11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਾਈਨਲੈਂਡ ਇੰਟਰਨੈਸ਼ਨਲ ਸਕੂਲ ਵਿਖੇ ਮਾਪੇ-ਅਧਿਆਪਕ ਮੀਟਿੰਗ ਹੋਈ

ਜੈਤੋ, 11 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਪਾਈਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਅਰਧ-ਸਾਲਾਨਾ ਪ੍ਰੀਖਿਆ ਦੇ ਨਤੀਜਿਆਂ ਨੂੰ ਮਾਪਿਆਂ ਨਾਲ ਸਾਂਝਾ ਕਰਨ ਦੇ ਉਦੇਸ਼ ਨਾਲ ਮਾਪੇ-ਅਧਿਆਪਕ ਮੀਟਿੰਗ ਹੋਈ। ਮੀਟਿੰਗ ਦਾ ਮੁੱਖ ਉਦੇਸ਼ ਮਾਪਿਆਂ ਨੂੰ ਵਿਦਿਆਰਥੀਆਂ ਦੇ ਪ੍ਰੀਖਿਆ ਨਤੀਜਿਆਂ ਤੋਂ ਜਾਣੂ ਕਰਵਾਉਣਾ, ਉਨ੍ਹਾਂ ਦੀ ਪੜ੍ਹਾਈ ਵਿਚ ਪ੍ਰਗਤੀ ਤੇ ਪ੍ਰਾਪਤੀਆਂ ਬਾਰੇ ਚਰਚਾ ਕਰਨਾ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 12-10-2026
ਜੈਤੋ, 11 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਪਾਈਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ਵਿਖੇ ਅਰਧ-ਸਾਲਾਨਾ ਪ੍ਰੀਖਿਆ ਦੇ ਨਤੀਜਿਆਂ ਨੂੰ ਮਾਪਿਆਂ ਨਾਲ ਸਾਂਝਾ ਕਰਨ ਦੇ ਉਦੇਸ਼ ਨਾਲ ਮਾਪੇ-ਅਧਿਆਪਕ ਮੀਟਿੰਗ ਹੋਈ। ਮੀਟਿੰਗ ਦਾ ਮੁੱਖ ਉਦੇਸ਼ ਮਾਪਿਆਂ ਨੂੰ ਵਿਦਿਆਰਥੀਆਂ ਦੇ ਪ੍ਰੀਖਿਆ ਨਤੀਜਿਆਂ ਤੋਂ ਜਾਣੂ ਕਰਵਾਉਣਾ, ਉਨ੍ਹਾਂ ਦੀ ਪੜ੍ਹਾਈ ਵਿਚ ਪ੍ਰਗਤੀ ਤੇ ਪ੍ਰਾਪਤੀਆਂ ਬਾਰੇ ਚਰਚਾ ਕਰਨਾ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨਾ ਸੀ। ਇਸ ਦੇ ਨਾਲ ਹੀ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਨਵੀਆਂ ਤੇ ਪ੍ਰਭਾਵਸ਼ਾਲੀ ਸਿੱਖਿਆ ਵਿਧੀਆਂ ਅਪਣਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਪਲੇਅ-ਵੇ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮਾਪਿਆਂ ਦੀ ਉਤਸ਼ਾਹ ਜਨਕ ਹਾਜ਼ਰੀ ਸਕੂਲ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ, ਸਹਿਯੋਗ ਅਤੇ ਬੱਚਿਆਂ ਦੀ ਸਿੱਖਿਆ ਪ੍ਰਤੀ ਜਾਗਰੂਕਤਾ ਨੂੰ ਦਰਸਾਉਂਦੀ ਹੈ। ਮਾਪਿਆਂ ਨੇ ਵਿਦਿਆਰਥੀਆਂ ਦੇ ਪ੍ਰੀਖਿਆ ਨਤੀਜਿਆਂ ਦਾ ਜਾਇਜ਼ਾ ਲਿਆ ਅਤੇ ਆਪਣੇ ਕੀਮਤੀ ਵਿਚਾਰ, ਪ੍ਰਤੀਕਿਰਿਆਵਾਂ ਅਤੇ ਸੁਝਾਅ ਸਾਂਝੇ ਕੀਤੇ। ਸਕੂਲ ਦੀ ਸਿੱਖਿਆ ਨਿਰਦੇਸ਼ਕ ਅਮਨਪ੍ਰੀਤ ਕੌਰ ਨੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਵਿਦਿਆਰਥੀਆਂ ਦੀਆਂ ਸਿੱਖਣ ਸਮਰੱਥਾਵਾਂ ਨੂੰ ਨਿਖਾਰਨ, ਉਨ੍ਹਾਂ ਦੀ ਪ੍ਰਤਿਭਾ ਨੂੰ ਵਿਕਸਿਤ ਕਰਨ ਅਤੇ ਸਿੱਖਣ ਦੇ ਪੱਧਰ ਵਿਚ ਲਗਾਤਾਰ ਸੁਧਾਰ ਲਿਆਉਣ ਲਈ ਸਕੂਲ ਵਲੋਂ ਹਰ ਸੰਭਵ ਯਤਨ ਕੀਤੇ ਜਾਂਦੇ ਰਹਿਣਗੇ। ਇ ਸੇ ਤਰ੍ਹਾਂ ਸਕੂਲ ਦੇ ਪਿ੍ਰੰਸੀਪਲ ਅਮਿਤ ਪਾਠਕ ਨੇ ਮਾਪਿਆਂ ਦੇ ਵਿਚਾਰਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਦਿਆਰਥੀਆਂ ਦੀ ਵਿੱਦਿਅਕ ਤਰੱਕੀ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਰਵਪੱਖੀ ਵਿਕਾਸ ਲਈ ਭਵਿੱਖ ਵਿਚ ਹੋਰ ਵੀ ਪ੍ਰਭਾਵਸ਼ਾਲੀ ਕਦਮ ਚੁੱਕਣ ਦਾ ਭਰੋਸਾ ਦਿਵਾਇਆ।
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਦੀ ਮੋਨਿਕਾ ਨੇ ਕੁਸ਼ਤੀ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਜ਼ਿਲ੍ਹੇ ’ਚ ਸਿਆਸੀ ਸਰਗਰਮੀਆਂ ਤੇਜ਼
Ad Position 24