08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡੀ. ਸੀ. ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨਾਲ ਸੰਬੰਧਿਤ ਮਾਮਲਿਆਂ ਤੇ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਪ੍ਰਾਪਤ ਵਿਕਾਸ ਕਾਰਜਾਂ ਦੀਆਂ ਤਜਵੀਜ਼ਾਂ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਮਨਜ਼ੂਰੀ ਮਿਲਣ ਉਪਰੰਤ ਕਰੀਬ ਇਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 08-10-2026
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨਾਲ ਸੰਬੰਧਿਤ ਮਾਮਲਿਆਂ ਤੇ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਪ੍ਰਾਪਤ ਵਿਕਾਸ ਕਾਰਜਾਂ ਦੀਆਂ ਤਜਵੀਜ਼ਾਂ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਮਨਜ਼ੂਰੀ ਮਿਲਣ ਉਪਰੰਤ ਕਰੀਬ ਇਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਫ਼ੰਡਾਂ ਦੀ ਵਰਤੋਂ ਕਰਦਿਆਂ ਵਿਕਾਸ ਕਾਰਜ ਬਿਨਾਂ ਦੇਰੀ ਤੋਂ ਮੁਕੰਮਲ ਕੀਤੇ ਜਾਣ ਅਤੇ ਬਾਕੀ ਰਹਿੰਦੇ ਕੰਮਾਂ ਦੇ ਅਨੁਮਾਨ ਤਿਆਰ ਕਰਕੇ ਜਲਦ ਰਿਪੋਰਟ ਭੇਜੀ ਜਾਵੇ। ਉਨ੍ਹਾਂ ਚੱਲ ਰਹੇ ਕੰਮਾਂ ਦੀ ਪ੍ਰਗਤੀ ਰਿਪੋਰਟ ਵੀ ਸਮੇਂ ਸਿਰ ਪੇਸ਼ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਵੇਂ ਵਿਕਾਸ ਕਾਰਜ ਸ਼ੁਰੂ ਕਰਨ ਸਮੇਂ ਸੰਬੰਧਿਤ ਟਰੇਡ ਕਮਿਸ਼ਨ ਦੇ ਨੁਮਾਇੰਦੇ ਨੂੰ ਜਾਣੂ ਕਰਵਾਇਆ ਜਾਵੇ ਅਤੇ ਬਕਾਇਆ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਨੇ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਐਸ.ਡੀ.ਐਮ. ਗੁਰਕਿਰਨਦੀਪ ਸਿੰਘ ਸਿੱਧੂ , ਐਸ.ਪੀ. (ਐਚ) ਗੁਰਿੰਦਰਜੀਤ ਸਿੰਘ ਸੰਧੂ, ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕੁਲਵਿੰਦਰ ਕਾਂਡਾ, ਡਿਪਟੀ ਈ.ਐਸ.ਏ. ਰੁਪਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਨ ਸਿੰਘ ਕਾਲੋਨੀ ਦੀਆਂ ਸਮੱਸਿਆਵਾਂ ਸਬੰਧੀ ਏ. ਡੀ. ਸੀ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਪੁਲਿਸ ਸੇਵਾ ਮੁਕਤ ਕਰਮਚਾਰੀ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ
Ad Position 24