07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਬੱਡੀ ਨੈਸ਼ਨਲ ਸਟਾਈਲ ’ਚ ਕਬੱਡੀ ਸੈਂਟਰ ਗੁਰੂਸਰ ਨੇ ਗੱਡੇ ਜਿੱਤ ਦੇ ਝੰਡੇ

ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕਰਵਾਏ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲਿਆਂ ’ਚ ਕਬੱਡੀ ਸੈਂਟਰ ਗੁਰੂਸਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿਚ ਕਈ ਪੁਜ਼ੀਸ਼ਨਾਂ ਹਾਸਿਲ ਕਰਕੇ ਆਪਣੀ ਖੇਡ ਦਾ ਲੋਹਾ ਮਨਵਾਇਆ। ਕਬੱਡੀ ਸੈਂਟਰ ਗੁਰੂਸਰ ਦੀਆਂ ਟੀਮਾਂ ਨੇ ਲਗਪਗ ਸਾਰੇ ਵਰਗਾਂ ਵਿਚ ਭਾਗ ਲੈਂਦਿਆਂ ਬਿਹਤਰੀਨ ਪ੍ਰਦਰਸ਼ਨ ਕੀਤਾ।

Ad Position 21
No active advertisement
‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲਿਆਂ ਵਿਚ ਜੇਤੂ ਕਬੱਡੀ ਸੈਂਟਰ ਗੁਰੂਸਰ ਦੇ ਖਿਡਾਰੀ ਕੋਚਾਂ ਅਤੇ ਪ੍ਰਬੰਧਕਾਂ ਨਾਲ। ਅਜੀਤ ਤਸਵੀਰ 07-10-2026
ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕਰਵਾਏ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲਿਆਂ ’ਚ ਕਬੱਡੀ ਸੈਂਟਰ ਗੁਰੂਸਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿਚ ਕਈ ਪੁਜ਼ੀਸ਼ਨਾਂ ਹਾਸਿਲ ਕਰਕੇ ਆਪਣੀ ਖੇਡ ਦਾ ਲੋਹਾ ਮਨਵਾਇਆ। ਕਬੱਡੀ ਸੈਂਟਰ ਗੁਰੂਸਰ ਦੀਆਂ ਟੀਮਾਂ ਨੇ ਲਗਪਗ ਸਾਰੇ ਵਰਗਾਂ ਵਿਚ ਭਾਗ ਲੈਂਦਿਆਂ ਬਿਹਤਰੀਨ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਅੰਡਰ-14 ਲੜਕੀਆਂ ਦੇ ਵਰਗ ਵਿਚ ਗੁਰੂਸਰ ਦੀਆਂ ਟੀਮਾਂ ਨੇ ਪਹਿਲਾ ਤੇ ਦੂਜਾ ਸਥਾਨ ਹਾਸਿਲ ਕੀਤਾ, ਜਦਕਿ ਅੰਡਰ-14 ਲੜਕਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਤੇ ਲੜਕਿਆਂ ਦੇ ਵਰਗ ਵਿਚ ਦੂਜਾ ਸਥਾਨ ਹਾਸਿਲ ਕੀਤਾ ਗਿਆ। ਅੰਡਰ-21 ਤੋਂ 30 ਸਾਲ ਲੜਕਿਆਂ ਦੇ ਵਰਗ ਵਿਚ ਵੀ ਗੁਰੂਸਰ ਦੀ ਟੀਮ ਪਹਿਲੇ ਸਥਾਨ ’ਤੇ ਰਹੀ। ਇਸ ਤੋਂ ਇਲਾਵਾ 31 ਤੋਂ 40 ਸਾਲ ਲੜਕਿਆਂ ਦੇ ਵਰਗ ਵਿਚ ਵੀ ਪਹਿਲਾ ਸਥਾਨ ਹਾਸਿਲ ਕਰਕੇ ਸੈਂਟਰ ਨੇ ਆਪਣੀ ਮਜ਼ਬੂਤ ਖੇਡ ਸਮਰੱਥਾ ਦਾ ਪ੍ਰਦਰਸ਼ਨ ਕੀਤਾ। ਕਬੱਡੀ ਸੈਂਟਰ ਗੁਰੂਸਰ ਦੇ ਕੋਚ ਅਮਰਜੀਤ ਸਿੰਘ ਤੇ ਖੇਡ ਵਿਭਾਗ ਨਾਲ ਜੁੜੇ ਗੁਰਸੇਵਕ ਸਿੰਘ ਰਿਸ਼ੀ ਬਬਾਣੀਆਂ ਵਲੋਂ ਪਿਛਲੇ ਕਈ ਸਾਲਾਂ ਤੋਂ ਖਿਡਾਰੀਆਂ ਨੂੰ ਲਗਾਤਾਰ ਮਿਹਨਤ ਤੇ ਅਨੁਸ਼ਾਸਨ ਨਾਲ ਕੋਚਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਦੀ ਅਗਵਾਈ ਹੇਠ ਖਿਡਾਰੀਆਂ ਵਲੋਂ ਹਾਸਿਲ ਕੀਤੀਆਂ ਇਨ੍ਹਾਂ ਪ੍ਰਾਪਤੀਆਂ ਨਾਲ ਪਿੰਡ ਤੇ ਸੈਂਟਰ ਦਾ ਨਾਂਅ ਰੌਸ਼ਨ ਹੋਇਆ ਹੈ। ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਕਬੱਡੀ ਸੈਂਟਰ ਗੁਰੂਸਰ ਦੇ ਕੋਚਾਂ, ਖਿਡਾਰੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਖੇਡਾਂ ਪ੍ਰਤੀ ਇਸੇ ਤਰ੍ਹਾਂ ਸਮਰਪਿਤ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡੀ.ਐਮ. ਸੁਰਿੰਦਰ ਸਿੰਘ, ਜਸਵਿੰਦਰ ਸਿੰਘ ਪੀ.ਟੀ.ਆਈ. ਦੌਲਾ, ਬਲਵਿੰਦਰ ਸਿੰਘ ਬਬਾਣੀਆਂ, ਹਰਮਨਪ੍ਰੀਤ ਸਿੰਘ, ਪ੍ਰਿਤਪਾਲ ਸਿੰਘ, ਗੁਰਦੀਪ ਸਿੰਘ, ਗੁਰਮੁਖ ਸਿੰਘ, ਅਜੇ ਕੁਮਾਰ, ਜੋਗਿੰਦਰ ਸਿੰਘ ਤੋਂ ਇਲਾਵਾ ਖਿਡਾਰੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ. ਸੀ. ਦਫ਼ਤਰ ਦਾ ਘਿਰਾਓ ਦੂਜੇ ਦਿਨ ਸਮਾਪਤ ਪੰਜਾਬ ਸਰਕਾਰ ਵਲੋਂ 13 ਅਕਤੂਬਰ ਨੂੰ ਚੰਡੀਗ... ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀਮਦ ਭਾਗਵਤ ਕਥਾ ਦੀ ਸ਼ੁਰੂਆਤ
Ad Position 24