11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸੰਗਰੂਰ ਮਹਾਂ ਰੈਲੀ ’ਚ ਸ਼ਮੂਲੀਅਤ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੰਗਰੂਰ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਹੋਈ ਮਹਾਂ ਰੈਲੀ ਨੇ ਸੂਬੇ ਦੇ ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਵਿਚ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਰੈਲੀ ਵਿਚ ਹੋਏ ਵੱਡੇ ਇਕੱਠ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਨਵਾਂ ਜੋਸ਼ ਭਰਿਆ ਹੈ।

Ad Position 21
No active advertisement
ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਇਕਾਈ ਦੇ ਅਹੁਦੇਦਾਰ ਤੇ ਮੈਂਬਰ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਉਪਰੰਤ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ। ਅਜੀਤ ਤਸਵੀਰ 12-10-2026
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸੰਗਰੂਰ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਹੋਈ ਮਹਾਂ ਰੈਲੀ ਨੇ ਸੂਬੇ ਦੇ ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਵਿਚ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਰੈਲੀ ਵਿਚ ਹੋਏ ਵੱਡੇ ਇਕੱਠ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਨਵਾਂ ਜੋਸ਼ ਭਰਿਆ ਹੈ। ਦਿ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਵੀ ਇਸ ਮਹਾਂ ਰੈਲੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਕੇ ਸੰਘਰਸ਼ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਮਹਾਂ ਰੈਲੀ ਵਿਚ ਹੋਏ ਵਿਸ਼ਾਲ ਇਕੱਠ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਅਦਾਲਤ ਵਿਚ ਦਿੱਤੇ ਗਏ ਬਿਆਨਾਂ ਅਤੇ ਲਿਖ਼ਤੀ ਪੱਖਾਂ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਅਨੁਸਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸੰਘਰਸ਼ ਨੂੰ ਲਗਾਤਾਰ ਜਨਤਕ ਹਮਾਇਤ ਮਿਲ ਰਹੀ ਹੈ। ਰੈਲੀ ਨੂੰ ਸੰਬੋਧਨ ਕਰਨ ਵਾਲੇ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕਰਮਜੀਤ ਸ਼ਰਮਾ, ਵਾਈਸ ਚੇਅਰਮੈਨ ਹਰਦੇਵ ਸਿੰਘ, ਸਕੱਤਰ ਬਲਵੰਤ ਸਿੰਘ ਅਟਵਾਲ, ਵਿੱਤ ਸਕੱਤਰ ਸੁਖਮੰਦਰ ਸਿੰਘ ਬੇਦੀ ਅਤੇ ਦਫ਼ਤਰ ਸਕੱਤਰ ਕੁਲਦੀਪ ਸਿੰਘ ਬਰਾੜ ਸਮੇਤ ਕਰਮਜੀਤ ਸਿੰਘ ਸਮਾਘ, ਗੁਰਵਿੰਦਰ ਸਿੰਘ ਬਰਾੜ, ਕੁਲਵਿੰਦਰ ਸਿੰਘ ਬਰਾੜ, ਪਰਮਜੀਤ ਸਿੰਘ ਖ਼ਾਲਸਾ, ਰਜਿੰਦਰਪਾਲ ਸਿੰਘ, ਗੁਰਮੀਤ ਸਿੰਘ ਸੋਢੀ, ਬਲਜੀਤ ਸਿੰਘ, ਅੰਗਰੇਜ਼ ਸਿੰਘ ਬਰਾੜ, ਦਰਸ਼ਨ ਸਿੰਘ, ਸ਼ਿੰਗਾਰ ਸਿੰਘ, ਗੁਰਮਿੰਦਰ ਸਿੰਘ, ਬੀਰਬਲ ਸ਼ਰਮਾ, ਸਤਨਾਮ ਸਿੰਘ, ਮੱਖਣ ਸਿੰਘ, ਗੁਰਸੇਵਕ ਸਿੰਘ, ਹਰਬੰਸ ਸਿੰਘ ਬਰਾੜ, ਸੁਖਦੇਵ ਸਿੰਘ, ਬਰਨੇਕ ਸਿੰਘ, ਬਲਰਾਜ ਸਿੰਘ, ਹਰਬੰਸ ਰਾਜ ਸ਼ਰਮਾ, ਗੁਰਜੰਟ ਸਿੰਘ, ਜੁਗਰਾਜ ਸਿੰਘ, ਸੂਰਤ ਸਿੰਘ, ਨਛੱਤਰ ਸਿੰਘ, ਮੋਹਨ ਲਾਲ, ਰੋਸ਼ਨ ਲਾਲ, ਮੇਜਰ ਸਿੰਘ ਚੌਂਤਰਾ, ਮਨਮੋਹਨ ਸਿੰਘ ਕਾਲੜਾ, ਰਾਮਪਾਲ, ਜਸਵੰਤ ਸਿੰਘ, ਸਵਰਨ ਸਿੰਘ, ਭਗਵੰਤ ਸਿੰਘ, ਕਮਲ ਸਿੰਘ, ਅਵਤਾਰ ਸਿੰਘ, ਪ੍ਰਿਥੀ ਸਿੰਘ, ਓਮ ਪ੍ਰਕਾਸ਼, ਬਿੱਕਰ ਸਿੰਘ, ਅਮਰਜੀਤ ਸਿੰਘ ਤੇ ਸੋਹਣ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਸਰਕਾਰੀ ਸਕੂਲ ਚੜੇਵਾਨ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ
Ad Position 24