08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਡੀ. ਏ. ਵੀ. ਕਾਲਜ ਦੀ ਵਿਦਿਆਰਥਣ ਦਾ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ’ਚ ਦੂਜਾ ਸਥਾਨ

ਫ਼ਰੀਦਕੋਟ, 8 ਅਕਤੂਬਰ (ਜਸਵੰਤ ਸਿੰਘ ਪਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਫ਼ਰੀਦਕੋਟ ਜ਼ੋਨਲ ਸਕੂਲ ਟੂਰਨਾਮੈਂਟ ਵਿਚ ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਓਵਰਆਲ ਅੰਡਰ-17 ਲੜਕੀਆਂ ਦੀ ਚੈਂਪੀਅਨਸ਼ਿਪ ਜਿੱਤੀ। ਸਕੂਲ ਦੀਆਂ ਖਿਡਾਰਨਾਂ ਨੇ ਵੱਖ-ਵੱਖ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਕੁੱਲ 12 ਤਗਮੇ ਜਿੱਤੇ, ਜਿਨ੍ਹਾਂ ਵਿਚ 8 ਸੋਨ, 3 ਚਾਂਦੀ ਤੇ 1 ਕਾਂਸੀ ਸ਼ਾਮਿਲ ਹਨ।

Ad Position 21
No active advertisement
ਅਜੀਤ ਡੈਸਕ 09-10-2026
ਫ਼ਰੀਦਕੋਟ, 8 ਅਕਤੂਬਰ (ਜਸਵੰਤ ਸਿੰਘ ਪਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਫ਼ਰੀਦਕੋਟ ਜ਼ੋਨਲ ਸਕੂਲ ਟੂਰਨਾਮੈਂਟ ਵਿਚ ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਓਵਰਆਲ ਅੰਡਰ-17 ਲੜਕੀਆਂ ਦੀ ਚੈਂਪੀਅਨਸ਼ਿਪ ਜਿੱਤੀ। ਸਕੂਲ ਦੀਆਂ ਖਿਡਾਰਨਾਂ ਨੇ ਵੱਖ-ਵੱਖ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਕੁੱਲ 12 ਤਗਮੇ ਜਿੱਤੇ, ਜਿਨ੍ਹਾਂ ਵਿਚ 8 ਸੋਨ, 3 ਚਾਂਦੀ ਤੇ 1 ਕਾਂਸੀ ਸ਼ਾਮਿਲ ਹਨ। ਅੰਡਰ-17 ਵਰਗ ਵਿਚ ਪਵਨਪ੍ਰੀਤ ਕੌਰ ਨੇ ਲੰਬੀ ਛਾਲ ਤੇ 100 ਮੀਟਰ ਦੌੜ ਵਿਚ ਸੋਨੇ ਦਾ ਤਗਮਾ ਜਿੱਤਿਆ। ਜੈਸਮੀਨ ਨੇ 100 ਮੀਟਰ ਦੌੜ ਵਿਚ ਕਾਂਸੀ ਤੇ ਲੰਬੀ ਛਾਲ ਵਿਚ ਚਾਂਦੀ ਦਾ ਤਗਮਾ ਜਿੱਤਿਆ। ਦਿਸ਼ਿਕਾ ਨੇ ਜੈਵਲਿਨ ਥਰੋ ਵਿਚ ਸੋਨੇ ਦਾ ਤਗਮਾ ਜਿੱਤਿਆ। ਪਵਨਦੀਪ ਕੌਰ ਨੇ ਡਿਸਕਸ ਥਰੋ ਤੇ ਸ਼ਾਟਪੁੱਟ ਵਿਚ ਚਾਂਦੀ ਦੇ ਤਗਮੇ ਜਿੱਤੇ। ਅਰਸ਼ਪ੍ਰੀਤ ਕੌਰ ਨੇ 200 ਮੀਟਰ ਤੇ 400 ਮੀਟਰ ਦੌੜ ਵਿਚ ਸੋਨੇ ਦੇ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਵੀ ਕੀਤਾ। ਅੰਡਰ-19 ਵਰਗ ਵਿਚ, ਅੰਸ਼ਪ੍ਰੀਤ ਕੌਰ ਨੇ ਲੰਬੀ ਛਾਲ ਤੇ ਤੀਹਰੀ ਛਾਲ ਵਿਚ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਤੇ ਡਾਇਰੈਕਟਰ ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਸਾਰੇ ਜੇਤੂ ਐਥਲੀਟਾਂ ਨੂੰ ਵਧਾਈ ਦਿੱਤੀ। ਸਕੂਲ ਦੇ ਡੀ.ਪੀ.ਈ. ਮਨਦੀਪ ਕੁਮਾਰ, ਮਨਜੋਧ ਸਿੰਘ ਤੇ ਅਮਨਦੀਪ ਸਿੰਘ ਨੂੰ ਵੀ ਹਾਰਦਿਕ ਵਧਾਈਆਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ’ਚ ਇੰਟਰ ਕਾਲਜ ਮੂਟ ਕੋਰਟ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਮੁਕਤੀਸਰ ਵੈੱਲਫ਼ੇਅਰ ਕਲੱਬ ਨੇ ਨੌਜਵਾਨਾਂ ਨੂੰ ਸੜਕੀ ਨਿਯਮਾਂ ਸੰਬੰਧੀ ਕਿਤਾਬਾਂ ਵੰਡੀਆਂ
Ad Position 24