ਭਾਕਿਯੂ ਏਕਤਾ (ਉਗਰਾਹਾਂ) ਦੀ ਬਲਾਕ ਪੱਧਰੀ ਮੀਟਿੰਗ ਹੋਈ
ਮੰਡੀ ਲੱਖੇਵਾਲੀ, 5 ਅਕਤੂਬਰ (ਮਿਲਖ ਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪਿੰਡ ਭਾਗਸਰ ਦੇ ਗੁਰਦੁਆਰਾ ਸਾਹਿਬ ਵਿਖੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਕਮੇਟੀ ਦੇ ਸੱਦੇ ’ਤੇ ਰਹਿੰਦੀਆਂ ਮੰਗਾਂ ਮਨਵਾਉਣ ਲਈ ਡਿਪਟੀ ਕਮਿਸ਼ਨਰ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਵਿਚਾਰ ਚਰਚਾ ਕੀਤੀ ਗਈ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਣਕ ਦੀ ਫ਼ਸਲ ਸਮੇਤ ਹੋਰ ਫ਼ਸਲਾਂ ਦੇ ਰੇਟਾਂ ’ਚ ਕੀਤੇ ਗਏ ਮਾਮੂਲੀ ਵਾਧੇ ਦੀ ਨਿਖੇਧੀ ਕੀਤੀ ਗਈ।
ਮੰਡੀ ਲੱਖੇਵਾਲੀ, 5 ਅਕਤੂਬਰ (ਮਿਲਖ ਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪਿੰਡ ਭਾਗਸਰ ਦੇ ਗੁਰਦੁਆਰਾ ਸਾਹਿਬ ਵਿਖੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਕਮੇਟੀ ਦੇ ਸੱਦੇ ’ਤੇ ਰਹਿੰਦੀਆਂ ਮੰਗਾਂ ਮਨਵਾਉਣ ਲਈ ਡਿਪਟੀ ਕਮਿਸ਼ਨਰ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਵਿਚਾਰ ਚਰਚਾ ਕੀਤੀ ਗਈ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਣਕ ਦੀ ਫ਼ਸਲ ਸਮੇਤ ਹੋਰ ਫ਼ਸਲਾਂ ਦੇ ਰੇਟਾਂ ’ਚ ਕੀਤੇ ਗਏ ਮਾਮੂਲੀ ਵਾਧੇ ਦੀ ਨਿਖੇਧੀ ਕੀਤੀ ਗਈ। ਇਸ ਦੌਰਾਨ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ, ਮਾਸਟਰ ਕੁਲਬੀਰ ਸਿੰਘ, ਸੁਖਰਾਜ ਰਹੂੜਿਆਂਵਾਲੀ, ਜੱਜ ਸਿੰਘ ਭੁੱਲਰ, ਰਾਜਪਾਲ ਸਿੰਘ ਭੁੱਲਰ, ਮਾਸਟਰ ਗੁਰਚਰਨ ਸਿੰਘ ਗੰਧੜ, ਸੋਹਣ ਸਿੰਘ, ਜਸਵਿੰਦਰ ਸਿੰਘ ਪ੍ਰਧਾਨ, ਨਿਰਮਲ ਸਿੰਘ ਚੱਕ ਮਦਰੱਸਾ, ਅੰਗਰੇਜ ਸਿੰਘ, ਸੁਖਦੇਵ ਸਿੰਘ ਗੰਧੜ, ਜਗਸੀਰ ਸਿੰਘ, ਗੁਰਵਿੰਦਰ ਮਹਾਂਬੱਧਰ ਤੇ ਵਰਕਰ ਹਾਜ਼ਰ ਸਨ।