11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਿੰਡ ਗੁਰੂਸਰ ਵਿਖੇ ਨਸ਼ਾ ਰੋਕੂ ਕਮੇਟੀ ਨਾਲ ਡੀ.ਐੱਸ.ਪੀ. ਵਲੋਂ ਮੀਟਿੰਗ

ਗਿੱਦੜਬਾਹਾ, 10 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਪਿੰਡ ਗੁਰੂਸਰ ਵਿਖੇ ਡੀ. ਐਸ.

Ad Position 21
No active advertisement
ਅਜੀਤ ਡੈਸਕ 11-10-2026
ਗਿੱਦੜਬਾਹਾ, 10 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਪਿੰਡ ਗੁਰੂਸਰ ਵਿਖੇ ਡੀ.ਐਸ.ਪੀ. ਗਿੱਦੜਬਾਹਾ ਜਤਿੰਦਰ ਸਿੰਘ ਵਲੋਂ ਪਿੰਡ ਦੀ ਨਸ਼ਾ ਰੋਕੂ ਕਮੇਟੀ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਮਾਰੂ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਤੇਜ਼ ਕਰਨ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਜ਼ਿਕਰਯੋਗ ਹੈ ਕਿ ਪਿੰਡ ਗੁਰੂਸਰ ਲੰਮੇ ਸਮੇਂ ਤੋਂ ਉਸ ਸਮੇਂ ਚਰਚਾ ਵਿਚ ਆਇਆ, ਜਦੋਂ ਪਿੰਡ ਦੇ ਸੂਝਵਾਨ ਤੇ ਨੌਜਵਾਨਾਂ ਵਲੋਂ ਪਿੰਡ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਨਸ਼ਾ ਰੋਕੂ ਕਮੇਟੀ ਬਣਾਈ ਗਈ ਅਤੇ ਵੱਡੇ ਪੱਧਰ ’ਤੇ ਸਮਗਲਰਾਂ ਖ਼ਿਲਾਫ਼ ਮੁਹਿੰਮ ਵਿੱਢ ਦਿੱਤੀ ਗਈ। ਸਮੇਂ-ਸਮੇਂ ’ਤੇ ਕਮੇਟੀ ਮੈਂਬਰਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ। ਇੱਥੋਂ ਤੱਕ ਕਿ ਕਮੇਟੀ ਮੈਂਬਰਾਂ ਨੂੰ ਧਮਕੀਆਂ ਵੀ ਮਿਲਦੀਆਂ ਰਹੀਆਂ, ਪ੍ਰੰਤੂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨੌਜਵਾਨਾਂ ਨੇ ਹੌਂਸਲੇ ਨਹੀਂ ਹਾਰੇ। ਪਿੰਡ ਦੇ ਕੁਝ ਨੌਜਵਾਨ ਚਿੱਟੇ ਦੀ ਭੇਂਟ ਵੀ ਚੜ੍ਹ ਗਏ। ਡੀ.ਐਸ.ਪੀ. ਜਤਿੰਦਰ ਸਿੰਘ ਵਲੋਂ ਨਸ਼ਾ ਰੋਕੂ ਕਮੇਟੀ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਕਮੇਟੀ ਪ੍ਰਧਾਨ ਯਾਦਵਿੰਦਰ ਸਿੰਘ ਤੋਂ ਇਲਾਵਾ ਅਹੁਦੇਦਾਰਾਂ ਵਲੋਂ ਆ ਰਹੀਆਂ ਮੁਸ਼ਕਿਲਾਂ ਬਾਰੇ ਚਾਨਣਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਪਿੰਡ ਵਿਚੋਂ ਨਸ਼ਾ ਖ਼ਤਮ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਹੈ। ਉਨ੍ਹਾਂ ਡੀ.ਐਸ.ਪੀ. ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪਿੰਡ ਆ ਕੇ ਪੁਲਿਸ ਦੁਆਰਾ ਪੂਰਾ ਸਹਿਯੋਗ ਕਰਨ ਦੀ ਗੱਲ ਕੀਤੀ ਹੈ। ਜਤਿੰਦਰ ਸਿੰਘ ਨੇ ਕਮੇਟੀ ਤੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੁਲਿਸ ਵਲੋਂ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਤੇ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਕੋਆਰਡੀਨੇਟਰ ਮਾਧੋਦਾਸ ਸਿੰਘ ਖ਼ਾਲਸਾ, ਜਸਵੀਰ ਸਿੰਘ ਝੋਰੜ, ਅਮਨਦੀਪ ਸਿੰਘ ਸਿੱਧੂ, ਬੇਅੰਤ ਸਿੰਘ, ਹਰਵਿੰਦਰ ਸਿੰਘ ਹਰੀ, ਹਰਜਿੰਦਰ ਸਿੰਘ, ਕਰਨ ਸਿੰਘ, ਬੱਬੂ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਲ ਕੋਠੀ ਤੋਂ ਬਾਈਪਾਸ ਵਾਲੀ ਸੜਕ ਨੂੰ ਵਿਭਾਗ ਪੁੱਟ ਕੇ ਦੁਬਾਰਾ ਠੀਕ ਕਰਨ ਲੱਗਿਆ ਅਗਲੀ ਖ਼ਬਰ ਅਨਾਜ ਮੰਡੀ ਲੱਖੇਵਾਲੀ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਸਰਕਾਰ ਦੇ ਦਾਅਵਿਆਂ ਦੀ ਫ਼ੂਕ ਨਿਕਲੀ
Ad Position 24