ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਪੁਲਿਸ ਵਲੋਂ ਨਾਕੇਬੰਦੀ ਤੇ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਮਜ਼ਬੂਤ ਕਰਨ ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਐਸ. ਐਸ.
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਮਜ਼ਬੂਤ ਕਰਨ ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਐਸ. ਐਸ. ਪੀ. ਅਭਿਮਨਿਊ ਰਾਣਾ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਵਿਚ ਵਿਸ਼ੇਸ਼ ਚੈਕਿੰਗ ਤੇ ਨਾਕਾਬੰਦੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਵਲੋਂ ਮੁੱਖ ਸੜਕਾਂ, ਮਹੱਤਵਪੂਰਨ ਸਥਾਨਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵਿਸ਼ੇਸ਼ ਚੌਕਸੀ ਵਰਤੀ ਗਈ। ਪੁਲਿਸ ਦੇ ਇਸ ਵਿਸ਼ੇਸ਼ ਅਭਿਆਨ ਦੀ ਖ਼ਾਸੀਅਤ ਇਹ ਰਹੀ ਕਿ ਨਾਕਿਆਂ ਨੂੰ ਹਾਈਟੈਕ ਕੈਮਰਿਆਂ ਨਾਲ ਜੋੜ ਕੇ ਲਾਈਵ ਮਾਨੀਟਰਿੰਗ ਕੀਤੀ ਗਈ। ਨਾਕਿਆਂ ਦੀ ਲਾਈਵ ਫ਼ੁਟੇਜ ਸੀਨੀਅਰ ਪੁਲਿਸ ਅਧਿਕਾਰੀਆਂ ਤੇ ਕੰਟਰੋਲ ਰੂਮ ਵਲੋਂ ਲਗਾਤਾਰ ਦੇਖੀ ਗਈ, ਜਿਸ ਰਾਹੀਂ ਚੈਕਿੰਗ ਪ੍ਰਬੰਧਾਂ ਤੇ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੀ ਨਿਗਰਾਨੀ ਕੀਤੀ ਗਈ। ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਖ਼ੁਦ ਵੱਖ-ਵੱਖ ਨਾਕਿਆਂ ਅਤੇ ਚੈਕਿੰਗ ਪੁਆਇੰਟਾਂ ਦਾ ਦੌਰਾ ਕਰਕੇ ਪੁਲਿਸ ਟੀਮਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਅਧਿਕਾਰੀਆਂ ਨੇ ਤਿਉਹਾਰਾਂ ਦੌਰਾਨ ਆਮ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣ ਅਤੇ ਸ਼ਰਾਰਤੀ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਹਦਾਇਤ ਕੀਤੀ। ਪੁਲਿਸ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਤਿਉਹਾਰ ਸ਼ਾਂਤੀਪੂਰਨ ਤੇ ਸੁਰੱਖਿਅਤ ਢੰਗ ਨਾਲ ਮਨਾਏ ਜਾਣ। ਕਿਸੇ ਵੀ ਸ਼ੱਕੀ ਵਿਅਕਤੀ, ਵਾਹਨ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ।