08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਰਾਸ਼ਟਰੀ ਪੱਧਰੀ ਭੰਗੜਾ ਮੁਕਾਬਲੇ ’ਚ ਮਾਨਿਆ ਨੇ ਪਹਿਲਾ ਸਥਾਨ ਹਾਸਿਲ ਕੀਤਾ

ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਸੱਭਿਆਚਾਰ ਤੇ ਲੋਕ ਨਾਚ ਭੰਗੜੇ ਨੂੰ ਸਮਰਪਿਤ ਰਾਸ਼ਟਰੀ ਪੱਧਰ ਦੇ ‘ਬੀ. ਐਮ.

Ad Position 21
No active advertisement
ਅਜੀਤ ਡੈਸਕ 08-10-2026
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਸੱਭਿਆਚਾਰ ਤੇ ਲੋਕ ਨਾਚ ਭੰਗੜੇ ਨੂੰ ਸਮਰਪਿਤ ਰਾਸ਼ਟਰੀ ਪੱਧਰ ਦੇ ‘ਬੀ.ਐਮ.ਪੀ. ਫਾਇਰ ਭੰਗੜਾ ਲੀਗ-2026’ ਸੋਲੋ ਭੰਗੜਾ ਮੁਕਾਬਲੇ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਮਾਨਿਆ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਮੁਕਾਬਲਾ ਦਿੱਲੀ ਵਿਖੇ ਕਰਵਾਇਆ ਗਿਆ। ਰਾਸ਼ਟਰੀ ਪੱਧਰ ਦੇ ਇਸ ਸੋਲੋ ਭੰਗੜਾ ਮੁਕਾਬਲੇ ਵਿਚ ਵੱਖ-ਵੱਖ ਰਾਜਾਂ ਤੋਂ ਪ੍ਰਤੀਭਾਗੀਆਂ ਨੇ ਸ਼ਮੂਲੀਅਤ ਕੀਤੀ। ਭਾਈ ਮਸਤਾਨ ਸਿੰਘ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਮਾਨਿਆ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਕਰਕੇ ਵਾਹ-ਵਾਹ ਖੱਟੀ। ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ’ਤੇ ਮਾਨਿਆ ਨੂੰ ਪ੍ਰਬੰਧਕਾਂ ਵਲੋਂ 31 ਹਜ਼ਾਰ ਰੁਪਏ ਨਕਦ ਰਾਸ਼ੀ, ਗੋਲਡ ਪਲੇਟਿਡ ਚੇਨ, ਯਾਦਗਾਰੀ ਟਰਾਫ਼ੀ ਅਤੇ ਹੋਰ ਤੋਹਫ਼ਿਆਂ ਨਾਲ ਸਨਮਾਨਿਤ ਕੀਤਾ ਗਿਆ। ਮਾਨਿਆ ਦੀ ਇਸ ਪ੍ਰਾਪਤੀ ’ਤੇ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਜੱਜ ਦੀ ਭੂਮਿਕਾ ਨਿਭਾ ਰਹੇ ਡਾ. ਬਲਵਿੰਦਰ ਸਿੰਘ ਸੋਢੀ ਪ੍ਰਤੀਨਿਧ ‘ਅਜੀਤ’ ਨਵੀਂ ਦਿੱਲੀ ਨੇ ਵੀ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਮਾਨਿਆ ਅਤੇ ਮਾਪਿਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਐਲ.ਆਈ.ਸੀ. ਨੇ ਮ੍ਰਿਤਕ ਮਲੂਕਾ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਦਿੱਤਾ ਕਲੇਮ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਵੰਡੇ
Ad Position 24