12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਰੋਲ ਅਬਜ਼ਰਵਰ ਵਲੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੇ ਕੰਮਾਂ ਦਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਕੱਤਰ ਸਹਿਕਾਰਤਾ ਵਿਭਾਗ ਚੰਡੀਗੜ੍ਹ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਰੋਲ ਅਬਜ਼ਰਵਰ ਸ੍ਰੀਮਤੀ ਰਿਤੂ ਅਗਰਵਾਲ ਆਈ. ਏ.

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਰੋਲ ਅਬਜ਼ਰਬਰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਦੇ ਕੰਮਾਂ ਦਾ ਜਾਇਜ਼ਾ ਲੈਣ ਸਮੇਂ। 13-10-2026
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਕੱਤਰ ਸਹਿਕਾਰਤਾ ਵਿਭਾਗ ਚੰਡੀਗੜ੍ਹ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਰੋਲ ਅਬਜ਼ਰਵਰ ਸ੍ਰੀਮਤੀ ਰਿਤੂ ਅਗਰਵਾਲ ਆਈ.ਏ.ਐਸ. ਨੇ ਅੱਜ ਜ਼ਿਲ੍ਹੇ ਦੇ ਆਪਣੇ ਤੀਜੇ ਦੌਰੇ ਦੌਰਾਨ ਯੋਗਤਾ ਮਿਤੀ 1 ਅਕਤੂਬਰ ਦੇ ਆਧਾਰ ’ਤੇ ਅੰਤਿਮ ਤੌਰ ’ਤੇ ਪ੍ਰਕਾਸ਼ਿਤ ਕੀਤੀਆਂ ਗਈਆਂ ਵੋਟਰ ਸੂਚੀਆਂ ਸਬੰਧੀ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਚੋਣ ਅਧਿਕਾਰੀਆਂ ਨਾਲ ਵਿਸਥਾਰ ਪੂਰਵਕ ਮੀਟਿੰਗ ਕਰਕੇ ਚੋਣ ਪ੍ਰਕਿਰਿਆ ਨਾਲ ਸੰਬੰਧਿਤ ਪ੍ਰਬੰਧਾਂ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਰੋਲ ਅਬਜ਼ਰਵਰ ਨੂੰ ਦੱਸਿਆ ਕਿ ਅੱਜ ਸਵੇਰੇ 1 1 ਵਜੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਜ਼ਿਲ੍ਹੇ ਦੇ ਚਾਰੋਂ ਵਿਧਾਨ ਸਭਾ ਚੋਣ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਦੇ ਇਕ-ਇਕ ਸੈੱਟ ਮੁਹੱਈਆ ਕਰਵਾਏ ਗਏ। ਰਿਤੂ ਅਗਰਵਾਲ ਨੇ ਪ੍ਰਕਾਸ਼ਿਤ ਵੋਟਰ ਸੂਚੀਆਂ ਦਾ ਨਿਰੀਖਣ ਕਰਨ ਦੇ ਨਾਲ-ਨਾਲ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਕੀਤੇ ਗਏ ਹੋਰ ਪ੍ਰਬੰਧਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਨੂੰ ਦੱਸਿਆ ਗਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀ ਵੈੱਬਸਾਈਟ ’ਤੇ ਉਪਲਬਧ ਅੰਤਿਮ ਵੋਟਰ ਸੂਚੀ ਦਾ ਲਿੰਕ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਵੀ ਉਪਲਬਧ ਕਰਵਾਇਆ ਗਿਆ ਹੈ। ਰੋਲ ਆਬਜ਼ਰਵਰ ਨੇ ਇਸ ਵੈੱਬਸਾਈਟ ਦਾ ਨਿਰੀਖਣ ਕਰਕੇ ਆਨਲਾਈਨ ਵੋਟਰ ਸੂਚੀਆਂ ਦੀ ਉਪਲਬਧਤਾ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਸੋਧ ਪ੍ਰਕਿਰਿਆ ਦੌਰਾਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਸੰਬੰਧੀ ਰਿਪੋਰਟ ਦੀ ਵੀ ਜਾਂਚ ਕੀਤੀ ਗਈ। ਰੋਲ ਅਬਜ਼ਰਵਰ ਵਲੋਂ ਵੋਟਰਾਂ ਨੂੰ ਜਾਰੀ ਕੀਤੇ ਜਾਣ ਵਾਲੇ ਐਪਿਕ ਕਾਰਡਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 12 ਅਕਤੂਬਰ ਨੂੰ ਅੰਤਿਮ ਤੌਰ ’ਤੇ ਪ੍ਰਕਾਸ਼ਿਤ ਕੀਤੀਆਂ ਗਈਆਂ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਬੂਥ ਲੈਵਲ ਅਫ਼ਸਰਾਂ ਕੋਲ ਉਪਲਬਧ ਹਨ। ਕੋਈ ਵੀ ਵੋਟਰ ਦਫ਼ਤਰੀ ਸਮੇਂ ਦੌਰਾਨ ਸੰਬੰਧਿਤ ਦਫ਼ਤਰ ਜਾਂ ਆਪਣੇ ਬੂਥ ਲੈਵਲ ਅਫ਼ਸਰ ਕੋਲ ਜਾ ਕੇ ਆਪਣੀ ਵੋਟ ਸੰਬੰਧੀ ਜਾਣਕਾਰੀ ਦੀ ਜਾਂਚ ਕਰ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡੈਵੀ ਗੋਇਲ, ਚੋਣ ਤਹਿਸੀਲਦਾਰ ਵਿਭੂ ਜੈਨ ਅਤੇ ਚੋਣਾਂ ਨਾਲ ਸੰਬੰਧਿਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕੁੱਲ 6,63,375 ਵੋਟਰ ਅਗਲੀ ਖ਼ਬਰ ਸੰਨੀ ਢਿੱਲੋਂ ਨੇ ਖ਼ਰੀਦ ਕੇਂਦਰ ਦੋਦਾ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
Ad Position 24