ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ
ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ ’ਤੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ ’ਤੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨੇੜੇ ਸਥਾਨਕ ਸਾਦਿਕ ਰੋਡ ’ਤੇ ਜਹਾਜ਼ ਗਰਾਊਂਡ ਜਾ ਰਹੇ ਸਨ ਤਾਂ ਰਸਤੇ ਵਿਚ ਆ ਰਹੇ ਇਕ ਮੋਨੇ ਵਿਅਕਤੀ ਮੱਖਣ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਬੇਅੰਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਦੀਪ ਸਿੰਘ ਵਾਲਾ ਤੋਂ ਹਨੀ ਕੁਮਾਰ ਪੁੱਤਰ ਨਰੇਸ਼ ਕੁਮਾਰ ਵਾਸੀ ਸੰਗਤਪੁਰਾ ਤੇ ਪਵਨ ਕੁਮਾਰ ਪੁੱਤਰ ਗੁਰਵਿੰਦਰ ਕੁਮਾਰ ਵਾਸੀ ਸਾਦਿਕ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਥਾਣਾ ਸਾਦਿਕ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।