06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ਦੀ ਜਾਂਚ

ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਨੂੰ ਜਾਰੀ ਰੱਖਦਿਆਂ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ ਅਤੇ ਮੁਹੱਲਿਆਂ ਵਿਚ 400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ ਟੀਮਾਂ ਨੇ ਇਕੋ ਸਮੇਂ ਘਰਾਂ ਅਤੇ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਲਈ।

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਅਧਿਕਾਰੀ ਤੇ ਕਰਮਚਾਰੀ। ਅਜੀਤ ਤਸਵੀਰ 06-10-2026
ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਨੂੰ ਜਾਰੀ ਰੱਖਦਿਆਂ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ ਅਤੇ ਮੁਹੱਲਿਆਂ ਵਿਚ 400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ ਟੀਮਾਂ ਨੇ ਇਕੋ ਸਮੇਂ ਘਰਾਂ ਅਤੇ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਲਈ। ਪੁਲਿਸ ਵਲੋਂ ਨਸ਼ਾ ਤਸਕਰੀ ਜਾਂ ਹੋਰ ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਰਹੇ ਵਿਅਕਤੀਆਂ ਦੇ ਘਰਾਂ ਤੋਂ ਇਲਾਵਾ ਜ਼ਮਾਨਤ ’ਤੇ ਬਾਹਰ ਆਏ ਵਿਅਕਤੀਆਂ ਅਤੇ ਪੁਲਿਸ ਰਿਕਾਰਡ ਵਿਚ ਆਏ ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਗਈ। ਸ਼ੱਕੀ ਵਿਅਕਤੀਆਂ ਦੀ ਪਛਾਣ ਤੇ ਅਪਰਾਧਿਕ ਰਿਕਾਰਡ ਦੀ ਜਾਂਚ ਲਈ ਪੁਲਿਸ ਦੀ ਤਕਨੀਕੀ ਪ੍ਰਣਾਲੀ ਦੀ ਵਰਤੋਂ ਕੀਤੀ ਗਈ, ਜਦਕਿ ਸ਼ੱਕੀ ਵਾਹਨਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਗਈ। ਮੁਹਿੰਮ ਦੌਰਾਨ ਨਿਸ਼ਾਨਦੇਹੀ ਕੀਤੇ ਇਲਾਕਿਆਂ ਦੇ ਮੁੱਖ ਰਸਤਿਆਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਇਲਾਕਿਆਂ ਨੂੰ ਘੇਰ ਕੇ ਸ਼ੱਕੀ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਹ ਕਾਰਵਾਈ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਲੰਬੀ ਪੁਲਿਸ ਉਪ ਮੰਡਲਾਂ ਦੇ ਵੱਖ-ਵੱਖ ਇਲਾਕਿਆਂ ਵਿਚ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਵਿਚ ਗੋਨਿਆਣਾ ਰੋਡ ਅਤੇ ਗਾਂਧੀ ਬਸਤੀ, ਗਿੱਦੜਬਾਹਾ ਵਿਚ ਅੰਬੇਡਕਰ ਨਗਰ ਆਦਿ, ਲੰਬੀ ਵਿਚ ਪਿੰਡ ਚੰਨੂੰ ਤੇ ਮਿੱਡਾ, ਮਲੋਟ ਉਪ ਮੰਡਲ ਵਿਚ ਅਬੁੱਲਖਰਾਣਾ, ਥਾਣਾ ਸਦਰ ਮਲੋਟ ਦੇ ਵੱਖ-ਵੱਖ ਇਲਾਕਿਆਂ ਅਤੇ ਪਿੰਡ ਲੱਖੇਵਾਲੀ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਸਮੇਤ ਹੋਰ ਨਿਸ਼ਾਨਦੇਹੀ ਕੀਤੇ ਸਥਾਨਾਂ ’ਤੇ ਤਲਾਸ਼ੀ ਅਤੇ ਜਾਂਚ ਕੀਤੀ ਗਈ। ਮੁਹਿੰਮ ਦੀ ਨਿਗਰਾਨੀ ਪੁਲਿਸ ਅਧਿਕਾਰੀਆਂ ਵਲੋਂ ਕੀਤੀ ਗਈ। ਇਸ ਵਿਚ ਐੱਸ.ਪੀ. ਕਾਰਵਾਈ ਮਹੇਸ਼ ਸੈਣੀ, ਐੱਸ.ਪੀ. ਮੁੱਖ ਦਫ਼ਤਰ ਗੁਰਿੰਦਰਜੀਤ ਸਿੰਘ, ਡੀ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਬਚਨ ਸਿੰਘ, ਡੀ.ਐੱਸ.ਪੀ. ਮਲੋਟ ਜਸਪਾਲ ਸਿੰਘ, ਡੀ.ਐੱਸ.ਪੀ. ਗਿੱਦੜਬਾਹਾ ਜਤਿੰਦਰ ਸਿੰਘ, ਡੀ.ਐੱਸ.ਪੀ. ਲੰਬੀ ਹਰਬੰਸ ਸਿੰਘ ਅਤੇ ਡੀ.ਐੱਸ.ਪੀ. ਮੁੱਖ ਦਫ਼ਤਰ ਜੋਰਾ ਸਿੰਘ ਸਮੇਤ ਵੱਖ-ਵੱਖ ਥਾਣਿਆਂ ਦੇ ਮੁਖੀਆਂ ਨੇ ਸ਼ਮੂਲੀਅਤ ਕੀਤੀ। ਐੱਸ.ਐੱਸ.ਪੀ. ਅਭਿਮਨਿਊ ਰਾਣਾ ਨੇ ਕਿਹਾ ਕਿ ਨਸ਼ਾ ਤਸਕਰਾਂ ਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਦੇ ਟਿਕਾਣਿਆਂ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਤਕਨੀਕੀ ਸਾਧਨਾਂ ਦੇ ਨਾਲ ਪੁਲਿਸ ਟੀਮਾਂ ਦੀ ਮਦਦ ਨਾਲ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ‘ਭਾਰਤ ਨੂੰ ਜਾਣੋ’ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ. ਸੀ. ਦਫ਼ਤਰ ਦਾ ਘਿਰਾਓ ਸ਼ੁਰੂ ਮੰਗਾਂ ਲਾਗੂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
Ad Position 24