11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਬੱਸ ਸਟੈਂਡ ਵਿਖੇ ਕਾਰਜਕਾਰੀ ਪ੍ਰਧਾਨ ਇੰਦਰਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਪ੍ਰਧਾਨਗੀ ਮੰਡਲ ਵਿਚ ਇੰਦਰਪਾਲ ਸਿੰਘ ਸੰਧੂ ਤੋਂ ਇਲਾਵਾ ਤਾਜ ਸਿੰਘ ਖੁੱਡੀਆਂ, ਮਲਕੀਤ ਸਿੰਘ ਸਰਾਂ, ਕਰਨੈਲ ਸਿੰਘ ਮਾੜੀ ਮੁਸਤਫਾ ਅਤੇ ਪ੍ਰਸ਼ੋਤਮ ਲਾਲ ਗਿਰਧਰ ਸ਼ਾਮਿਲ ਹੋਏ।

Ad Position 21
No active advertisement
ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਵਿਚ ਸ਼ਾਮਿਲ ਪੈਨਸ਼ਨਰ। ਅਜੀਤ ਤਸਵੀਰ 12-10-2026
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਬੱਸ ਸਟੈਂਡ ਵਿਖੇ ਕਾਰਜਕਾਰੀ ਪ੍ਰਧਾਨ ਇੰਦਰਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਪ੍ਰਧਾਨਗੀ ਮੰਡਲ ਵਿਚ ਇੰਦਰਪਾਲ ਸਿੰਘ ਸੰਧੂ ਤੋਂ ਇਲਾਵਾ ਤਾਜ ਸਿੰਘ ਖੁੱਡੀਆਂ, ਮਲਕੀਤ ਸਿੰਘ ਸਰਾਂ, ਕਰਨੈਲ ਸਿੰਘ ਮਾੜੀ ਮੁਸਤਫਾ ਅਤੇ ਪ੍ਰਸ਼ੋਤਮ ਲਾਲ ਗਿਰਧਰ ਸ਼ਾਮਿਲ ਹੋਏ। ਮੀਟਿੰਗ ਦੇ ਪਹਿਲੇ ਸੈਸ਼ਨ ਦੌਰਾਨ ਪਿਛਲੇ ਮਹੀਨੇ ਵਿੱਛੜ ਗਈਆਂ ਰੂਹਾਂ ਸਵਰਨਜੀਤ ਕੌਰ ਪਤਨੀ ਅੰਗਰੇਜ਼ ਸਿੰਘ ਪ੍ਰਧਾਨ, ਦਰਸ਼ਨ ਸਿੰਘ ਭੱਟੀ ਕੋਟਕਪੂਰਾ ਦੀ ਧਰਮਪਤਨੀ, ਗੁਰਸੇਵਕ ਸਿੰਘ ਗੋਨਿਆਣਾ ਦੀ ਧਰਮਪਤਨੀ ਅਤੇ ਜਗਤਾਰ ਸਿੰਘ ਖਾਰਾ ਦੀ ਮਾਤਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਵਿਛੜਿਆਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਦੂਜੇ ਸੈਸ਼ਨ ਦੌਰਾਨ ਅਕਤੂਬਰ ਮਹੀਨੇ ਵਿਚ ਜਨਮ ਦਿਨ ਮਨਾਉਣ ਵਾਲੇ ਸਾਥੀਆਂ ਨੂੰ ਵਧਾਈ ਦਿੱਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਮੰਨਣ ਤੋਂ ਟਾਲਾ ਵੱਟ ਰਹੀ ਹੈ। ਉਨ੍ਹਾਂ 10 ਫ਼ੀਸਦੀ ਰਹਿੰਦੇ ਮਹਿੰਗਾਈ ਭੱਤੇ (ਡੀ.ਏ.) ਦੀ ਅਦਾਇਗੀ, ਡੀ.ਏ. ਦੇ ਪਿਛਲੇ ਬਕਾਏ ਜਾਰੀ ਕਰਨ, 31 ਦਸੰਬਰ 2016 ਤੋਂ ਪਹਿਲਾਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ, ਮੈਡੀਕਲ ਭੱਤਾ ਵਧਾ ਕੇ 2,000 ਰੁਪਏ ਪ੍ਰਤੀ ਮਹੀਨਾ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ। ਆਗੂਆਂ ਨੇ ਪੈਨਸ਼ਨਰਾਂ ਨੂੰ ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਮੰਚ ਪੰਜਾਬ ਅਤੇ ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ ਉਲੀਕੇ ਗਏ ਸੰਘਰਸ਼ਾਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਮੀਟਿੰਗ ’ਚ ਸਟੇਜ ਦੀ ਭੂਮਿਕਾ ਸਕੱਤਰ ਇੰਦਰਪਾਲ ਸਿੰਘ ਨੇ ਨਿਭਾਈ । ਇਸ ਮੌਕੇ ਬਲਦੇਵ ਰਾਜ, ਮਲਕੀਤ ਸਿੰਘ ਵੀਰੇਵਾਲਾ, ਦਰਸ਼ਨ ਸਿੰਘ ਬਰਾੜ ਕੋਟਸੁਖੀਆ, ਸੁਰਜੀਤ ਸਿੰਘ ਪੁੱਡਾ ਕਲੋਨੀ, ਜੋਰਾ ਸਿੰਘ ਘਾਂਗਾ, ਰਸਪਾਲ ਸਿੰਘ ਤਰਮਾਲਾ, ਕਲਗਾ ਸਿੰਘ ਪੰਜਾਬਾ, ਹਰਬੰਸ ਸਿੰਘ ਛੱਤਿਆਣਾ, ਮਲਕੀਤ ਸਿੰਘ, ਮਨਜੀਤ ਸਿੰਘ ਸੰਗੂਧੌਣ ਅਤੇ ਜੋਗਿੰਦਰ ਸਿੰਘ ਮਲੋਟ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸੰਗਰੂਰ ਮਹਾਂ ਰੈਲੀ ’ਚ ਸ਼ਮੂਲੀਅਤ
Ad Position 24