13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕੁੱਲ 6,63,375 ਵੋਟਰ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਤਿਆਰ ਕੀਤੀਆਂ ਫ਼ੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ ਕਰ ਦਿੱਤੀ ਗਈ ਹੈ। ਅੰਤਿਮ ਪ੍ਰਕਾਸ਼ਨਾ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕੁੱਲ 6,63,375 ਵੋਟਰ ਦਰਜ ਹਨ।

Ad Position 21
No active advertisement
ਅਜੀਤ ਡੈਸਕ 13-10-2026

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਤਿਆਰ ਕੀਤੀਆਂ ਫ਼ੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ ਕਰ ਦਿੱਤੀ ਗਈ ਹੈ। ਅੰਤਿਮ ਪ੍ਰਕਾਸ਼ਨਾ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕੁੱਲ 6,63,375 ਵੋਟਰ ਦਰਜ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਉਨ੍ਹਾਂ ਹਾਜ਼ਰ ਨੁਮਾਇੰਦਿਆਂ ਨੂੰ ਅੰਤਿਮ ਵੋਟਰ ਸੂਚੀਆਂ ਦੀਆਂ ਕਾਪੀਆਂ ਵੀ ਸਪਲਾਈ ਕੀਤੀਆਂ। ਜ਼ਿਲ੍ਹਾ ਚੋਣ ਅਫ਼ਸਰ ਨੇ ਵਿਧਾਨ ਸਭਾ ਹਲਕਾਵਾਰ ਵੋਟਰਾਂ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ 83-ਲੰਬੀ ਵਿਚ 1,55,453 ਵੋਟਰ, ਹਲਕਾ 84-ਗਿੱਦੜਬਾਹਾ ਵਿਚ 1,64,214 ਵੋਟਰ, ਹਲਕਾ 85-ਮਲੋਟ ਵਿਚ 1,67,963 ਵੋਟਰ ਅਤੇ ਹਲਕਾ 86-ਸ੍ਰੀ ਮੁਕਤਸਰ ਸਾਹਿਬ ਵਿੱਚ 1,75,745 ਵੋਟਰ ਦਰਜ ਹਨ। ਇਸ ਤਰ੍ਹਾਂ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਕੁੱਲ ਵੋਟਰਾਂ ਦੀ ਗਿਣਤੀ 6,63,375 ਬਣਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਨਵੇਂ ਦਰਜ ਕੀਤੇ ਗਏ ਵੋਟਰਾਂ, ਵੋਟਰ ਸੂਚੀ ਵਿਚੋਂ ਨਾਂਅ ਕੱਟਣ ਅਤੇ ਵੋਟਰਾਂ ਦੇ ਵੇਰਵਿਆਂ ਵਿਚ ਕੀਤੀਆਂ ਗਈਆਂ ਸੋਧਾਂ ਸੰਬੰਧੀ ਸੂਚੀਆਂ ਆਮ ਲੋਕਾਂ ਦੇ ਵੇਖਣ ਲਈ ਉਪਲਬਧ ਹੋਣਗੀਆਂ। ਇਹ ਸੂਚੀਆਂ ਸੰਬੰਧਿਤ ਬੂਥ ਲੈਵਲ ਅਫ਼ਸਰਾਂ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਦੇਖੀਆਂ ਜਾ ਸਕਦੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਕੋਈ ਵੀ ਵੋਟਰ ਆਪਣੀ ਵੋਟ ਸੰਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀ ਵੈੱਬਸਾਈਟ ਤੋਂ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਵੋਟ ਬਣਵਾਉਣ, ਵੋਟ ਕਟਵਾਉਣ, ਵੋਟਰ ਸੂਚੀ ਵਿਚ ਵੇਰਵਿਆਂ ਦੀ ਸੋਧ ਕਰਵਾਉਣ ਜਾਂ ਵੋਟਿੰਗ ਪ੍ਰਕਿਰਿਆ ਸੰਬੰਧੀ ਜਾਣਕਾਰੀ ਲੈਣ ਲਈ ਵੋਟਰ ਹੈਲਪ ਲਾਈਨ ਨੰਬਰ 1950 ’ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ। ਇਸ ਨੰਬਰ ਰਾਹੀਂ ਵੋਟਾਂ ਨਾਲ ਸੰਬੰਧਿਤ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਜਾ ਸਕਦੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਐਨ.ਡੀ.ਪੀ.ਐਸ. ਐਕਟ ਦੇ ਮੁਕੱਦਮੇ ’ਚ ਭਗੌੜਾ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਰੋਲ ਅਬਜ਼ਰਵਰ ਵਲੋਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦੇ ਕੰਮਾਂ ਦਾ ਜਾਇਜ਼ਾ
Ad Position 24