08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਿੰਡ ਆਲਮਵਾਲਾ ਵਿਖੇ ਕਈ ਟਕਸਾਲੀ ਅਕਾਲੀ ਪਰਿਵਾਰ ਹੋਏ ‘ਆਪ’ ’ਚ ਸ਼ਾਮਿਲ

ਮਲੋਟ, 7 ਅਕਤੂਬਰ (ਪਾਟਿਲ)-ਪਿੰਡ ਆਲਮਵਾਲਾ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਦਰਜਨ ਦੇ ਕਰੀਬ ਟਕਸਾਲੀ ਅਕਾਲੀ ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਿੰਡ ਆਲਮਵਾਲਾ ਵਿਖੇ ਅਕਾਸ਼ਦੀਪ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੈਂਬਰ ਪੰਚਾਇਤ ਰੇਸ਼ਮ ਸਿੰਘ, ਮੈਂਬਰ ਪੰਚਾਇਤ ਬੰਗਾਲ ਸਿੰਘ ਅਤੇ ਯੂਥ ਆਗੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਅਕਾਲੀ ਪਰਿਵਾਰ ਆਮ ਆਦਮੀ ਪਾਰਟੀ ਨਾਲ ਜੁੜੇ।

Ad Position 21
No active advertisement
ਪਿੰਡ ਆਲਮਵਾਲਾ ਵਿਖੇ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਉਂਦੇ ਹੋਏ ਅਮੀਤ ਖੁੱਡੀਆਂ ਤੇ ਹੋਰ। ਤਸਵੀਰ: ਪਾਟਿਲ 08-10-2026
ਮਲੋਟ, 7 ਅਕਤੂਬਰ (ਪਾਟਿਲ)-ਪਿੰਡ ਆਲਮਵਾਲਾ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਦਰਜਨ ਦੇ ਕਰੀਬ ਟਕਸਾਲੀ ਅਕਾਲੀ ਪਰਿਵਾਰਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਿੰਡ ਆਲਮਵਾਲਾ ਵਿਖੇ ਅਕਾਸ਼ਦੀਪ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੈਂਬਰ ਪੰਚਾਇਤ ਰੇਸ਼ਮ ਸਿੰਘ, ਮੈਂਬਰ ਪੰਚਾਇਤ ਬੰਗਾਲ ਸਿੰਘ ਅਤੇ ਯੂਥ ਆਗੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਅਕਾਲੀ ਪਰਿਵਾਰ ਆਮ ਆਦਮੀ ਪਾਰਟੀ ਨਾਲ ਜੁੜੇ। ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ, ਵਿਕਾਸ ਕਾਰਜਾਂ ਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੋ ਕੇ ਉਨ੍ਹਾਂ ਨੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ। ਅਮੀਤ ਖੁੱਡੀਆਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਰਕਾਰ ਦੇ ਵਿਕਾਸਮੁਖੀ ਕੰਮਾਂ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਪਾਰਟੀ ਪ੍ਰਤੀ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਪਰਿਵਾਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸਮਾਜ ਸੇਵੀ ਆਕਾਸ਼ਦੀਪ ਸਿੰਘ, ਸੁਖਪਾਲ ਸਿੰਘ ਲਾਡੀ ਮਿਸਤਰੀ, ਚੜਤਾ ਸਿੰਘ, ਅਮਰਜੀਤ ਸਿੰਘ ਖ਼ਾਲਸਾ, ਦਰਸ਼ਨ ਸਿੰਘ, ਗੁਰਸੇਵਕ ਸਿੰਘ, ਮਲਕੀਤ ਸਿੰਘ, ਪਿਰਥੀ ਸਿੰਘ ਸਣੇ ਹੋਰ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫ਼ੜ੍ਹਿਆ।
Ad Position 22
No active advertisement
ਪਿਛਲੀ ਖ਼ਬਰ ਗੁਰਦੀਪ ਟੀਟੂ ਨੂੰ ਭਾਜਪਾ ਓ.ਬੀ.ਸੀ. ਮੋਰਚਾ ਦੀ ਨਵੀਂ ਟੀਮ ’ਚ ਸ਼ਾਮਿਲ ਹੋਣ ’ਤੇ ਦਿੱਤੀ ਵਧਾਈ ਅਗਲੀ ਖ਼ਬਰ ਬਿਕਰਮਜੀਤ ਨੂਰ ਨੂੰ ‘ਲਾਈਫ਼ ਟਾਈਮ ਅਚੀਵਮੈਂਟ ਸਨਮਾਨ’ ਪ੍ਰਦਾਨ
Ad Position 24