13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬਿਰਧ ਆਸ਼ਰਮ ਦੀ ਨਵੀਂ ਕਾਰਜਕਾਰੀ ਕਮੇਟੀ ਦੀ ਚੋਣ ਹੋਈ-ਗੁਲਸ਼ਨ ਭਾਟੀਆ ਬਣੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬਿਰਧ ਆਸ਼ਰਮ ਸ੍ਰੀ ਮੁਕਤਸਰ ਸਾਹਿਬ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਰਜਿੰਦਰ ਭੰਡਾਰੀ ਦੀ ਰਹਿਨੁਮਾਈ ਹੇਠ ਹੋਈ। ਇਸ ਮੌਕੇ ਸਰਬਸੰਮਤੀ ਨਾਲ ਨਵੀਂ ਕਾਰਜਕਾਰੀ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਗੁਲਸ਼ਨ ਭਾਟੀਆ ਨੂੰ ਪ੍ਰਧਾਨ ਚੁਣਿਆ ਗਿਆ।

Ad Position 21
No active advertisement
ਬਿਰਧ ਆਸ਼ਰਮ ਸ੍ਰੀ ਮੁਕਤਸਰ ਸਾਹਿਬ ਦੀ ਕਾਰਜਕਾਰੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਗੁਲਸ਼ਨ ਭਾਟੀਆ ਨੂੰ ਕੁਰਸੀ ’ਤੇ ਬਿਠਾਉਣ ਸਮੇਂ, ਨਾਲ ਬੂਟਾ ਰਾਮ ਕਮਰਾ, ਲੀਲਾਧਰ ਗੁਪਤਾ, ਰਜਿੰਦਰ ਭੰਡਾਰੀ ਤੇ ਹੋਰ। ਅਜੀਤ ਤਸਵੀਰ 13-10-2026
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬਿਰਧ ਆਸ਼ਰਮ ਸ੍ਰੀ ਮੁਕਤਸਰ ਸਾਹਿਬ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਰਜਿੰਦਰ ਭੰਡਾਰੀ ਦੀ ਰਹਿਨੁਮਾਈ ਹੇਠ ਹੋਈ। ਇਸ ਮੌਕੇ ਸਰਬਸੰਮਤੀ ਨਾਲ ਨਵੀਂ ਕਾਰਜਕਾਰੀ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਗੁਲਸ਼ਨ ਭਾਟੀਆ ਨੂੰ ਪ੍ਰਧਾਨ ਚੁਣਿਆ ਗਿਆ। ਇਸੇ ਤਰ੍ਹਾਂ ਜਗਪ੍ਰੀਤ ਸਿੰਘ ਛਾਬੜਾ ਨੂੰ ਜਨਰਲ ਸਕੱਤਰ, ਜਸਵਿੰਦਰ ਸਿੰਘ ਰਿੰਕੂ ਕਮਰਾ ਨੂੰ ਖ਼ਜ਼ਾਨਚੀ ਅਤੇ ਬਲਜੀਤ ਸਿੰਘ ਨੂੰ ਮੈਨੇਜਰ ਨਿਯੁਕਤ ਕੀਤਾ ਗਿਆ। ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਨਵੀਂ ਚੁਣੀ ਗਈ ਕਮੇਟੀ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਬਿਰਧ ਆਸ਼ਰਮ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਬਜ਼ੁਰਗਾਂ ਦੀ ਸੇਵਾ-ਸੰਭਾਲ ਅਤੇ ਭਲਾਈ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਰਬਜੀਤ ਸਿੰਘ ਦਰਦੀ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਮੂਹ ਮੈਂਬਰਾਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਇਸ ਮੌਕੇ ਲੀਲਾਧਰ ਗੁਪਤਾ, ਬੂਟਾ ਰਾਮ ਕਮਰਾ, ਅਸ਼ਵਨੀ ਜੁਨੇਜਾ, ਡਾ. ਵਿਜੇ ਕੁਮਾਰ, ਸ਼ੰਮੀ ਤੇਰ੍ਹੀਆ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨ ਭਲਾਈ ਕਲੱਬ ਵਲੋਂ 13ਵਾਂ ਸਾਲਸਾਰ ਮੋਬਾਈਲ ਲੰਗਰ ਸੇਵਾ ਰਵਾਨਾ ਅਗਲੀ ਖ਼ਬਰ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੁਸਾਇਟੀ ਦੀ ਮੀਟਿੰਗ ਹੋਈ
Ad Position 24