11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਦੀ ਅਗਵਾਈ ਹੇਠ ਸਥਾਨਕ ਕੱਚਾ ਥਾਂਦੇਵਾਲਾ ਰੋਡ ਸਥਿਤ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਸਭਾ ਦੀਆਂ ਗਤੀਵਿਧੀਆਂ, ਭਵਨ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਅਤੇ ਆਉਣ ਵਾਲੇ ਧਾਰਮਿਕ ਸਮਾਗਮ ’ਚ ਸ਼ਮੂਲੀਅਤ ਸੰਬੰਧੀ ਅਹਿਮ ਫ਼ੈਸਲੇ ਲਏ ਗਏ।

Ad Position 21
No active advertisement
ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਹਾਜ਼ਰ ਟਾਂਕ ਕਸ਼ੱਤਰੀ ਸਭਾ ਦੇ ਆਗੂ। ਅਜੀਤ ਤਸਵੀਰ 12-10-2026
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਦੀ ਅਗਵਾਈ ਹੇਠ ਸਥਾਨਕ ਕੱਚਾ ਥਾਂਦੇਵਾਲਾ ਰੋਡ ਸਥਿਤ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਸਭਾ ਦੀਆਂ ਗਤੀਵਿਧੀਆਂ, ਭਵਨ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਅਤੇ ਆਉਣ ਵਾਲੇ ਧਾਰਮਿਕ ਸਮਾਗਮ ’ਚ ਸ਼ਮੂਲੀਅਤ ਸੰਬੰਧੀ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਟਾਂਕ ਕਸ਼ੱਤਰੀ ਸਭਾ ਚੰਡੀਗੜ੍ਹ ਵਲੋਂ 18 ਅਕਤੂਬਰ ਦਿਨ ਐਤਵਾਰ ਨੂੰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪਵਿੱਤਰ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਦੀ ਸਭਾ ਵਲੋਂ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਲਿਜਾਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਦੇ ਨਿਰਮਾਣ ਕਾਰਜਾਂ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ। ਇਸ ਗ੍ਰਾਂਟ ਨਾਲ ਭਵਨ ਦਾ ਮੁੱਖ ਗੇਟ ਸੁੰਦਰ ਢੰਗ ਨਾਲ ਤਿਆਰ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਬਾਥਰੂਮ ਦੀ ਉਸਾਰੀ, ਬਾਹਰਲੀ ਸੈਲਫ ਅਤੇ ਰਸੋਈ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਪੁਰਾਣੀਆਂ ਲੋਹੇ ਦੀਆਂ ਪਾਈਪਾਂ ਦੀ ਥਾਂ ਨਵੀਆਂ ਪਾਈਪਾਂ ਵੀ ਪਾਈਆਂ ਗਈਆਂ ਹਨ। ਮੀਟਿੰਗ ਦੌਰਾਨ ਸਭਾ ਦੇ ਸਮੂਹ ਮੈਂਬਰਾਂ ਨੇ ਭਵਨ ਵਿਚ ਮੁਕੰਮਲ ਹੋਏ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਕੰਮ ’ਤੇ ਤਸੱਲੀ ਪ੍ਰਗਟ ਕਰਦਿਆਂ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਸਕੱਤਰ ਸੁਖਦਰਸ਼ਨ ਸਿੰਘ ਤੱਗੜ, ਸੀਨੀਅਰ ਮੀਤ ਪ੍ਰਧਾਨ ਨੱਥਾ ਸਿੰਘ ਢਿੱਲੋਂ, ਸਲਾਹਕਾਰ ਮਲਕੀਤ ਸਿੰਘ ਸਰਾਂ, ਗੁਰਮੀਤ ਸਿੰਘ ਪੁਰਬਾ, ਬਲਦੇਵ ਸਿੰਘ ਤੱਗੜ, ਜਗਜੀਤ ਸਿੰਘ ਫ਼ੌਜੀ, ਰਜਿੰਦਰ ਸਿੰਘ ਭਾਰਤੀ ਅਤੇ ਕਮੇਟੀ ਮੈਂਬਰ ਗੁਰਮੀਤ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਿਖੇ ਅੰਤਰ ਹਾਊਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24