11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪ੍ਰਿੰ. ਡਾ. ਰਾਜੇਸ਼ ਕੁਮਾਰ ਦੁਨੀਆ ਦੇ ਚੋਟੀ ਦੇ 2 ਫ਼ੀਸਦੀ ਵਿਗਿਆਨੀਆਂ ਦੀ ਸੂਚੀ ’ਚ ਸ਼ਾਮਿਲ

ਮਲੋਟ, 10 ਅਕਤੂਬਰ (ਪਾਟਿਲ)-ਡੀ. ਏ.

Ad Position 21
No active advertisement
ਅਜੀਤ ਡੈਸਕ 11-10-2026
ਮਲੋਟ, 10 ਅਕਤੂਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਤੇ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਇਕ ਵਾਰ ਫ਼ਿਰ ਦੁਨੀਆ ਦੇ ਚੋਟੀ ਦੇ 2 ਫ਼ੀਸਦੀ ਵਿਗਿਆਨੀਆਂ ਦੀ ਸੂਚੀ ਵਿਚ ਆਪਣਾ ਸਥਾਨ ਬਣਾਇਆ ਹੈ। ਇਹ ਸੂਚੀ ਸਟੈਨਫੋਰਡ ਯੂਨੀਵਰਸਿਟੀ ਵਲੋਂ ਐੱਲਸੇਵੀਅਰ ਦੇ ਸਹਿਯੋਗ ਨਾਲ ਤਿਆਰ ਕੀਤੀ ਜਾਂਦੀ ਹੈ। ਡਾ. ਕੁਮਾਰ ਨੂੰ ਉਨ੍ਹਾਂ ਦੇ ਸ਼ਾਨਦਾਰ ਖੋਜ ਕਾਰਜਾਂ ਲਈ ਲਗਾਤਾਰ ਛੇਵੀਂ ਵਾਰ ਇਹ ਮਾਣ ਪ੍ਰਾਪਤ ਹੋਇਆ ਹੈ। ਮੈਟੀਰੀਅਲ ਸਾਇੰਸ ਤੇ ਸਟਰੈਟੇਜਿਕ ਟੈਕਨਾਲੋਜੀਆਂ ਦੇ ਖੇਤਰ ਵਿਚ ਵਿਸ਼ੇਸ਼ ਮੁਹਾਰਤ ਰੱਖਣ ਵਾਲੇ ਡਾ. ਕੁਮਾਰ ਨੇ ਇਕ ਸਾਲ ਦੇ ਖੋਜ ਪ੍ਰਭਾਵ ਦੀ ਸ਼੍ਰੇਣੀ ਵਿਚ ਵਿਸ਼ਵ ਪੱਧਰ ’ਤੇ ਸਮੁੱਚੇ ਤੌਰ ’ਤੇ 19,950ਵਾਂ ਅਤੇ ਕੈਮਿਸਟਰੀ ਦੇ ਮੈਟੀਰਿਅਲ ਸਾਇੰਸ ਦੇ ਉਪ-ਖੇਤਰ ਵਿਚ 375ਵਾਂ ਸਥਾਨ ਹਾਸਿਲ ਕੀਤਾ ਹੈ। ਇਹ ਸ਼ਾਨਦਾਰ ਪ੍ਰਾਪਤੀ ਵਿਗਿਆਨਕ ਖੋਜ ਦੇ ਖੇਤਰ ਵਿਚ ਡਾ. ਰਾਜੇਸ਼ ਕੁਮਾਰ ਦੇ ਮਹੱਤਵਪੂਰਨ ਯੋਗਦਾਨ ਨੂੰ ਦਰਸਾਉਂਦੀ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਡੀ.ਏ.ਵੀ. ਕਾਲਜ ਮਲੋਟ ਦੇ ਨਾਲ-ਨਾਲ ਸਮੁੱਚੇ ਇਲਾਕੇ ਦਾ ਮਾਣ ਵਧਿਆ ਹੈ।
Ad Position 22
No active advertisement
ਪਿਛਲੀ ਖ਼ਬਰ ਐਮ.ਐਮ.ਡੀ. ਡੀ.ਏ.ਵੀ. ਕਾਲਜ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਵਲੋਂ ਕਵੀ ਪ੍ਰਗਟ ਗਿੱਲ ਬਾਗੀ ਨਾਲ ਰੂ-ਬਰੂ ਸਮਾਗਮ ਕਰਵਾਇਆ
Ad Position 24