08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪ੍ਰਸ਼ਨੋਤਰੀ ਮੁਕਾਬਲਿਆਂ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਚੜ੍ਹਤ

ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਭਾਸ਼ਾ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ-ਕਾਲਜਾਂ ਵਿਚੋਂ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।

Ad Position 21
No active advertisement
>? 09-10-2026
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਭਾਸ਼ਾ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ-ਕਾਲਜਾਂ ਵਿਚੋਂ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਇਹ ਮੁਕਾਬਲੇ ਤਿੰਨ ਵਰਗਾਂ, ਮਿਡਲ, ਸੈਕੰਡਰੀ ਤੇ ਕਾਲਜ ਪੱਧਰ ਤਹਿਤ ਮੁਕਾਬਲੇ ਕਰਵਾਏ ਗਏ। ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਤਰਲੋਕ ਬੰਧੂ ਅਤੇ ਸਮੂਹ ਸਟਾਫ਼ ਦੇ ਵਡਮੁੱਲੇ ਸਹਿਯੋਗ ਨਾਲ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੇ ਨਤੀਜੇ ਸ਼ਾਨਦਾਰ ਰਹੇ। ਇਸ ਦੌਰਾਨ ਮਿਡਲ ਵਰਗ ’ਚੋਂ ਸੰਗਮਪ੍ਰੀਤ ਕੌਰ ਦਸਮੇਸ਼ ਗਰਲਜ਼ ਸੈਕੰਡਰੀ ਸਕੂਲ ਬਾਦਲ, ਰਾਜਵੀਰ ਕੌਰ ਸਰਕਾਰੀ ਸੈਕੰਡਰੀ ਸਕੂਲ ਫਤੂਹੀਖੇੜਾ ਤੇ ਅਮਨਦੀਪ ਕੌਰ ਸਰਕਾਰੀ ਸੈਕੰਡਰੀ ਸਕੂਲ ਫਤੂਹੀਖੇੜਾ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹੇ। ਸੈਕੰਡਰੀ ਵਰਗ ’ਚੋਂ ਨਿਖਿਲ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਰੁਪਾਣਾ, ਗੁਰਕੀਰਤ ਸਿੰਘ, ਸਰਕਾਰੀ ਸੈਕੰਡਰੀ ਸਕੂਲ (ਲੜਕੇ) ਰੁਪਾਣਾ ਤੇ ਨੂਰਵੀਰ ਕੌਰ ਦਸਮੇਸ਼ ਗਰਲਜ਼ ਸੈਕੰਡਰੀ ਸਕੂਲ ਬਾਦਲ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹੇ। ਕਾਲਜ ਵਰਗ ’ਚੋਂ ਬਿਸਨ ਸਿੰਘ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ, ਸਿਮਰਨਜੀਤ ਕੌਰ ਡੀ.ਏ.ਵੀ. ਕਾਲਜ ਮਲੋਟ ਅਤੇ ਸੁਖਦੀਪ ਕੌਰ ਸਰਕਾਰੀ ਕਾਲਜ ਸ੍ਰੀ ਮੁਕਸਰ ਸਾਹਿਬ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹੇ। ਜੇਤੂ ਵਿਦਿਆਰਥੀਆਂ ਦਾ ਡਾ. ਤਰਲੋਕ ਬੰਧੂ, ਰਿਟਾ. ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਲਾਭ ਸਿੰਘ ਤੇ ਬਲਜਿੰਦਰ ਜੌੜਕੀਆਂ ਵਲੋਂ ਨਕਦ ਰਾਸ਼ੀ, ਤਗ਼ਮੇ ਤੇ ਸਰਟੀਫ਼ਿਕੇਟਾਂ ਨਾਲ ਸਨਮਾਨ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦੇ ਬੀ.ਆਰ.ਸੀ. ਦਵਿੰਦਰ ਸਿੰਘ ਵਲੋਂ ਹਾਜ਼ਰੀਨ ਨੂੰ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਪ੍ਰੇਰਿਤ ਕੀਤਾ ਗਿਆ। ਜਗਮੀਤ ਸਿੰਘ ਜੂਨੀਅਰ ਸਹਾਇਕ ਵਲੋਂ ਸਭ ਦਾ ਧੰਨਵਾਦ ਕੀਤਾ ਗਿਆ। ਮੁਕਾਬਲੇ ਸੰਪੰਨ ਕਰਵਾਉਣ ਲਈ ਡਾ. ਰਜਨੀ ਬਾਲਾ, ਡਾ. ਰਿਤੀਕਾ ਗਰੋਵਰ, ਗੁਰਨਾਮ ਸਿੰਘ ਜਵਾਹਰੇਵਾਲਾ, ਅੰਮ੍ਰਿਤਪਾਲ ਕੌਰ ਭਾਗਸਰ, ਚਰਨਜੀਤ ਸਿੰਘ ਅਤੇ ਗੁਰਪ੍ਰੀਤ ਕੌਰ ਸੰਮੇਵਾਲੀ ਦਾ ਸਹਿਯੋਗ ਸ਼ਲਾਘਾਯੋਗ ਰਿਹਾ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਪੁਲਿਸ ਨੇ ਕਾਸੋ ਸਰਚ ਅਭਿਆਨ ਚਲਾਇਆ ਅਗਲੀ ਖ਼ਬਰ ਸੈਨੇਟ ਮੈਂਬਰ ਕਪਿਲ ਸ਼ਰਮਾ ਨੇ ਸਰਕਾਰੀ ਕਾਲਜ ਦਾ ਦੌਰਾ ਕੀਤਾ
Ad Position 24