਿਸੋਰਸ ਸੈਂਟਰ, ਡਿਪਟੀ ਡੀ.ਏ. ਅਤੇ ਸਮੇਤ ਸਟਾਫ਼ ਹਾਜ਼ਰ ਸੀ।