ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ. ਸੀ. ਦਫ਼ਤਰ ਦਾ ਘਿਰਾਓ ਦੂਜੇ ਦਿਨ ਸਮਾਪਤ ਪੰਜਾਬ ਸਰਕਾਰ ਵਲੋਂ 13 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ
ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ, ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ, ਜ਼ਮੀਨਾਂ ਦੇ ਮਾਲਕੀ ਹੱਕ ਬਹਾਲ ਕਰਨ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਅੰਦੋਲਨਾਂ ਦੌਰਾਨ ਦਰਜ ਪੁਲਿਸ ਕੇਸ ਰੱਦ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਦਿੱਤੇ ਸੱਦੇ ਤਹਿਤ ਡੀ. ਸੀ.
ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ, ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ, ਜ਼ਮੀਨਾਂ ਦੇ ਮਾਲਕੀ ਹੱਕ ਬਹਾਲ ਕਰਨ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਅੰਦੋਲਨਾਂ ਦੌਰਾਨ ਦਰਜ ਪੁਲਿਸ ਕੇਸ ਰੱਦ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਦਿੱਤੇ ਸੱਦੇ ਤਹਿਤ ਡੀ.ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦਾ ਘਿਰਾਓ ਅੱਜ ਦੂਜੇ ਦਿਨ ਸਮਾਪਤ ਕਰ ਦਿੱਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ 13 ਅਕਤੂਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕਰਨ ਸੰਬੰਧੀ ਪੱਤਰ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਜਲਦ ਬੁਲਾਉਣ ਅਤੇ ਲੈਂਡ ਪੂਲਿੰਗ ਪਾਲਿਸੀ ਰੱਦ ਕਰਨ ਸੰਬੰਧੀ ਮਤਾ ਪਾਸ ਕਰਨ ਦੀ ਮੰਗ ਕੀਤੀ। ਉਨ੍ਹਾਂ ਖੇਤਾਂ ਵਿਚ ਮੈਪਿੰਗ ਤੇ ਪੈਮਾਇਸ਼ ਲਈ ਡਰੋਨ ਚਲਾਉਣੇ ਬੰਦ ਕਰਨ ਦੀ ਵੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਖੇਤੀਬਾੜੀ ਦੇ ਨਾਲ-ਨਾਲ ਸਨਅਤੀ ਤੇ ਪ੍ਰਚੂਨ ਖੇਤਰ ਲਈ ਵੀ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਉਨ੍ਹਾਂ ਬਿਜਲੀ ਸੋਧ ਬਿੱਲ 2025 ਅਤੇ ਬੀਜ ਸੋਧ ਬਿੱਲ 2025 ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਲਈ ਕਾਨੂੰਨ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਡਾ. ਹਰਪਾਲ ਸਿੰਘ ਕਿੱਲਿਆਂਵਾਲੀ, ਮਲਕੀਤ ਸਿੰਘ ਗੱਗੜ, ਮਨੋਹਰ ਸਿੰਘ ਸਿੱਖਵਾਲਾ, ਬੋਹੜ ਸਿੰਘ ਮਲੋਟ, ਹਰਫੂਲ ਸਿੰਘ ਭਾਗਸਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ-ਮਜ਼ਦੂਰ ਹਾਜ਼ਰ ਸਨ।