ਲੁੱਟ- ਖੋਹ ਦੀ ਤਾਕ ’ਚ ਫਿਰਦੇ ਹਥਿਆਰਾਂ ਸਮੇਤ ਪੰਜ ਸ਼ੱਕੀਆਂ ’ਤੇ ਮਾਮਲਾ ਦਰਜ
ਪਟੇਲ ਸਿੰਘ ਭੁੱਲਰ ਦੇ ਦਿਹਾਂਤ ’ਤੇ ਬਾਦਲ, ਖੁੱਡੀਆਂ ਤੇ ਹੋਰ ਆਗੂਆਂ ਵਲੋਂ ਦੁੱਖ ਪ੍ਰਗਟ
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡ ਭੁੱਲਰ ਵਿਖੇ ਪਹੁੰਚੇ ਅਤੇ ਪਟੇਲ ਸਿੰਘ ਭੁੱਲਰ ਦੇ ਦਿਹਾਂਤ ’ਤੇ ਉਨ੍ਹਾਂ ਦੇ ਸਪੁੱਤਰ ਵਿਸਾਖਾ ਸਿੰਘ ਭੁੱਲਰ, ਭਰਾਵਾਂ ਬਲਦੇਵ ਸਿੰਘ ਮਿੱਠੂ ਮੈਂਬਰ, ਗੁਰਦੇਵ ਸਿੰਘ, ਭਤੀਜਿਆਂ ਨਛੱਤਰ ਸਿੰਘ, ਮਨਦੀਪ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਵਰਦੇਵ ਸਿੰਘ ਨੋਨੀ ਮਾਨ ਤੇ ਹੋਰ ਆਗੂ ਹਾਜ਼ਰ ਸਨ।
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡ ਭੁੱਲਰ ਵਿਖੇ ਪਹੁੰਚੇ ਅਤੇ ਪਟੇਲ ਸਿੰਘ ਭੁੱਲਰ ਦੇ ਦਿਹਾਂਤ ’ਤੇ ਉਨ੍ਹਾਂ ਦੇ ਸਪੁੱਤਰ ਵਿਸਾਖਾ ਸਿੰਘ ਭੁੱਲਰ, ਭਰਾਵਾਂ ਬਲਦੇਵ ਸਿੰਘ ਮਿੱਠੂ ਮੈਂਬਰ, ਗੁਰਦੇਵ ਸਿੰਘ, ਭਤੀਜਿਆਂ ਨਛੱਤਰ ਸਿੰਘ, ਮਨਦੀਪ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਵਰਦੇਵ ਸਿੰਘ ਨੋਨੀ ਮਾਨ ਤੇ ਹੋਰ ਆਗੂ ਹਾਜ਼ਰ ਸਨ। ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਮੁਕਤਸਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ, ਮਾਰਕਿਟ ਕਮੇਟੀ ਕਿੱਲਿਆਂਵਾਲੀ ਦੇ ਚੇਅਰਮੈਨ ਗੁਰਬਾਜ ਸਿੰਘ ਵਣਵਾਲਾ, ਮਾਰਕਿਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਚਰਨਜੀਤ ਸਿੰਘ ਲੁਹਾਰਾ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਬਲਕਰਨ ਸਿੰਘ ਵਣਵਾਲਾ, ਗੁਰਵਿੰਦਰ ਸਿੰਘ ਵਣਵਾਲਾ, ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ ਸਮੇਤ ਹੋਰ ਆਗੂਆਂ ਨੇ ਵੀ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਪਿੰਡ ਵਾਸੀ ਵੀ ਹਾਜ਼ਰ ਸਨ।