06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸੀ.ਬੀ.ਆਈ. ਜਾਂਚ ਨਾਲ ਪੰਜਾਬ ’ਚ ਫ਼ੈਲੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਵੇਗਾ: ਹਰਸਿਮਰਤ ਕੌਰ ਬਾਦਲ

ਸ੍ਰੀ ਮੁਕਤਸਰ ਸਾਹਿਬ , 5 ਅਕਤੂਬਰ ( ਰਣਜੀਤ ਸਿੰਘ ਢਿੱਲੋਂ )- ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ’ ਚ ਭ੍ਰਿਸ਼ਟਾਚਾਰ ਸਬੰਧੀ ਮਾਮਲਿਆਂ ਦੀ ਸੀ . ਬੀ .

Ad Position 21
No active advertisement
ਅਜੀਤ ਡੈਸਕ 06-10-2026
ਸ੍ਰੀ ਮੁਕਤਸਰ ਸਾਹਿਬ , 5 ਅਕਤੂਬਰ ( ਰਣਜੀਤ ਸਿੰਘ ਢਿੱਲੋਂ )- ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ’ ਚ ਭ੍ਰਿਸ਼ਟਾਚਾਰ ਸਬੰਧੀ ਮਾਮਲਿਆਂ ਦੀ ਸੀ . ਬੀ . ਆਈ . ਜਾਂਚ ਹੋਣ ਨਾਲ ਸੂਬੇ ’ ਚ ਚੱਲ ਰਹੇ ਕਥਿਤ ਭ੍ਰਿਸ਼ਟਾਚਾਰ ਦੀ ਸੱਚਾਈ ਸਾਹਮਣੇ ਆਵੇਗੀ । ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ‘ ਮਾਵਾਂ - ਧੀਆਂ ਦੀ ਲਲਕਾਰ , ਬੰਦ ਕਰਾਵਾਂਗੇ ਨਸ਼ੇ ਦਾ ਵਪਾਰ ’ ਮੁਹਿੰਮ ਤਹਿਤ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ । ਬੀਬੀ ਬਾਦਲ ਨੇ ਕਿਹਾ ਕਿ ਈ . ਡੀ . ਵਲੋਂ ਭ੍ਰਿਸ਼ਟਾਚਾਰ ਸਬੰਧੀ ਡੀ . ਜੀ . ਪੀ . ਨੂੰ ਵਾਰ - ਵਾਰ ਸ਼ਿਕਾਇਤਾਂ ਦਿੱਤੇ ਜਾਣ ਦੇ ਬਾਵਜੂਦ ਕਾਰਵਾਈ ਨਾ ਹੋਣ ਮਗਰੋਂ ਮਾਨਯੋਗ ਅਦਾਲਤ ਵਲੋਂ ਜਾਂਚ ਸੀ . ਬੀ . ਆਈ . ਨੂੰ ਸੌਂਪੀ ਗਈ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਆਪ ਨੂੰ ਇਮਾਨਦਾਰ ਸਰਕਾਰ ਵਜੋਂ ਪੇਸ਼ ਕੀਤਾ ਸੀ , ਪਰ ਅਸਲ ’ ਚ ਇਹ ਕੱਟੜ ਬੇਈਮਾਨ ਸਰਕਾਰ ਸਾਬਤ ਹੋਈ ਹੈ । ਉਨ੍ਹਾਂ ਪੰਜਾਬ ਦੇ ਖਜ਼ਾਨੇ ਦੀ ਕਥਿਤ ਲੁੱਟ , ਬਦਲੀਆਂ ਅਤੇ ਹੋਰ ਕੰਮਾਂ ’ ਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਗਮਾਡਾ ’ ਚ ਵੀ ਕਰੋੜਾਂ ਰੁਪਏ ਦੀ ਕਥਿਤ ਕਮਾਈ ਹੋਣ ਦੀ ਗੱਲ ਕਹੀ । ਉਨ੍ਹਾਂ ਮੁੱਖ ਮੰਤਰੀ ਦੇ ਓ . ਐਸ . ਡੀ . ’ ਤੇ ਵੀ ਮਨਮਰਜ਼ੀਆਂ ਕਰਨ ਦੇ ਦੋਸ਼ ਲਗਾਏ । ਇਸ ਤੋਂ ਇਲਾਵਾ ਉਨ੍ਹਾਂ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਸਬੰਧੀ ਵਿਦੇਸ਼ਾਂ ’ ਚ ਜਾਇਦਾਦ ਅਤੇ ਸੋਨੇ ਦੇ ਗਹਿਣਿਆਂ ਦੀ ਖਰੀਦ ਦੇ ਦੋਸ਼ ਵੀ ਲਗਾਏ ਅਤੇ ਕਿਹਾ ਕਿ ਸੀ . ਬੀ . ਆਈ . ਦੀ ਸਮਾਂਬੱਧ ਜਾਂਚ ਨਾਲ ਇਨ੍ਹਾਂ ਸਾਰੇ ਮਾਮਲਿਆਂ ਦੀ ਹਕੀਕਤ ਸਾਹਮਣੇ ਆ ਜਾਵੇਗੀ ਨਸ਼ਿਆਂ ਦੇ ਮੁੱਦੇ ’ ਤੇ ਬੋਲਦਿਆਂ ਬੀਬੀ ਬਾਦਲ ਨੇ ਕਿਹਾ ਕਿ ਉਹ ਹੁਣ ਤੱਕ ਪੰਜਾਬ ਦੇ 13 ਵਿਧਾਨ ਸਭਾ ਹਲਕਿਆਂ ’ ਚ ਨਸ਼ਿਆਂ ਵਿਰੁੱਧ ਰੈਲੀਆਂ ਕਰ ਚੁੱਕੇ ਹਨ ਅਤੇ ਪੰਜਾਬ ਦੀਆਂ ਮਾਵਾਂ - ਧੀਆਂ ’ ਚ ਨਸ਼ਿਆਂ ਨੂੰ ਲੈ ਕੇ ਭਾਰੀ ਰੋਸ ਹੈ । ਉਨ੍ਹਾਂ ਕਿਹਾ ਕਿ ਵਾਰ - ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਨਸ਼ਿਆਂ ਵਿਰੁੱਧ ਠੋਸ ਕਾਰਵਾਈ ਨਹੀਂ ਹੋ ਰਹੀ ਅਤੇ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ । ਉਨ੍ਹਾਂ ਕਿਹਾ ਕਿ ਹੁਣ ਮਾਈ ਭਾਗੋ ਦੀ ਤਰ੍ਹਾਂ ਪੰਜਾਬ ਦੀਆਂ ਔਰਤਾਂ ਨਸ਼ਿਆਂ ਵਿਰੁੱਧ ਲਲਕਾਰ ਬੁਲੰਦ ਕਰਨਗੀਆਂ । ਉਨ੍ਹਾਂ ਪੰਜਾਬ ਸਰਕਾਰ ’ ਤੇ ਤੰਜ ਕੱਸਦਿਆਂ ਕਿਹਾ ਕਿ ਸਰਕਾਰ ਚੂੜੀਆਂ ਪਾ ਕੇ ਬੈਠੇ , ਬੀਬੀਆਂ ਖੁਦ ਨਸ਼ਿਆਂ ਵਿਰੁੱਧ ਜੰਗ ’ ਚ ਸ਼ਾਮਿਲ ਹੋਣਗੀਆਂ । ਉਨ੍ਹਾਂ ਕਿਹਾ ਕਿ ਕਾਂਗਰਸ ਦੀ ਪੰਜ ਸਾਲ ਦੀ ਸਰਕਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਨਸ਼ਿਆਂ ਨੂੰ ਖਤਮ ਕਰਨ ’ ਚ ਅਸਫ਼ਲ ਰਹੀ ਹੈ । ਬੀਬੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ ਤੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਜਾਵੇਗਾ ਅਤੇ ਡੀ . ਜੀ . ਪੀ . ਪੱਧਰ ’ ਤੇ ਵੱਖਰਾ ਮਹਿਕਮਾ ਬਣਾ ਕੇ ਟਾਸਕ ਫੋਰਸ ਤਿਆਰ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਦੇ ਨਾਲ - ਨਾਲ ਨਸ਼ਾ ਤਸਕਰਾਂ ਨੂੰ 10 ਸਾਲ ਤੱਕ ਬਿਨਾਂ ਜ਼ਮਾਨਤ ਜੇਲ੍ਹ ’ ਚ ਰੱਖਣ ਦੀ ਵਿਵਸਥਾ ਕੀਤੀ ਜਾਵੇਗੀ । ਇਸ ਮੌਕੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ , ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ , ਖੁਸ਼ਪ੍ਰੀਤ ਕੌਰ ਬਰਕੰਦੀ , ਕੌਂਸਲਰ ਹਰਦੀਪ ਕੌਰ ਬੇਦੀ , ਗੁਰਮਿਹਰ ਕੌਰ ਬਰਕੰਦੀ , ਜਥੇਦਾਰ ਹੀਰਾ ਸਿੰਘ ਚੜੇਵਾਨ , ਜਗਜੀਤ ਸਿੰਘ ਹਨੀ ਫੱਤਣਵਾਲਾ ਸਮੇਤ ਹੋਰ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮਲੋਟ ਵਪਾਰ ਮੰਡਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਦੀ ਬਲਾਕ ਪੱਧਰੀ ਮੀਟਿੰਗ ਹੋਈ
Ad Position 24