09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਠਿੰਡਾ ਰੋਡ ’ਤੇ ਸਟਰੀਟ ਤੇ ਹਾਈਮਾਸਕ ਲਾਈਟਾਂ ਬੰਦ, ਹਨੇਰੇ ਕਾਰਨ ਰਾਹਗੀਰ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬਠਿੰਡਾ ਰੋਡ ’ਤੇ ਪਿਛਲੇ ਲੰਮੇ ਸਮੇਂ ਤੋਂ ਸਟਰੀਟ ਲਾਈਟਾਂ ਬੰਦ ਪਈਆਂ ਹੋਣ ਕਾਰਨ ਰਾਤ ਸਮੇਂ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਬਠਿੰਡਾ ਰੋਡ ’ਤੇ ਪੁਰਾਣੇ ਅਜੀਤ ਸਿਨੇਮੇ ਦੇ ਨੇੜੇ ਅਤੇ ਨਹਿਰੀ ਕਾਲੋਨੀ ਦੇ ਸਾਹਮਣੇ ਲੱਗੀਆਂ ਹਾਈਮਾਸਕ ਲਾਈਟਾਂ ਵੀ ਬੰਦ ਪਈਆਂ ਹਨ, ਜਿਸ ਕਾਰਨ ਰਾਤ ਸਮੇਂ ਸੜਕ ਦੇ ਕਈ ਹਿੱਸਿਆਂ ਵਿਚ ਘੁੱਪ ਹਨੇਰਾ ਛਾਇਆ ਰਹਿੰਦਾ ਹੈ।

Ad Position 21
No active advertisement
ਅਜੀਤ ਡੈਸਕ 09-10-2026
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬਠਿੰਡਾ ਰੋਡ ’ਤੇ ਪਿਛਲੇ ਲੰਮੇ ਸਮੇਂ ਤੋਂ ਸਟਰੀਟ ਲਾਈਟਾਂ ਬੰਦ ਪਈਆਂ ਹੋਣ ਕਾਰਨ ਰਾਤ ਸਮੇਂ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਬਠਿੰਡਾ ਰੋਡ ’ਤੇ ਪੁਰਾਣੇ ਅਜੀਤ ਸਿਨੇਮੇ ਦੇ ਨੇੜੇ ਅਤੇ ਨਹਿਰੀ ਕਾਲੋਨੀ ਦੇ ਸਾਹਮਣੇ ਲੱਗੀਆਂ ਹਾਈਮਾਸਕ ਲਾਈਟਾਂ ਵੀ ਬੰਦ ਪਈਆਂ ਹਨ, ਜਿਸ ਕਾਰਨ ਰਾਤ ਸਮੇਂ ਸੜਕ ਦੇ ਕਈ ਹਿੱਸਿਆਂ ਵਿਚ ਘੁੱਪ ਹਨੇਰਾ ਛਾਇਆ ਰਹਿੰਦਾ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਬਠਿੰਡਾ ਰੋਡ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਵਿਚੋਂ ਇਕ ਹੋਣ ਦੇ ਬਾਵਜੂਦ ਇੱਥੇ ਲਾਈਟਾਂ ਦੀ ਖ਼ਰਾਬੀ ਵੱਲ ਲੰਮੇ ਸਮੇਂ ਤੋਂ ਕੋਈ ਢੁਕਵਾਂ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵੀ ਕਈ ਸਟਰੀਟ ਲਾਈਟਾਂ ਬੰਦ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਲੋਕਾਂ ਨੇ ਦੋਸ਼ ਲਗਾਇਆ ਕਿ ਨਗਰ ਕੌਂਸਲ ਵਲੋਂ ਇਸ ਸਮੱਸਿਆ ਦੇ ਹੱਲ ਲਈ ਲੋੜੀਂਦੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਲੋਕਾਂ ਦਾ ਕਹਿਣਾ ਹੈ ਕਿ ਹਨੇਰੇ ਦਾ ਲਾਭ ਉਠਾ ਕੇ ਚੋਰ ਤੇ ਹੋਰ ਸ਼ਰਾਰਤੀ ਅਨਸਰ ਵਾਰਦਾਤਾਂ ਨੂੰ ਅੰਜਾਮ ਦੇ ਸਕਦੇ ਹਨ। ਖ਼ਾਲੀ ਪਏ ਮਕਾਨਾਂ, ਚਾਰਦੀਵਾਰੀ ਵਾਲੇ ਪਲਾਟਾਂ ਤੇ ਹੋਰ ਸੁੰਨਸਾਨ ਥਾਵਾਂ ’ਤੇ ਚੋਰੀ ਦੀਆਂ ਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਰਾਤ ਸਮੇਂ ਹਨੇਰੇ ਕਾਰਨ ਦੋਪਹੀਆ ਵਾਹਨ ਚਾਲਕਾਂ ਤੇ ਪੈਦਲ ਰਾਹਗੀਰਾਂ ਨੂੰ ਵੀ ਲੰਘਣ ’ਚ ਮੁਸ਼ਕਿਲ ਆਉਂਦੀ ਹੈ ਤੇ ਹਾਦਸੇ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਸ਼ਹਿਰ ਵਾਸੀਆਂ ਨੇ ਨਗਰ ਕੌਂਸਲ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬੰਦ ਪਈਆਂ ਸਾਰੀਆਂ ਸਟਰੀਟ ਲਾਈਟਾਂ ਦੀ ਤੁਰੰਤ ਮੁਰੰਮਤ ਕਰਵਾ ਕੇ ਉਨ੍ਹਾਂ ਨੂੰ ਚਾਲੂ ਕੀਤਾ ਜਾਵੇ। ਖ਼ਾਸ ਤੌਰ ’ਤੇ ਬਠਿੰਡਾ ਰੋਡ ’ਤੇ ਬੰਦ ਪਈਆਂ ਸਟਰੀਟ ਤੇ ਹਾਈਮਾਸਕ ਲਾਈਟਾਂ ਨੂੰ ਪਹਿਲ ਦੇ ਆਧਾਰ ’ਤੇ ਚਾਲੂ ਕਰਵਾ ਕੇ ਲੋਕਾਂ ਨੂੰ ਸਮੱਸਿਆ ਤੋਂ ਨਿਜ਼ਾਤ ਦਿਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਵੋਟ ਚੋਰੀ ਤੇ ਐਸ. ਆਈ. ਆਰ. ਖ਼ਿਲਾਫ਼ ਕਾਂਗਰਸ ਵਲੋਂ ਮਲੋਟ ’ਚ ਰੋਸ ਮਾਰਚ ਅਗਲੀ ਖ਼ਬਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅੰਬੇਡਕਰ ਪੋਰਟਲ ਬੰਦ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24