ਸਰਕਾਰੀ ਸਕੂਲ ਥਾਂਦੇਵਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਪ੍ਰਿੰਸੀਪਲ ਦੀਪਕ ਕੁਮਾਰ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਵਿਚ ਮਾਪਿਆਂ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਪ੍ਰਿੰਸੀਪਲ ਦੀਪਕ ਕੁਮਾਰ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਵਿਚ ਮਾਪਿਆਂ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ, ਸਿੱਖਿਆ ਦੇ ਪੱਧਰ ਤੇ ਸਕੂਲ ਵਿਚ ਕਰਵਾਈਆਂ ਜਾਂਦੀਆਂ ਹੋਰ ਗਤੀਵਿਧੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵਿਚ ਸਰਗਰਮ ਭੂਮਿਕਾ ਨਿਭਾਉਣ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਸਕੂਲ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਮਿਲਣੀ ਦੌਰਾਨ ਮਾਪਿਆਂ ਨੂੰ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੀ ਭਲਾਈ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪ੍ਰਿੰਸੀਪਲ ਦੀਪਕ ਕੁਮਾਰ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸੁਧਾਰ ਲਿਆਉਣ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਸਮੂਹ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।