08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕਿਸਾਨਾਂ ਨੂੰ ਮੰਡੀਆਂ ’ਚ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ-ਚੇਅਰਮੈਨ ਹਰਦੀਪ ਸਿੰਘ ਭੰਗਾਲ

ਗਿੱਦੜਬਾਹਾ, 7 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਮਾਰਕਿਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਵਕੀਲ ਹਰਦੀਪ ਸਿੰਘ ਭੰਗਾਲ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ.

Ad Position 21
No active advertisement
ਅਜੀਤ ਡੈਸਕ 08-10-2026
ਗਿੱਦੜਬਾਹਾ, 7 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਮਾਰਕਿਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਵਕੀਲ ਹਰਦੀਪ ਸਿੰਘ ਭੰਗਾਲ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਭੰਗਾਲ ਨੇ ਕਿਹਾ ਕਿ ਅਕਸਰ ਹੀ ਹਰ ਸਾਲ ਸ਼ਿਕਾਇਤਾਂ ਆਉਂਦੀਆਂ ਹਨ ਕਿ ਖ਼ਰੀਦ ਏਜੰਸੀਆਂ ਕਿਸਾਨਾਂ ਦੀ ਜਿਨਸ ਨੂੰ ਘੱਟ ਭਾਅ ਦੇ ਖ਼ਰੀਦ ਰਹੀਆਂ ਹਨ। ਉਨ੍ਹਾਂ ਆੜ੍ਹਤੀਆਂ ਤੇ ਸ਼ੈਲਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਕਿਸਾਨਾਂ ਨਾਲ ਕਿਸੇ ਕਿਸਮ ਦਾ ਧੱਕਾ ਨਾ ਕੀਤਾ ਜਾਵੇ। ਜਿਨਸ ’ਤੇ ਕਿਸੇ ਕਿਸਮ ਦੀ ਕਾਟ ਜਾਂ ਐਮ.ਐਸ.ਪੀ. ਤੋਂ ਘੱਟ ਭਾਅ ’ਤੇ ਨਾ ਖ਼ਰੀਦੀ ਜਾਵੇ। ਜੇਕਰ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਖ਼ਤ ਕਾਰਵਾਈ ਲਈ ਮਜ਼ਬੂਰ ਹੋਣਾ ਪਵੇਗਾ। ਸ. ਭੰਗਾਲ ਨੇ ਕਿਸਾਨਾਂ ਨੂੰ ਵੀ ਕਿਹਾ ਕਿ ਉਹ ਆਪਣੀ ਜਿਨਸ ਸੁਕਾ ਕੇ ਮੰਡੀਆਂ ਵਿਚ ਲਿਆਉਣ ਅਤੇ ਜੇਕਰ ਕਿਸੇ ਕਿਸਮ ਦੀ ਸ਼ਿਕਾਇਤ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿਚ ਜ਼ਰੂਰ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਲਈ ਮੰਡੀਆਂ ਵਿਚ ਲੋੜੀਂਦੀਆਂ ਸਾਰੀਆਂ ਸਹੂਲਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਪਟੇਲ ਸਿੰਘ ਭੁੱਲਰ ਨਮਿਤ ਅੰਤਿਮ ਅਰਦਾਸ ਕੱਲ੍ਹ
Ad Position 24