08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਫ਼ਸਲ ਦੀ ਖ਼ਰੀਦ ਕਰਨ ਲਈ ਹੁਣ ਸਿਆਸੀ ਆਗੂਆਂ ਦੀ ਹਾਜ਼ਰੀ ਹੋਣ ਲੱਗੀ ਜ਼ਰੂਰੀ ਕਿਸਾਨ ਮੰਡੀਆਂ ’ ਚ ਹੋ ਰਹੇ ਹਨ ਪ੍ਰੇਸ਼ਾਨ - ਆਗੂ

ਗਿੱਦੜਬਾਹਾ, 8 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ, ਸ਼ਿਵਰਾਜ ਸਿੰਘ ਬਰਾੜ)- ਸੂਬਾ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂੁ ਹੋਣ ਦੇ ਐਲਾਨ ਦੇ ਬਾਵਜੂਦ ਗਿੱਦੜਬਾਹਾ ਦੀ ਅਨਾਜ ਮੰਡੀ ਵਿਚ ਅਜੇ ਤੱਕ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਕੀਤੀ ਜਾ ਸਕੀ। ਵਿਭਾਗ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਝੋਨੇ ਦੀ ਖ਼ਰੀਦ ਕਰਨ ਦੇ ਮਹੂਰਤ ਲਈ ਸਿਆਸੀ ਆਗੂ ਦੀ ਉਡੀਕ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 09-10-2026
ਗਿੱਦੜਬਾਹਾ, 8 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ, ਸ਼ਿਵਰਾਜ ਸਿੰਘ ਬਰਾੜ)- ਸੂਬਾ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂੁ ਹੋਣ ਦੇ ਐਲਾਨ ਦੇ ਬਾਵਜੂਦ ਗਿੱਦੜਬਾਹਾ ਦੀ ਅਨਾਜ ਮੰਡੀ ਵਿਚ ਅਜੇ ਤੱਕ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਕੀਤੀ ਜਾ ਸਕੀ। ਵਿਭਾਗ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਝੋਨੇ ਦੀ ਖ਼ਰੀਦ ਕਰਨ ਦੇ ਮਹੂਰਤ ਲਈ ਸਿਆਸੀ ਆਗੂ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਦੇ ਉਲਟ ਕਈ ਦਿਨਾਂ ਤੋਂ ਝੋਨਾ ਲੈ ਕੇ ਬੈਠੇ ਕਿਸਾਨ ਖ਼ੱਜਲ-ਖ਼ੁਆਰ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਗਿੱਦੜਬਾਹਾ ਅਨਾਜ ਮੰਡੀ ਤੋਂ ਇਲਾਵਾ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਅਧੀਨ 28 ਹੋਰ ਪਿੰਡਾਂ ਦੇ ਖ਼ਰੀਦ ਕੇਂਦਰ ਜੁੜੇ ਹੋਏ ਹਨ। ਸੂਬਾ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਕਿਸਾਨਾਂ ਵਲੋਂ ਅਗੇਤੇ ਝੋਨੇ ਦੀ ਕਟਾਈ ਧੀਮੀ ਗਤੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ। ਗਿੱਦੜਬਾਹਾ ਅਨਾਜ ਮੰਡੀ ਵਿਚ ਬੀਤੇ 10 ਕੁ ਦਿਨਾਂ ਤੋਂ ਕਿਸਾਨਾਂ ਵਲੋਂ ਝੋਨਾ ਲਿਆਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਨੇਤਾ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਅਨਾਜ ਮੰਡੀ ਗਿੱਦੜਬਾਹਾ ਦਾ ਦੌਰਾ ਕਰਨ ’ਤੇ ਦੇਖਿਆ ਗਿਆ ਕਿ ਬੀਤੇ 10 ਦਿਨਾਂ ਤੋਂ ਕਿਸਾਨ ਮੰਡੀ ਵਿਚ ਝੋਨਾ ਲੈ ਕੇ ਆਏ ਹਨ, ਪ੍ਰੰਤੂ ਅਜੇ ਤੱਕ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਕੀਤੀ ਜਾ ਸਕੀ। ਕਿਸਾਨਾਂ ਨੇ ਦੱਸਿਆ ਕਿ ਜੇਕਰ ਸਮੇਂ ਸਿਰ ਉਨ੍ਹਾਂ ਦਾ ਝੋਨਾ ਵਿਕ ਜਾਵੇ ਤਾਂ ਉਹ ਆਪਣੇ ਖੇਤਾਂ ਵਿਚ ਖੜੇ੍ਹ ਰਹਿੰਦੇ ਝੋਨੇ ਦੀ ਸਾਂਭ-ਸੰਭਾਲ ਅਤੇ ਕਟਾਈ ਕਰ ਲੈਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਮਾਰਕਿਟ ਕਮੇਟੀ ਦੇ ਸਕੱਤਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਹਲਕਾ ਵਿਧਾਇਕ ਅਜੇ ਨਹੀਂ ਆਇਆ ਅਤੇ ਉਨ੍ਹਾਂ ਦੀ ਹਾਜ਼ਰੀ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਸਕੱਤਰ ਅਨਿੱਲ ਖੁੰਗਰ ਦਾ ਕਹਿਣਾ ਸੀ ਕਿ ਹੁਣ ਤੱਕ ਗਿੱਦੜਬਾਹਾ ਅਨਾਜ ਮੰਡੀ ਵਿਚ 1 ਹਜ਼ਾਰ ਮੀਟ੍ਰਿਕ ਟਨ ਦੇ ਲਗਪਗ ਝੋਨਾ ਆ ਚੁੱਕਿਆ ਹੈ ਅਤੇ 2 ਹਜ਼ਾਰ ਕੁਇੰਟਲ ਦੇ ਲਗਪਗ ਨਰਮੇ ਦੀ ਖ਼ਰੀਦ ਹੋ ਚੁੱਕੀ ਹੈ। ਝੋਨੇ ਦੀ ਖ਼ਰੀਦ ਅੱਜ ਸ਼ੁਰੂ ਕਰਨੀ ਸੀ, ਪ੍ਰੰਤੂ ਕੋਠੀ ਵਿਚ ਕੋਈ ਹਾਜ਼ਰ ਨਹੀਂ ਸੀ। ਉਨ੍ਹਾਂ ਕਿਹਾ ਕਿ ਮਾਣ ਸਤਿਕਾਰ ਹੁੰਦਾ ਹੈ, ਭਾਵੇਂ ਵਿਧਾਇਕ ਮੌਕੇ ’ਤੇ ਆ ਜਾਣ। ਉਨ੍ਹਾਂ ਭਲਕੇ 10 ਵਜੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾ ਦੇਣ ਦਾ ਦਾਅਵਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ 70ਵੀਆਂ ਪੰਜਾਬ ਰਾਜ ਜ਼ਿਲ੍ਹਾ ਸਕੂਲ ਖੇਡਾਂ ’ਚ ਦਸਮੇਸ਼ ਪਬਲਿਕ ਸਕੂਲ ਨੇ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸਰਕਾਰ ਬਣਾਉਣ ’ਚ ਸਫ਼ਲ ਹੋਵੇਗੀ : ਕਾਂਗਰਸੀ ਆਗੂ
Ad Position 24