08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ 70ਵੀਆਂ ਪੰਜਾਬ ਰਾਜ ਜ਼ਿਲ੍ਹਾ ਸਕੂਲ ਖੇਡਾਂ ’ਚ ਦਸਮੇਸ਼ ਪਬਲਿਕ ਸਕੂਲ ਨੇ ਸੋਨ ਤਗਮਾ ਜਿੱਤਿਆ

ਸੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਕਿਹਾ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਸਰਕਾਰ ਵਿਰੋਧੀ ਕੀਤੀ ਜਾਣ ਵਾਲੀ ਮਹਾਂ ਰੈਲੀ ਪ੍ਰਤੀ ਜ਼ਿਲ੍ਹੇ ਦੇ ਪੈਨਸ਼ਨਰਾਂ ਵਿਚ ਭਾਰੀ ਉਤਸ਼ਾਹ ਹੈ।

Ad Position 21
No active advertisement
ਅਜੀਤ ਡੈਸਕ 09-10-2026
ਸੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਕਿਹਾ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਸਰਕਾਰ ਵਿਰੋਧੀ ਕੀਤੀ ਜਾਣ ਵਾਲੀ ਮਹਾਂ ਰੈਲੀ ਪ੍ਰਤੀ ਜ਼ਿਲ੍ਹੇ ਦੇ ਪੈਨਸ਼ਨਰਾਂ ਵਿਚ ਭਾਰੀ ਉਤਸ਼ਾਹ ਹੈ। ਰੈਲੀ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀ ਤੇ ਫ਼ੈਮਲੀ ਪੈਨਸ਼ਨਰ ਭਾਗ ਲੈਣਗੇ। ਮੀਟਿੰਗ ਦੀ ਸ਼ੁਰੂਆਤ ਵਿਚ ਅਕਾਲ ਚਲਾਣਾ ਕਰ ਗਏ ਜਗਦੀਸ਼ ਕੌਰ (ਪਤਨੀ ਬਸੰਤ ਸਿੰਘ ਰਾਜੂ), ਸਰਬਜੀਤ ਸਿੰਘ ਦਰਦੀ ਤੇ ਪ੍ਰੋ. ਕੁਲਵੰਤ ਸਿੰਘ ਬਰਾੜ ਦੀ ਮੌਤ ’ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਮੇਜਰ ਸਿੰਘ ਚੌਂਤਰਾ, ਚੌਧਰੀ ਬਲਬੀਰ ਸਿੰਘ, ਹਰਦੇਵ ਸਿੰਘ, ਜਸਵੰਤ ਸਿੰਘ ਬਰਾੜ ਆਦਿ ਸਮੇਤ ਸਮੂਹ ਬੁਲਾਰਿਆਂ ਨੇ ਮੌਜੂਦਾ ਪੰਜਾਬ ਸਰਕਾਰ ਦੀ ਪੈਨਸ਼ਨਰ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਉਕਤ ਵਰਗ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਹੈ। ਮੀਟਿੰਗ ਦੌਰਾਨ ਸਟੇਜ ਸੰਚਾਲਨ ਦੀ ਕਾਰਵਾਈ ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਨੇ ਨਿਭਾਈ। ਮੀਟਿੰਗ ਦੌਰਾਨ ਇਸ ਮਹੀਨੇ ਆਪਣਾ ਜਨਮ ਦਿਨ ਮਨਾਉਣ ਵਾਲੇ ਸੰਸਥਾ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਗਈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੈੱਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨਵੇਂ ਬਣੇ ਮੈਂਬਰਾਂ ਨੂੰ ਸਮੁੱਚੇ ਹਾਊਸ ਵਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰ ਯੂਨੀਅਨ (ਏਟਕ) ਦੀ ਮੀਟਿੰਗ ਹੋਈ ਡੀ.ਏ.ਵੀ ਕੋਟਕਪੂਰਾ ਦੇ 30 ਖਿਡਾਰੀਆਂ ਦੀ ਨੈਸ਼ਨਲ ਖੇਡਾਂ ਲਈ ਚੋਣ ਹੋਈ ਅਗਲੀ ਖ਼ਬਰ ਕੁਸ਼ਤੀ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਮੱਲਾਂ ਮਾਰੀਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਚੇਅਰਪਰਸਨ ਨੂੰ ਮੁ...
Ad Position 24