11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਰਕਾਰੀ ਹਾਈ ਸਕੂਲ ਦੌਲਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ

ਗਿੱਦੜਬਾਹਾ, 10 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਹਾਈ ਸਕੂਲ ਦੌਲਾ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਪੜ੍ਹਾਈ ਦੇ ਮਿਆਰ ਨੂੰ ਉਚਾ ਚੁੱਕਣ ਦੇ ਮਕਸਦ ਨਾਲ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮਿਲਣੀ ਦੌਰਾਨ ਸਕੂਲ ਅਧਿਆਪਕਾਂ ਵਲੋਂ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ ਦੀ ਪ੍ਰਗਤੀ, ਸਕੂਲ ਵਿਚ ਰੋਜ਼ਾਨਾ ਹਾਜ਼ਰੀ, ਮਿਸ਼ਨ 100 ਪ੍ਰਤੀਸ਼ਤ ਦੀਆਂ ਤਿਆਰੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 11-10-2026
ਗਿੱਦੜਬਾਹਾ, 10 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਹਾਈ ਸਕੂਲ ਦੌਲਾ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਪੜ੍ਹਾਈ ਦੇ ਮਿਆਰ ਨੂੰ ਉਚਾ ਚੁੱਕਣ ਦੇ ਮਕਸਦ ਨਾਲ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮਿਲਣੀ ਦੌਰਾਨ ਸਕੂਲ ਅਧਿਆਪਕਾਂ ਵਲੋਂ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ ਦੀ ਪ੍ਰਗਤੀ, ਸਕੂਲ ਵਿਚ ਰੋਜ਼ਾਨਾ ਹਾਜ਼ਰੀ, ਮਿਸ਼ਨ 100 ਪ੍ਰਤੀਸ਼ਤ ਦੀਆਂ ਤਿਆਰੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਅਧਿਆਪਕਾਂ ਨੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਘਰ ਵਿਚ ਵੀ ਬੱਚਿਆਂ ਦੀ ਪੜ੍ਹਾਈ ਵੱਲ ਖ਼ਾਸ ਧਿਆਨ ਦੇਣ ਤਾਂ ਜੋ ਪ੍ਰੀਖਿਆਵਾਂ ਵਿਚ ਬੱਚੇ ਬਿਹਤਰ ਨਤੀਜੇ ਹਾਸਿਲ ਕਰ ਸਕਣ। ਇਸ ਮੌਕੇ ਮਾਪਿਆਂ ਨੇ ਵੀ ਆਪਣੇ ਸੁਝਾਅ ਤੇ ਵਿਚਾਰ ਸਾਂਝੇ ਕੀਤੇ। ਮਾਪਿਆਂ ਨੇ ਸਕੂਲ ਦੇ ਪ੍ਰਬੰਧਾਂ ਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਸਕੂਲ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦਾ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸਕੂਲ ਦੇ ਸਮੂਹ ਸਟਾਫ਼ ਵਲੋਂ ਮਿਲਣੀ ਵਿਚ ਵੱਡੀ ਗਿਣਤੀ ’ਚ ਪਹੁੰਚੇ ਸਮੂਹ ਮਾਪਿਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਅਟਾਰੀ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ
Ad Position 24