11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਨਾਜ ਮੰਡੀ ਲੱਖੇਵਾਲੀ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਸਰਕਾਰ ਦੇ ਦਾਅਵਿਆਂ ਦੀ ਫ਼ੂਕ ਨਿਕਲੀ

ਮੰਡੀ ਲੱਖੇਵਾਲੀ, 10 ਅਕਤੂਬਰ (ਮਿਲਖ ਰਾਜ)-ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਝੋਨੇ ਦੀ ਫ਼ਸਲ ਨੂੰ ਲੈ ਕੇ ਪਹਿਲੀ ਅਕਤੂਬਰ ਤੋਂ ਮੰਡੀਆਂ ਵਿਚ ਖ਼ਰੀਦ ਅਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪ੍ਰੰਤੂ ਅਨਾਜ ਮੰਡੀ ਲੱਖੇਵਾਲੀ ਵਿਚ ਉਨ੍ਹਾਂ ਦੇ ਦਾਅਵਿਆਂ ਦੀ ਫ਼ੂਕ ਨਿਕਲਦੀ ਨਜ਼ਰ ਆ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਸਾਹਮਣਾ ਕਰਨਾ ਪੈ ਰਿਹਾ ਹੈ। ਅਨਾਜ ਮੰਡੀ ਲੱਖੇਵਾਲੀ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ ਗਿਆ ਤਾਂ ਉੱਥੇ ਸਫ਼ਾਈ ਦੇ ਮਾੜੇ ਪ੍ਰਬੰਧ ਸਾਹਮਣੇ ਆਏ।

Ad Position 21
No active advertisement
ਅਜੀਤ ਡੈਸਕ 11-10-2026
ਮੰਡੀ ਲੱਖੇਵਾਲੀ, 10 ਅਕਤੂਬਰ (ਮਿਲਖ ਰਾਜ)-ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਝੋਨੇ ਦੀ ਫ਼ਸਲ ਨੂੰ ਲੈ ਕੇ ਪਹਿਲੀ ਅਕਤੂਬਰ ਤੋਂ ਮੰਡੀਆਂ ਵਿਚ ਖ਼ਰੀਦ ਅਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪ੍ਰੰਤੂ ਅਨਾਜ ਮੰਡੀ ਲੱਖੇਵਾਲੀ ਵਿਚ ਉਨ੍ਹਾਂ ਦੇ ਦਾਅਵਿਆਂ ਦੀ ਫ਼ੂਕ ਨਿਕਲਦੀ ਨਜ਼ਰ ਆ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਸਾਹਮਣਾ ਕਰਨਾ ਪੈ ਰਿਹਾ ਹੈ। ਅਨਾਜ ਮੰਡੀ ਲੱਖੇਵਾਲੀ ਦਾ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ ਗਿਆ ਤਾਂ ਉੱਥੇ ਸਫ਼ਾਈ ਦੇ ਮਾੜੇ ਪ੍ਰਬੰਧ ਸਾਹਮਣੇ ਆਏ। ਮੰਡੀ ਵਿਚ ਥਾਂ-ਥਾਂ ਕੂੜੇ ਦੇ ਢੇਰ ਤੇ ਗੰਦਗੀ ਅਤੇ ਕਈ ਥਾਵਾਂ ’ਤੇ ਨਾਲੀਆਂ ਦਾ ਗੰਦਾ ਪਾਣੀ ਖੜ੍ਹਾ ਨਜ਼ਰ ਆਇਆ। ਝੋਨੇ ਦੀ ਫ਼ਸਲ ਲੈ ਕੇ ਪਹੁੰਚ ਰਹੇ ਕਈ ਕਿਸਾਨਾਂ ਨੂੰ ਆਪਣੀ ਫ਼ਸਲ ਰੱਖਣ ਲਈ ਖ਼ੁਦ ਹੀ ਸਫ਼ਾਈ ਕਰਨੀ ਪਈ। ਅਜਿਹੇ ਵਿਚ ਕਿਸਾਨਾਂ ਲਈ ਇਹ ਸਵਾਲ ਬਣਿਆ ਹੋਇਆ ਹੈ ਕਿ ਜੇਕਰ ਮੰਡੀ ਵਿਚ ਪਹਿਲਾਂ ਤੋਂ ਹੀ ਸਫ਼ਾਈ ਤੇ ਹੋਰ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਨਹੀਂ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿਚ ਵੱਡੀ ਮਾਤਰਾ ’ਚ ਝੋਨੇ ਦੀ ਆਮਦ ਸਮੇਂ ਹਾਲਾਤ ਕਿਹੋ ਜਿਹੇ ਹੋ ਣਗੇ। ਮੰਡੀ ਵਿਚ ਸਫ਼ਾਈ ਤੋਂ ਇਲਾਵਾ ਪੀਣ ਵਾਲੇ ਪਾਣੀ ਅਤੇ ਰੌਸ਼ਨੀ ਦੇ ਪ੍ਰਬੰਧਾਂ ਤੇ ਪਖਾਨਿਆਂ ਦੀ ਘਾਟ ਤੋਂ ਇਲਾਵਾ ਮੰਡੀ ਵਿਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਕਾਰਨ ਵੀ ਕਿਸਾਨਾਂ ਨੂੰ ਫ਼ਸਲ ਲਿਆਉਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਸਹੂਲਤਾਂ ਕਿਸਾਨਾਂ ਤੇ ਮਜ਼ਦੂਰਾਂ ਲਈ ਬਹੁਤ ਜ਼ਰੂਰੀ ਹਨ, ਖ਼ਾਸ ਕਰਕੇ ਉਸ ਸਮੇਂ ਜਦੋਂ ਝੋਨੇ ਦੀ ਖ਼ਰੀਦ ਦਾ ਸੀਜ਼ਨ ਜ਼ੋਰ ਫ਼ੜ੍ਹਦਾ ਹੈ ਅਤੇ ਮੰਡੀ ਵਿਚ ਦੇਰ ਰਾਤ ਤੱਕ ਕੰਮ ਚੱਲਦਾ ਹੈ। ਕਿਸਾਨਾਂ ਨੂੰ ਉਮੀਦ ਸੀ ਕਿ ਝੋਨੇ ਦੀ ਫ਼ਸਲ ਮੰਡੀ ਵਿਚ ਲਿਆਉਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਹੋਣਗੇ, ਪ੍ਰੰਤੂ ਕਿਸਾਨਾਂ ਦੀਆਂ ਮੁਸ਼ਕਿਲਾਂ ਉਸ ਸਮੇਂ ਹੋਰ ਵਧ ਜਾਂਦੀਆਂ ਹਨ ਜਦੋਂ ਫ਼ਸਲ ਮੰਡੀ ਵਿਚ ਪਹੁੰਚਣ ਦੇ ਬਾਵਜੂਦ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਮੌਕੇ ’ਤੇ ਮੌਜੂਦ ਨਹੀਂ ਹੁੰਦੇ। ਕਿਸਾਨਾਂ ਨੂੰ ਆਪਣੀ ਫ਼ਸਲ ਦੀ ਖ਼ਰੀਦ ਸੰਬੰਧੀ ਅਗਲੀ ਕਾਰਵਾਈ ਲਈ ਉਡੀਕ ਕਰਨੀ ਪੈਂਦੀ ਹੈ ਜਾਂ ਫ਼ਿਰ ਮਜ਼ਬੂਰਨ ਸਸਤੇ ਰੇਟਾਂ ’ਤੇ ਪ੍ਰਾਈਵੇਟ ਫ਼ਸਲ ਵੇਚ ਕੇ ਲੁੱਟ ਕਰਵਾਉਣ ਲਈ ਮਜ਼ਬੂਰ ਹੋਣਾ ਪੈਂਦਾ ਹੈ ਕਿਉਂਕਿ ਕਿਸਾਨਾਂ ਨੇ ਜਿਥੇ ਬਾਕੀ ਫ਼ਸਲ ਦੀ ਸਾਂਭ-ਸੰਭਾਲ ਕਰਨੀ ਹੁੰਦੀ ਹੈ, ਉੱਥੇ ਹੀ ਆਪਣੀਆਂ ਘਰੇਲੂ ਜ਼ਿੰਮੇਵਾਰੀਆਂ ਸਮੇਤ ਅਗਲੀ ਕਣਕ ਦੀ ਫ਼ਸਲ ਦੀ ਤਿਆਰੀ ਵੀ ਕਰਨੀ ਹੁੰਦੀ ਹੈ। ਸਵਾਲ ਇਹ ਹੈ ਕਿ ਜਦੋਂ ਸਰਕਾਰ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਲਈ ਪਹਿਲਾਂ ਹੀ ਤਿਆਰੀਆਂ ਕਰਨ ਦੀ ਗੱਲ ਕਹੀ ਗਈ ਸੀ ਤਾਂ ਫ਼ਿਰ ਲੱਖੇਵਾਲੀ ਦੀ ਅਨਾਜ ਮੰਡੀ ਵਿਚ ਪ੍ਰਬੰਧਾਂ ਦੀ ਘਾਟ ਕਿਉਂ ਦਿਖਾਈ ਦੇ ਰਹੀ ਹੈ? ਇਸ ਸੰਬੰਧੀ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਨਾਲ ਵਾਰ-ਵਾਰ ਫ਼ੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਦੇ ਬਾਵਜੂਦ ਗੱਲ ਨਹੀਂ ਹੋ ਸਕੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗੁਰੂਸਰ ਵਿਖੇ ਨਸ਼ਾ ਰੋਕੂ ਕਮੇਟੀ ਨਾਲ ਡੀ.ਐੱਸ.ਪੀ. ਵਲੋਂ ਮੀਟਿੰਗ ਅਗਲੀ ਖ਼ਬਰ 508 ਗ੍ਰਾਮ ਹੈਰੋਇਨ ਸਮੇਤ ਦੋ ਹਿਰਾਸਤ ’ਚ ਲਏ
Ad Position 24