08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੀ.ਪੀ.ਆਈ. ਤੇ ਸੀ.ਪੀ.ਆਈ. (ਐਮ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਚੋਣ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (ਐਸ.

Ad Position 21
No active advertisement
ਅਜੀਤ ਡੈਸਕ 08-10-2026
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਚੋਣ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) ਨੂੰ ਲੈ ਕੇ ਵੀ ਵਿਰੋਧੀ ਪਾਰਟੀਆਂ ਵਲੋਂ ਸਵਾਲ ਉਠਾਏ ਜਾ ਰਹੇ ਹਨ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਸੰਬੰਧੀ ਸ੍ਰੀ ਮੁਕਤਸਰ ਸਾਹਿਬ ਵਿਖੇ ਸੀ.ਪੀ.ਆਈ. ਅਤੇ ਸੀ.ਪੀ.ਆਈ. (ਐਮ) ਦੇ ਆਗੂਆਂ ਦੀ ਮੀਟਿੰਗ ਬੋਹੜ ਸਿੰਘ ਸੁਖਨਾ ਅਬਲੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਐਸ.ਆਈ.ਆਰ. ਰਾਹੀਂ ਵੋਟਰ ਸੂਚੀਆਂ ਵਿਚੋਂ ਕਥਿਤ ਤੌਰ ’ਤੇ ਕੱਟੀਆਂ ਗਈਆਂ ਵੋਟਾਂ ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ ਦੀ ਪ੍ਰਕਿਰਿਆ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਆਗੂਆਂ ਨੇ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਚੋਣ ਪ੍ਰਕਿਰਿਆ ਵਿਚ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਨਾਲ ਸੰਬੰਧਿਤ ਕਿਸੇ ਵੀ ਤਬਦੀਲੀ ਵਿਚ ਪਾਰਦਰਸ਼ਤਾ ਯਕੀਨੀ ਬਣਾਉਣੀ ਜ਼ਰੂਰੀ ਹੈ। ਮੀਟਿੰਗ ਵਿਚ ਦੋਵਾਂ ਪਾਰਟੀਆਂ ਵਲੋਂ ਸਾਂਝੇ ਤੌਰ ’ਤੇ ਵੱਖ-ਵੱਖ ਪਿੰਡਾਂ ਵਿਚ ਮੁੱਖ ਚੋਣ ਕਮਿਸ਼ਨਰ ਦੇ ਪੁਤਲੇ ਫ਼ੂਕ ਕੇ ਰੋਸ ਮੁਜ਼ਾਹਰੇ ਕਰਨ ਦਾ ਫ਼ੈਸਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਨ੍ਹਾਂ ਮੁਜ਼ਾਹਰਿਆਂ ਰਾਹੀਂ ਲੋਕਾਂ ਨੂੰ ਵੋਟਰ ਸੂਚੀਆਂ ਤੇ ਚੋਣ ਪ੍ਰਕਿਰਿਆ ਨਾਲ ਸੰਬੰਧਿਤ ਮਾਮਲਿਆਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਕਾਮਰੇਡ ਜਗਰੂਪ ਸਿੰਘ ਖੂੰਨਣ ਕਲਾਂ, ਕਾਮਰੇਡ ਹਰਲਾਭ ਸਿੰਘ, ਕਾਮਰੇਡ ਤਰਸੇਮ ਲਾਲ, ਗੁਰਬਚਨ ਸਿੰਘ, ਸੁਰਜੀਤ ਸਿੰਘ ਛੱਤਿਆਣਾ, ਗੁਰਦੀਪ ਸਿੰਘ ਸੁਖਨਾ ਅਬਲੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਖ਼ਾਲਸਾ ਕਾਲਜ ਵਿਖੇ ਰੂ-ਬਰੂ ਸਮਾਗਮ ਕਰਵਾਇਆ ਅਗਲੀ ਖ਼ਬਰ ਕਲਿੰਗ ਦੀ ਧਰਤੀ ’ਤੇ 14 ਅਕਤੂਬਰ ਨੂੰ ਹੋਵੇਗਾ ਵਿਸ਼ਾਲ ਧੰਮ ਦੀਕਸ਼ਾ ਸਮਾਰੋਹ
Ad Position 24