04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

‘ ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਰਾਜ ਪੱਧਰੀ ਖੇਡਾਂ ਲਈ ਖਿਡਾਰੀਆਂ ਦੇ ਟਰਾਇਲ 5 ਤੇ 6 ਨੂੰ

ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫ਼ੁੱਲਿਤ ਕਰਨ, ਖਿਡਾਰੀਆਂ ਦੀ ਪ੍ਰਤਿਭਾ ਤੇ ਹੁਨਰ ਨੂੰ ਉਭਾਰਨ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਤੰਦਰੁਸਤ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਦੇ ਮੰਤਵ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ 2026 (ਸੀਜ਼ਨ-4)’ ਅਧੀਨ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖਿਡਾਰੀਆਂ ਦੀ ਚੋਣ ਲਈ ਵੱਖ-ਵੱਖ ਖੇਡਾਂ ਦੇ ਟਰਾਇਲ ਕਰਵਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 04-10-2026
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫ਼ੁੱਲਿਤ ਕਰਨ, ਖਿਡਾਰੀਆਂ ਦੀ ਪ੍ਰਤਿਭਾ ਤੇ ਹੁਨਰ ਨੂੰ ਉਭਾਰਨ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਤੰਦਰੁਸਤ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਦੇ ਮੰਤਵ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ 2026 (ਸੀਜ਼ਨ-4)’ ਅਧੀਨ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖਿਡਾਰੀਆਂ ਦੀ ਚੋਣ ਲਈ ਵੱਖ-ਵੱਖ ਖੇਡਾਂ ਦੇ ਟਰਾਇਲ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਵੱਖ-ਵੱਖ ਖੇਡਾਂ ਦੇ ਰਾਜ ਪੱਧਰੀ ਮੁਕਾਬਲੇ ਲੜਕੇ-ਲੜਕੀਆਂ ਅਤੇ ਮਹਿਲਾ-ਪੁਰਸ਼ ਵਰਗਾਂ ਵਿਚ 10 ਅਕਤੂਬਰ ਤੋਂ 23 ਨਵੰਬਰ 2026 ਤੱਕ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਨਹੀਂ ਕਰਵਾਏ ਗਏ ਅਤੇ ਜਿਨ੍ਹਾਂ ਖੇਡਾਂ ਲਈ ਸਿੱਧੀ ਐਂਟਰੀ ਰਾਜ ਪੱਧਰ ’ਤੇ ਹੋਣੀ ਹੈ, ਉਨ੍ਹਾਂ ਖੇਡਾਂ ਲਈ ਟਰਾਇਲਾਂ ਦੇ ਆਧਾਰ ’ਤੇ ਯੋਗ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਹਾਕੀ, ਜੂਡੋ, ਸਾਫਟਬਾਲ, ਲਾਅਨ ਟੈਨਿਸ, ਫੈਂਸਿੰਗ, ਚੈੱਸ, ਰੋਇੰਗ, ਕੈਕਿੰਗ/ਕਨੋਇੰਗ, ਸਾਈਕਲਿੰਗ, ਵੁਸ਼ੂ, ਘੋੜਸਵਾਰੀ, ਬੇਸਬਾਲ, ਤਾਇਕਵਾਂਡੋ, ਜਿਮਨਾਸਟਿਕਸ ਅਤੇ ਕਰਾਟੇ ਦੇ ਟਰਾਇਲ ਵੱਖ-ਵੱਖ ਉਮਰ ਵਰਗਾਂ ਵਿਚ ਕਰਵਾਏ ਜਾਣਗੇ। ਇਸ ਤੋਂ ਇਲਾਵਾ ਟੇਬਲ ਟੈਨਿਸ ਦੇ ਟਰਾਇਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ, ਤੈਰਾਕੀ ਦੇ ਟਰਾਇਲ ਮਾਲਵਾ ਸਕੂਲ ਗਿੱਦੜਬਾਹਾ ਅਤੇ ਰਗਬੀ ਦੇ ਟਰਾਇਲ ਨਿਊ ਮਾਲਵਾ ਸਕੂਲ ਮੱਲਣ ਵਿਖੇ ਕਰਵਾਏ ਜਾਣਗੇ। ਉਪਰੋਕਤ ਖੇਡਾਂ ਦੇ ਟਰਾਇਲ 6 ਅਕਤੂਬਰ ਨੂੰ ਸਵੇਰੇ 9 ਵਜੇ ਹੋਣਗੇ, ਜਦਕਿ ਨੈੱਟਬਾਲ ਦੇ ਟਰਾਇਲ 5 ਅਕਤੂਬਰ ਨੂੰ ਸਵੇਰੇ 9 ਵਜੇ ਬਾਬਾ ਫ਼ਰੀਦ ਸਕੂਲ ਛੱਤਿਆਣਾ ਵਿਖੇ ਕਰਵਾਏ ਜਾਣਗੇ । ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਟਰਾਇਲਾਂ ਵਿਚ ਭਾਗ ਲੈਣ ਵਾਲਾ ਖਿਡਾਰੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ ਜਾਂ ਪੰਜਾਬ ਦੇ ਕਿਸੇ ਵਿਦਿਅਕ ਅਦਾਰੇ ਵਿਚ ਪੜ੍ਹਦਾ ਹੋਣਾ ਚਾਹੀਦਾ ਹੈ। ਇਸ ਸੰਬੰਧੀ ਖਿਡਾਰੀ ਕੋਲ ਰਿਹਾਇਸ਼ੀ ਸਰਟੀਫ਼ਿਕੇਟ, ਪੰਜਾਬ ਦਾ ਆਧਾਰ ਕਾਰਡ ਜਾਂ ਵਿਦਿਅਕ ਅਦਾਰੇ ਦਾ ਆਈ.ਡੀ. ਕਾਰਡ ਹੋਣਾ ਲਾਜ਼ਮੀ ਹੈ। ਟਰਾਇਲਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ ਉਮਰ ਦੇ ਸਬੂਤ ਵਜੋਂ ਖਿਡਾਰੀ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ ਅਤੇ ਆਪਣੀ ਆਫ਼ਲਾਈਨ ਸਮਰੀਸ਼ੀਟ ਟਰਾਇਲ ਸਥਾਨ ’ਤੇ ਜਮ੍ਹਾਂ ਕਰਵਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਟਰਾਇਲਾਂ ਵਿਚ ਭਾਗ ਲੈਣ ਲਈ ਕਿਸੇ ਵੀ ਖਿਡਾਰੀ ਨੂੰ ਬੱਸ ਕਿਰਾਇਆ ਨਹੀਂ ਦਿੱਤਾ ਜਾਵੇਗਾ। ਚੈੱਸ ਦੇ ਖਿਡਾਰੀ ਆਪਣੇ ਚੈੱਸ ਮੈਟ ਤੇ ਟਾਈਮਰ ਨਾਲ ਲੈ ਕੇ ਆਉਣ। ਸਾਰੇ ਖਿਡਾਰੀ ਆਪਣੀ ਸੰਬੰਧਿਤ ਖੇਡ ਦਾ ਲੋੜੀਂਦਾ ਸਾਮਾਨ/ਸਪੋਰਟਸ ਕਿੱਟ ਆਪਣੇ ਨਾਲ ਲੈ ਕੇ ਆਉਣ। ਹੋਰ ਜਾਣਕਾਰੀ ਲਈ ਦਫ਼ਤਰ ਦੇ ਕਰਮਚਾਰੀ ਦੀਪੀ ਰਾਣੀ ਜਿਮਨਾਸਟਿਕਸ ਕੋਚ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ . ਰਣਜੀਤ ਨੇ ਏ ਆਈ ਪਾਵਰਡ 3ਡੀ ਰੋਬੋਲੈਂਸ ਤਕਨੀਕ ਨਾਲ 60 ਸਾਲਾ ਮਹਿਲਾ ਦੇ ਬਦਲੇ ਦ... ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਈਫ਼ ਕੇਅਰ ਫਾਊਂਡੇਸ਼ਨ ਨੇ 2 ਲੈਬ ਕੁਲੈਕਸ਼ਨ ਸੈਂਟਰ ਖੋਲ੍ਹੇ, ਸਮਾਜ ਸੇਵੀ ਸਤੀਸ਼ ਨੇ ਕੀਤਾ ਉਦਘਾ...
Ad Position 24