06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨੌਜਵਾਨ ਭਾਰਤ ਸਭਾ ਸਮੇਤ ਜਨਤਕ ਜਮਹੂਰੀ ਜਥੇਬੰਦੀਆਂ ਦਾ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਭਾਰਤ ਸਭਾ ਅਤੇ ਵੱਖ-ਵੱਖ ਜਨਤਕ ਜ਼ਮਹੂਰੀ ਜਥੇਬੰਦੀਆਂ ਦੇ ਸਾਂਝੇ ਵਫ਼ਦ ਨੇ ਅੱਜ ਐਸ. ਐਸ.

Ad Position 21
No active advertisement
ਐਸ . ਐਸ . ਪੀ . ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਵਿਖੇ ਮੰਗ ਪੱਤਰ ਦੇਣ ਪਹੁੰਚੇ ਨੌਜਵਾਨ ਭਾਰਤ ਸਭਾ ਅਤੇ ਜਨਤਕ ਜ਼ਮਹੂਰੀ ਜਥੇਬੰਦੀਆਂ ਦੇ ਆਗੂ । ਅਜੀਤ ਤਸਵੀਰ 07-10-2026
ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨੌਜਵਾਨ ਭਾਰਤ ਸਭਾ ਅਤੇ ਵੱਖ-ਵੱਖ ਜਨਤਕ ਜ਼ਮਹੂਰੀ ਜਥੇਬੰਦੀਆਂ ਦੇ ਸਾਂਝੇ ਵਫ਼ਦ ਨੇ ਅੱਜ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨਾਲ ਮੁਲਾਕਾਤ ਕਰਕੇ ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਮੰਗਾ ਆਜ਼ਾਦ ਤੇ ਹਰਜਿੰਦਰ ਸਿੰਘ ਖੋਖਰ ਨੂੰ ਨਸ਼ਾ ਤਸਕਰਾਂ ਵਲੋਂ ਜਾਨੋਂ ਮਾਰਨ ਦੀ ਸਾਜ਼ਿਸ਼ ਰਚੇ ਜਾਣ ਦੇ ਮਾਮਲੇ ਸੰਬੰਧੀ ਦਰਖ਼ਾਸਤ ਦਿੱਤੀ। ਵਫ਼ਦ ਨੇ ਮਾਮਲੇ ਦੀ ਜਾਂਚ ਕਰਕੇ ਸੰਬੰਧਿਤ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸੂਬਾ ਜਨਰਲ ਸਕੱਤਰ ਕਰਮਜੀਤ ਸਿੰਘ ਮਾਣੂੰਕੇ ਤੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਇਕ ਪਿੰਡ ਵਿਚ ਪਿਛਲੇ ਦਿਨੀਂ ਇਕ ਨੌਜਵਾਨ ਦੀ ਨਸ਼ੇ ਦੀ ਕਥਿਤ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਥਿਤ ਨਸ਼ਾ ਤਸਕਰਾਂ ਦੇ ਘਰ ਅੱਗੇ ਧਰਨਾ ਦਿੱਤਾ ਗਿਆ ਸੀ, ਜਿਸ ਦੀ ਅਗਵਾਈ ਨੌਜਵਾਨ ਭਾਰਤ ਸਭਾ ਵਲੋਂ ਕੀਤੀ ਗਈ। ਉਨ੍ਹਾਂ ਅਨੁਸਾਰ ਇਸ ਮਾਮਲੇ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਵਾਇਆ ਗਿਆ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸੰਘਰਸ਼ ਕੀਤਾ ਗਿਆ। ਆਗੂਆਂ ਨੇ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਰੰਜਿਸ਼ ਦੇ ਚੱਲਦਿਆਂ ਨੌਜਵਾਨ ਭਾਰਤ ਸਭਾ ਦੇ ਆਗੂਆਂ ਨੂੰ ਨੁਕਸਾਨ ਪਹੁੰਚਾਉਣ ਦੀ ਕਥਿਤ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਆਗੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ। ਵਫ਼ਦ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਤੇ ਜਥੇਬੰਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਥਿਤ ਸਾਜ਼ਿਸ਼ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਜਲਦ ਢੁਕਵੀਂ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਜਨਤਕ ਜ਼ਮਹੂਰੀ ਜਥੇਬੰਦੀਆਂ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਐਸ.ਐਸ.ਪੀ. ਨੇ ਵਫ਼ਦ ਦੀਆਂ ਗੱਲਾਂ ਧਿਆਨ ਨਾਲ ਸੁਣਦਿਆਂ ਮਾਮਲੇ ਦੀ ਜਾਂਚ ਕਰਵਾਉਣ ਤੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਰੋਡੇ, ਬਲਵਿੰਦਰ ਸਿੰਘ ਥਾਂਦੇਵਾਲਾ, ਭਿੰਦਰ ਸਿੰਘ, ਬਲਜੀਤ ਸਿੰਘ ਝਬੇਲਵਾਲੀ, ਪ੍ਰਗਟ ਸਿੰਘ, ਜੱਗਾ ਸਿੰਘ, ਗੋਰਾ ਸਿੰਘ, ਗੁਰਦਿਆਲ ਸਿੰਘ ਭੱਟੀ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਗੁਰਮੀਤ ਸਿੰਘ ਲੰਬੀਢਾਬ, ਸਰਪ੍ਰਸਤ ਭਿੰਦਰ ਸਿੰਘ ਲੰਬੀਢਾਬ, ਭਾਕਿਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਪਵਨ ਕੁਮਾਰ, ਮਨਦੀਪ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੁਖਪ੍ਰੀਤ ਕੌਰ, ਰਜਿੰਦਰ ਸਿੰਘ ਢਿੱਲਵਾਂ ਤੋਂ ਇਲਾਵਾ ਨੌਜਵਾਨ ਭਾਰਤ ਸਭਾ ਦੇ ਗੁਰਤੇਜ ਸਿੰਘ ਵੜਿੰਗ, ਅਜੇਪਾਲ ਸਿੰਘ, ਰਾਜਪ੍ਰੀਤ ਸਿੰਘ, ਵਿਜੇ ਕੁਮਾਰ, ਗੁਰਾਦਿੱਤਾ ਸਿੰਘ ਝਬੇਲਵਾਲੀ, ਰਵੀ ਸਿੰਘ ਅਤੇ ਹਰਪ੍ਰੀਤ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਸਤਿਸੰਗ ਸਮਾਗਮ ਕਰਵਾਇਆ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਡੀ. ਸੀ. ਦਫ਼ਤਰ ਦਾ ਘਿਰਾਓ ਦੂਜੇ ਦਿਨ ਸਮਾਪਤ ਪੰਜਾਬ ਸਰਕਾਰ ਵਲੋਂ 13 ਅਕਤੂਬਰ ਨੂੰ ਚੰਡੀਗ...
Ad Position 24