08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਆਦੇਸ਼ 2 ਦਸਬੰਰ 2026 ਤੱਕ ਰਹਿਣਗੇ ਲਾਗੂ ਸ੍ਰੀਮਦ ਭਾਗਵਤ ਕਥਾ ਦੇ ਤੀਜੇ ਦਿਨ ਹਨੀ ਫ਼ੱਤਣਵਾਲਾ ਨੇ ਕੀਤੀ ਸ਼ਿਰਕਤ

ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ’ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 2 ਦਸਬੰਰ 2026 ਤੱਕ ਲਾਗੂ ਰਹਿਣਗੇ।

Ad Position 21
No active advertisement
ਅਜੀਤ ਡੈਸਕ 08-10-2026
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ’ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 2 ਦਸਬੰਰ 2026 ਤੱਕ ਲਾਗੂ ਰਹਿਣਗੇ। ਲਾਊਡ ਸਪੀਕਰ ਲਾਉਣ ’ਤੇ ਪਾਬੰਦੀ - ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫ਼ਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜਜ਼) ਐਕਟ 1956 ਤਹਿਤ ਕੋਈ ਵੀ ਵਿਅਕਤੀ ਬਿਨਾਂ ਪ੍ਰਵਾਨਗੀ ਦੇ ਰਾਤ 10 ਵਜੇ ਤੋਂ ਸਵੇਰੇ 06 ਵਜੇ ਤੱਕ ਲਾਊਡ ਸਪੀਕਰ ਨਹੀਂ ਚਲਾ ਸਕਦਾ। ਉਨ੍ਹਾਂ ਦੱਸਿਆ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਿਤ ਉਪ ਮੰਡਲ ਮੈਜਿਸਟ੍ਰੇਟਾਂ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼ਜ਼) ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸਪੀਕਰਾਂ ਦਾ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਬਲਿਕ ਵਲੋਂ ਕਲਚਰਲ ਅਤੇ ਧਾਰਮਿਕ ਜਾਂ ਖੁਸ਼ੀ ਦੇ ਸਮਾਗਮਾਂ ਸਮੇਂ ਲਾਊਡ ਸਪੀਕਰਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਦੀ ਵਰਤੋਂ ਸਦਕਾ ਲੋਕ ਸ਼ਾਂਤੀ ਭੰਗ ਹੁੰਦੀ ਹੈ। ਇਸ ਸਭ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਾਊਡ ਸਪੀਕਰ ਦੀ ਵਰਤੋਂ ’ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ 2 ਦਸਬੰਰ 2026 ਤੱਕ ਲਾਗੂ ਰਹੇਗੀ। ਨਾਜਾਇਜ਼ ਕਬਜ਼ਿਆਂ ’ਤੇ ਪਾਬੰਦੀ - ਇਸ ਤੋਂ ਇਲਾਵਾ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵਲੋਂ ਸਰਕਾਰੀ ਰਸਤੇ/ਸੜਕਾਂ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ’ਤੇ ਵੀ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਧਾਰਾ 223 ਬੀ.ਐਨ.ਐਸ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਤੰਬਾਕੂ ਵੇਚਣ ’ ਤੇ ਪਾਬੰਦੀ - ਵਿੱਦਿਅਕ ਸੰਸਥਾਵਾਂ ਦੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਵੇਚਣ ਅਤੇ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਵਿਅਕਤੀ ਦੇ ਸਰੀਰ ਨੂੰ ਨੁਕਸਾਨ ਪਹੁੰਚਾਉਂਦੀ ਹੈ ਜਿਸ ਨਾਲ ਵਿਅਕਤੀ ਸਰੀਰਕ ਅਤੇ ਮਾਨਸਿਕ ਤੌਰ ’ਤੇ ਰੋਗੀ ਹੋ ਜਾਂਦਾ ਹੈ। ਇਹ ਪਾਬੰਦੀ 2 ਦਸਬੰਰ 2026 ਤੱਕ ਲਾਗੂ ਰਹੇਗੀ। ਵਾਹਨਾਂ ਦੀ ਰਿਫ਼ਲੈਕਟਰ ਤੋਂ ਬਿਨਾਂ ਚੱਲਣ ’ਤੇ ਰੋਕ - ਇਸੇ ਤਰ੍ਹਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫ਼ਲੈਕਟਰ ਜਾਂ ਚਮਕਦਾਰ ਟੇਪ ਤੋਂ ਬਿਨਾਂ ਚੱਲਣ ’ਤੇ ਰੋਕ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਨ ਬਣਦੇ ਹਨ। ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ਦੀ ਮਨਾਹੀ ਹੋਵੇਗੀ। ਇਹ ਪਾਬੰਦੀ 2 ਦਸਬੰਰ 2026 ਤੱਕ ਲਾਗੂ ਰਹੇਗੀ। ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਪੂਰਨ ’ਤੇ ਪਾਬੰਦੀ - ਪੇਂਡੂ ਖੇਤਰਾਂ ਵਿਚ ਜਨਤਕ ਛੱਪੜ ਪੂਰਨ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰਾਂ ਵਿਚ ਆਮ ਲੋਕਾਂ/ਪੰਚਾਇਤਾਂ ਵਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾਂਦਾ ਹੈ, ਜਿਸ ਕਰਕੇ ਪਿੰਡਾਂ ਦੇ ਪਾਣੀ ਦਾ ਵਹਾਓ ਰੁਕ ਜਾਂਦਾ ਹੈ ਜਿਸ ਕਾਰਨ ਝਗੜਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਕੋਈ ਵੀ ਵਿਅਕਤੀ/ਪੰਚਾਇਤ ਨਿਮਨ ਹਸਤਾਖਰ, ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਜਾਂ ਸਬੰਧਿਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਪਾਸੋਂ ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਨਹੀਂ ਪੂਰੇਗਾ। ਇਹ ਪਾਬੰਦੀ 2 ਦਸਬੰਰ 2026 ਤੱਕ ਲਾਗੂ ਰਹੇਗੀ।
Ad Position 22
No active advertisement
ਪਿਛਲੀ ਖ਼ਬਰ 74 ਐਨ.ਡੀ.ਪੀ.ਐਸ. ਕੇਸਾਂ ਨਾਲ ਸੰਬੰਧਿਤ ਨਸ਼ੀਲਾ ਮਾਲ ਕੀਤਾ ਨਸ਼ਟ ਅਗਲੀ ਖ਼ਬਰ ਐਲ.ਆਈ.ਸੀ. ਨੇ ਮ੍ਰਿਤਕ ਮਲੂਕਾ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਦਿੱਤਾ ਕਲੇਮ
Ad Position 24