13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ ਵਲੋਂ ‘ਬੰਦੇ ਬਣੋ ਬੰਦੇ’ ਨਾਟਕ ਦਾ ਮੰਚਨ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ ਵਲੋਂ ਸਥਾਨਕ ਗਾਰਡੀਅਨ ਰਿਜੋਰਟ ਵਿਖੇ ਪੰਜਾਬੀ ਅਦਾਕਾਰ ਰਾਣਾ ਰਣਬੀਰ ਦਾ ਚਰਚਿਤ ਨਾਟਕ ‘ਬੰਦੇ ਬਣੋ ਬੰਦੇ’ ਕਰਵਾਇਆ ਗਿਆ। ਇਸ ਮੌਕੇ ਸ਼ਹਿਰ ਦੇ ਕਰੀਬ 600 ਤੋਂ 700 ਦਰਸ਼ਕਾਂ ਨੇ ਸ਼ਿਰਕਤ ਕਰਦਿਆਂ ਨਾਟਕ ਦਾ ਆਨੰਦ ਮਾਣਿਆ।

Ad Position 21
No active advertisement
‘ਬੰਦੇ ਬਣੋ ਬੰਦੇ’ ਨਾਟਕ ਦੀ ਪੇਸ਼ਕਾਰੀ ਮਗਰੋਂ ਪ੍ਰਸਿੱਧ ਅਦਾਕਾਰ ਰਾਣਾ ਰਣਬੀਰ ਦਾ ਸਨਮਾਨ ਕਰਨ ਉਪਰੰਤ ਵੱਖ-ਵੱਖ ਸ਼ਖ਼ਸੀਅਤਾਂ। ਅਜੀਤ ਤਸਵੀਰ 13-10-2026

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜੈ ਬਾਬੇ ਦੀ ਬਲੱਡ ਸੇਵਾ ਸੁਸਾਇਟੀ ਵਲੋਂ ਸਥਾਨਕ ਗਾਰਡੀਅਨ ਰਿਜੋਰਟ ਵਿਖੇ ਪੰਜਾਬੀ ਅਦਾਕਾਰ ਰਾਣਾ ਰਣਬੀਰ ਦਾ ਚਰਚਿਤ ਨਾਟਕ ‘ਬੰਦੇ ਬਣੋ ਬੰਦੇ’ ਕਰਵਾਇਆ ਗਿਆ। ਇਸ ਮੌਕੇ ਸ਼ਹਿਰ ਦੇ ਕਰੀਬ 600 ਤੋਂ 700 ਦਰਸ਼ਕਾਂ ਨੇ ਸ਼ਿਰਕਤ ਕਰਦਿਆਂ ਨਾਟਕ ਦਾ ਆਨੰਦ ਮਾਣਿਆ। ਨਾਟਕ ਰਾਹੀਂ ਕਲਾਕਾਰਾਂ ਨੇ ਇਨਸਾਨੀਅਤ, ਆਪਸੀ ਭਾਈਚਾਰੇ, ਪਿਆਰ, ਸਹਿਯੋਗ ਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਨਾਉਣ ਦਾ ਸੁਨੇਹਾ ਦਿੱਤਾ। ਸਮਾਗਮ ਵਿਚ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਐਸ.ਡੀ.ਐਮ. ਜੈਤੋ ਵਿਕਰਮਜੀਤ ਬਾਂਸਲ ਅਤੇ ਆਬਕਾਰੀ ਵਿਭਾਗ ਦੇ ਈ.ਟੀ.ਓ. ਮੁਨੀਸ਼ ਗੋਇਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਡੇਰਾ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਉਪਰੰਤ ਪ੍ਰੋ. ਸਰਬਜੀਤ ਸਿੰਘ, ਹਰਪ੍ਰੀਤ ਸਫੀ ਨੇ ਸੂਫ਼ੀ ਗਾਇਕੀ ਦੀ ਪੇਸ਼ਕਾਰੀ ਕਰਕੇ ਮਾਹੌਲ ਨੂੰ ਰੂਹਾਨੀ ਰੰਗ ਵਿਚ ਰੰਗ ਦਿੱਤਾ। ਸਰਕਾਰੀ ਸਕੂਲ ਝੋਰੜ ਦੇ ਵਿਦਿਆਰਥੀਆਂ ਨੇ ‘ਮੇਰਾ ਪੰਜਾਬ’ ਨਾਟਕ ਪੇਸ਼ ਕਰਕੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀ ਝਲਕ ਪੇਸ਼ ਕੀਤੀ, ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਤੋਂ ਬਾਅਦ ਪੰਜਾਬੀ ਅਦਾਕਾਰ ਰਾਣਾ ਰਣਬੀਰ ਅਤੇ ਰਾਜਵੀਰ ਬੋਪਾਰਾਏ ਨੇ ‘ਬੰਦੇ ਬਣੋ ਬੰਦੇ’ ਨਾਟਕ ਦਾ ਮੰਚਨ ਕੀਤਾ। ਦੋਵਾਂ ਕਲਾਕਾਰਾਂ ਦੀ ਪ੍ਰਭਾਵਸ਼ਾਲੀ ਅਦਾਕਾਰੀ ਨੇ ਦਰਸ਼ਕਾਂ ਨੂੰ ਅੰਤ ਤੱਕ ਆਪਣੇ ਨਾਲ ਜੋੜੀ ਰੱਖਿਆ। ਨਾਟਕ ਰਾਹੀਂ ਇਹ ਸੁਨੇਹਾ ਦਿੱਤਾ ਗਿਆ ਕਿ ਮਨੁੱਖ ਦੀ ਅਸਲ ਪਛਾਣ ਉਸ ਦੇ ਵਿਹਾਰ, ਸੋਚ ਅਤੇ ਦੂਜਿਆਂ ਪ੍ਰਤੀ ਨਜ਼ਰੀਏ ਤੋਂ ਹੁੰਦੀ ਹੈ। ਸੁਸਾਇਟੀ ਦੇ ਸੰਸਥਾਪਕ ਦੀਪਕ ਗਰਗ, ਗੌਤਮ ਖੁਰਾਣਾ, ਉਮੇਸ਼ ਨਾਗਪਾਲ, ਨਵਦੀਪ ਆਹੂਜਾ ਅਤੇ ਅਸੀਮ ਕਾਲੜਾ ਨੇ ਨਾਟਕ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਸਾਰੇ ਵਿਅਕਤੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਖ਼ਾਸ ਤੌਰ ’ਤੇ ਸੁਸਾਇਟੀ ਨਾਲ ਜੁੜੇ ਖ਼ੂਨਦਾਨੀਆਂ ਤੇ ਮੀਡੀਆ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਰਸ਼ਕਾਂ ਵਲੋਂ ਮਿਲੇ ਪਿਆਰ ਤੇ ਉਤਸ਼ਾਹ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਕਪਿਲ ਸ਼ਰਮਾ, ਬੀ.ਪੀ.ਈ.ਓ. ਜਗਦੀਪ ਸਿੰਘ, ਈ.ਓ. ਰਜਨੀਸ਼ ਗਿਰਧਰ, ਵਾਤਾਵਰਨ ਪ੍ਰੇਮੀ ਐਡਵੋਕੇਟ ਕਮਲਜੀਤ ਸਿੰਘ ਹੇਅਰ ਸੋਹਣਗੜ੍ਹ ਫਾਰਮਵਰਸਿਟੀ, ਪੀ.ਕੇ. ਜਵੈਲਰਜ਼ ਤੋਂ ਸ਼ੇਖਰ ਬਾਂਸਲ, ਗਾਰਡੀਅਨ ਰਿਜੋਰਟ ਤੋਂ ਬਿੱਟੂ ਤੇ ਚੰਦਨ, ਨਿਰਮਲ ਬਰਾੜ, ਜੁਗਜੋਤ ਸਿੰਘ ਗੋਲੂ ਸੋਹਣਗੜ੍ਹ, ਸਰਬਜੀਤ ਸਿੰਘ, ਪ੍ਰਭਜੋਤ ਕੌਰ ਅਤੇ ਜਰਮਨੀ ਤੋਂ ਆਪਣੇ ਪਰਿਵਾਰ ਸਮੇਤ ਪਹੁੰਚੇ ਨਛੱਤਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਸਮਾਗਮ ਇਨਸਾਨੀਅਤ ਤੇ ਭਾਈਚਾਰੇ ਦਾ ਸੁਨੇਹਾ ਦਿੰਦਿਆਂ ਯਾਦਗਾਰੀ ਹੋ ਨਿਬੜਿਆ। ਇਸ ਮੌਕੇ ਮਨਪ੍ਰੀਤ ਸਿੰਘ ਰੁਪਾਣਾ ਵਲੋਂ ਗੁਰਦੁਆਰਾ ਸਾਹਿਬ ਦਾ ਤਿਆਰ ਕੀਤਾ ਮਾਡਲ ਰਾਣਾ ਰਣਬੀਰ ਨੂੰ ਭੇਂਟ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੁਸਾਇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਐਨ.ਡੀ.ਪੀ.ਐਸ. ਐਕਟ ਦੇ ਮੁਕੱਦਮੇ ’ਚ ਭਗੌੜਾ ਮੁਲਜ਼ਮ ਗ੍ਰਿਫ਼ਤਾਰ
Ad Position 24