‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੰਡਰ-17 ਕਬੱਡੀ ਨੈਸ਼ਨਲ ਦੇ ਮੁਕਾਬਲੇ ਕਰਵਾਏ
ਗਿੱਦੜਬਾਹਾ, 5 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਅੰਡਰ-17 ਕਬੱਡੀ ਨੈਸ਼ਨਲ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸੁਖਨਾ ਤੇ ਭੂੰਦੜ ਦੀਆਂ ਟੀਮਾਂ ਵਿਚਕਾਰ ਹੋਏ ਮੁਕਾਬਲੇ ਦਾ ਉਦਘਾਟਨ ਗੁਰਚਰਨ ਸਿੰਘ ਸੰਧੂ ਵਲੋਂ ਕੀਤਾ ਗਿਆ।
ਗਿੱਦੜਬਾਹਾ, 5 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਅੰਡਰ-17 ਕਬੱਡੀ ਨੈਸ਼ਨਲ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸੁਖਨਾ ਤੇ ਭੂੰਦੜ ਦੀਆਂ ਟੀਮਾਂ ਵਿਚਕਾਰ ਹੋਏ ਮੁਕਾਬਲੇ ਦਾ ਉਦਘਾਟਨ ਗੁਰਚਰਨ ਸਿੰਘ ਸੰਧੂ ਵਲੋਂ ਕੀਤਾ ਗਿਆ। ਮੁਕਾਬਲੇ ਵਿਚ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੇ ਅੰਤ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਸਰਕਾਰੀ ਹਾਈ ਸਕੂਲ ਸੁਖਨਾ ਦੀ ਟੀਮ ਦੂਜੇ ਸਥਾਨ ’ਤੇ ਰਹੀ। ਇਸ ਮੌਕੇ ਅਮਰਜੀਤ ਸਿੰਘ ਏ.ਐਸ.ਆਈ., ਬਲਕਰਨ ਸਿੰਘ ਡੀ.ਪੀ., ਸੁੱਚਾ ਸਿੰਘ ਡੀ.ਪੀ., ਜਸਵਿੰਦਰ ਸਿੰਘ ਦੂਹੇਵਾਲਾ ਡੀ.ਪੀ. ਦੌਲਾ, ਸੀਮਾ ਪੀ.ਟੀ. ਫਕਰਸਰ, ਕੁਲਦੀਪ ਸਿੰਘ, ਸ਼ਿਵਰਾਜ ਸਿੰਘ ਡੀ.ਪੀ., ਰਿਸ਼ੀ ਬਬਾਣੀਆ, ਡੀ.ਐਮ. ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।