ਸੈਨੇਟ ਮੈਂਬਰ ਕਪਿਲ ਸ਼ਰਮਾ ਨੇ ਸਰਕਾਰੀ ਕਾਲਜ ਦਾ ਦੌਰਾ ਕੀਤਾ
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਕਪਿਲ ਸ਼ਰਮਾ ਨੇ ਸੈਨੇਟ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਉਪਰੰਤ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਚੋਣਾਂ ਦੌਰਾਨ ਮਿਲੇ ਸਹਿਯੋਗ ਅਤੇ ਸਮਰਥਨ ਲਈ ਕਾਲਜ ਦੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਕਪਿਲ ਸ਼ਰਮਾ ਨੇ ਸੈਨੇਟ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਉਪਰੰਤ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਚੋਣਾਂ ਦੌਰਾਨ ਮਿਲੇ ਸਹਿਯੋਗ ਅਤੇ ਸਮਰਥਨ ਲਈ ਕਾਲਜ ਦੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਦੌਰੇ ਦੌਰਾਨ ਕਪਿਲ ਸ਼ਰਮਾ ਨੇ ਕਾਲਜ ਦੀਆਂ ਵੱਖ-ਵੱਖ ਮੁਸ਼ਕਿਲਾਂ ਤੇ ਲੋੜਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਸਟਾਫ਼ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਕਪਿਲ ਸ਼ਰਮਾ ਨੇ ਭਰੋਸਾ ਦਿੱਤਾ ਕਿ ਕਾਲਜ ਨਾਲ ਸੰਬੰਧਿਤ ਮਸਲਿਆਂ ਨੂੰ ਸੰਬੰਧਿਤ ਪੱਧਰ ’ ਤੇ ਉਠਾ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਪ੍ਰਿੰਸੀਪਲ ਮੰਜੂ ਕਪੂਰ, ਵਾਈਸ ਪ੍ਰਿੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ, ਸੁਪਰਡੈਂਟ ਦੌਲਧ ਸਿੰਘ ਬਰਾੜ, ਸ਼ਮਿੰਦਰ ਸਿੰਘ, ਸੁਸ਼ੀਲ ਕੁਮਾਰ, ਚਮਕੌਰ ਸਿੰਘ, ਰਣਜੀਤ ਸਿੰਘ ਬਠਿੰਡਾ, ਸ਼ਮਿੰਦਰ ਸਿੰਘ ਮੜ੍ਹ, ਰਣਜੀਤ ਸਿੰਘ ਖੋਖਰ, ਮਨਦੀਪ ਸਿੰਘ, ਜਗਦੀਪ ਸਿੰਘ, ਗੁਰਕਪਾਲ ਸਿੰਘ ਲੱਕੀ ਚੜੇਵਾਨ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।