ਲੁੱਟ- ਖੋਹ ਦੀ ਤਾਕ ’ਚ ਫਿਰਦੇ ਹਥਿਆਰਾਂ ਸਮੇਤ ਪੰਜ ਸ਼ੱਕੀਆਂ ’ਤੇ ਮਾਮਲਾ ਦਰਜ
ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-ਪੁਲਿਸ ਚੌਂਕੀ ਗੋਲੇਵਾਲਾ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਨੱਥਲਵਾਲਾ ਵਿਖੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸ਼ੱਕੀ ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਗਿਆ ਅਤੇ ਪੁਲਿਸ ਵਲੋਂ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਨੱਥਲਵਾਲਾ ਮੌਜੂਦ ਸਨ ਤਾਂ ਮੁਖ਼ਬਰ ਵਲੋਂ ਇਤਲਾਹ ਦਿੱਤੀ ਕਿ 6 ਨੌਜਵਾਨ ਕਰਨਬੀਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਵਲਟੋਹਾ ਜ਼ਿਲ੍ਹਾ ਤਰਨਤਾਰਨ, ਗਗਨਦੀਪ ਸਿੰਘ ਪੁੱਤਰ ਚੇਲਾ ਸਿੰਘ ਉਰਫ ਬਲਵਿੰਦਰ ਸਿੰਘ ਵਾਸੀ ਪਿੰਡ ਵਲਟੋਹਾ ਜ਼ਿਲ੍ਹਾ ਤਰਨਤਾਰਨ, ਹਰਨੇਕ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਕੋਟ ਕਰਾਰ ਖਾ ਜ਼ਿਲ੍ਹਾ ਕਪੂਰਥਲਾ, ਜਗਜੀਤ ਸਿੰਘ ਉਰਫ ਜੱਗਾ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਬੁਹਹਥਾੜ ਜ਼ਿਲ੍ਹਾ ਤਰਨਤਾਰਨ, ਲਾਡੀ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਬੁਹਹਥਾੜ ਜ਼ਿਲ੍ਹਾ ਤਰਨਤਾਰਨ ਤੇ ਗੀਤਾ ਰਾਣੀ ਪਤਨੀ ਦਲਵਿੰਦਰ ਸਿੰਘ ਵਾਸੀ ਪਿੰਡ ਘੁਗਿਆਣਾ ਨਾਜਾਇਜ਼ ਅਸਲਾ ਤੇ ਮਾਰੂ ਹਥਿਆਰਾਂ ਸਮੇਤ ਪਿੰਡ ਨੱਥਲਵਾਲਾ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਹਨ ਅਤੇ ਇਨ੍ਹਾਂ ਪਾਸ ਚੋਰੀ ਦੇ ਮੋਟਰਸਾਈਕਲ ਵੀ ਹਨ।
ਫ਼ਰੀਦਕੋਟ, 7 ਅਕਤੂਬਰ (ਸਰਬਜੀਤ ਸਿੰਘ)-ਪੁਲਿਸ ਚੌਂਕੀ ਗੋਲੇਵਾਲਾ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਨੱਥਲਵਾਲਾ ਵਿਖੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸ਼ੱਕੀ ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਗਿਆ ਅਤੇ ਪੁਲਿਸ ਵਲੋਂ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਨੱਥਲਵਾਲਾ ਮੌਜੂਦ ਸਨ ਤਾਂ ਮੁਖ਼ਬਰ ਵਲੋਂ ਇਤਲਾਹ ਦਿੱਤੀ ਕਿ 6 ਨੌਜਵਾਨ ਕਰਨਬੀਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਵਲਟੋਹਾ ਜ਼ਿਲ੍ਹਾ ਤਰਨਤਾਰਨ, ਗਗਨਦੀਪ ਸਿੰਘ ਪੁੱਤਰ ਚੇਲਾ ਸਿੰਘ ਉਰਫ ਬਲਵਿੰਦਰ ਸਿੰਘ ਵਾਸੀ ਪਿੰਡ ਵਲਟੋਹਾ ਜ਼ਿਲ੍ਹਾ ਤਰਨਤਾਰਨ, ਹਰਨੇਕ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਕੋਟ ਕਰਾਰ ਖਾ ਜ਼ਿਲ੍ਹਾ ਕਪੂਰਥਲਾ, ਜਗਜੀਤ ਸਿੰਘ ਉਰਫ ਜੱਗਾ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਬੁਹਹਥਾੜ ਜ਼ਿਲ੍ਹਾ ਤਰਨਤਾਰਨ, ਲਾਡੀ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਬੁਹਹਥਾੜ ਜ਼ਿਲ੍ਹਾ ਤਰਨਤਾਰਨ ਤੇ ਗੀਤਾ ਰਾਣੀ ਪਤਨੀ ਦਲਵਿੰਦਰ ਸਿੰਘ ਵਾਸੀ ਪਿੰਡ ਘੁਗਿਆਣਾ ਨਾਜਾਇਜ਼ ਅਸਲਾ ਤੇ ਮਾਰੂ ਹਥਿਆਰਾਂ ਸਮੇਤ ਪਿੰਡ ਨੱਥਲਵਾਲਾ ਲੁੱਟ ਖੋਹ ਦੀ ਯੋਜਨਾ ਬਣਾ ਰਹੇ ਹਨ ਅਤੇ ਇਨ੍ਹਾਂ ਪਾਸ ਚੋਰੀ ਦੇ ਮੋਟਰਸਾਈਕਲ ਵੀ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਤਲਾਹ ਭਰੋਸੇਯੋਗ ਹੋਣ ’ਤੇ 6 ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਨਾਕਾਬੰਦੀ ਕੀਤੀ ਜਾ ਰਹੀ ਹੈ।