12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਧਰਨਾ 14 ਨੂੰ

ਗਿੱਦੜਬਾਹਾ , 12 ਅਕਤੂਬਰ ( ਪਰਮਜੀਤ ਸਿੰਘ ਥੇੜ੍ਹੀ )- ਜਮਹੂਰੀਅਤ ਪਸੰਦ ਜਥੇਬੰਦੀਆਂ ਦੇ ਸਾਂਝੇ ਸੰਘਰਸ਼ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ( ਉਗਰਾਹਾਂ ) ਵਲੋਂ ਮਹਾਨ ਕੌਮੀ ਇਨਕਲਾਬੀ ਕਵੀ ਅਵਤਾਰ ਪਾਸ਼ ਅਤੇ ਹੰਸਰਾਜ ਦੀਆਂ ਯਾਦਗਾਰਾਂ ਨੂੰ ਪੰਜਾਬ ਦਾ ਕੀਮਤੀ ਸਰਮਾਇਆ ਕਰਾਰ ਦਿੱਤਾ ਗਿਆ ਹੈ । ਇਨ੍ਹਾਂ ਯਾਦਗਾਰਾਂ ਨੂੰ ਢਾਹੁਣ ਜਾਂ ਇਨ੍ਹਾਂ ਦਾ ਮੁਹਾਂਦਰਾ ਬਦਲਣ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ਤਲਵੰਡੀ ਸਲੇਮ ਦੇ ਸਰਪੰਚ ਅਤੇ ਉਸ ਦੇ ਸਾਥੀਆਂ ਵਲੋਂ ਆਗੂਆਂ ਨੂੰ ਗ਼ਲਤ ਸ਼ਬਦਾਵਲੀ ਤੇ ਜਾਤੀਸੂਚਕ ਸ਼ਬਦ ਬੋਲੇ ਗਏ ਸਨ , ਪਰ ਪ੍ਰਸ਼ਾਸਨ ਵਲੋਂ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 13-10-2026
ਗਿੱਦੜਬਾਹਾ , 12 ਅਕਤੂਬਰ ( ਪਰਮਜੀਤ ਸਿੰਘ ਥੇੜ੍ਹੀ )- ਜਮਹੂਰੀਅਤ ਪਸੰਦ ਜਥੇਬੰਦੀਆਂ ਦੇ ਸਾਂਝੇ ਸੰਘਰਸ਼ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ( ਉਗਰਾਹਾਂ ) ਵਲੋਂ ਮਹਾਨ ਕੌਮੀ ਇਨਕਲਾਬੀ ਕਵੀ ਅਵਤਾਰ ਪਾਸ਼ ਅਤੇ ਹੰਸਰਾਜ ਦੀਆਂ ਯਾਦਗਾਰਾਂ ਨੂੰ ਪੰਜਾਬ ਦਾ ਕੀਮਤੀ ਸਰਮਾਇਆ ਕਰਾਰ ਦਿੱਤਾ ਗਿਆ ਹੈ । ਇਨ੍ਹਾਂ ਯਾਦਗਾਰਾਂ ਨੂੰ ਢਾਹੁਣ ਜਾਂ ਇਨ੍ਹਾਂ ਦਾ ਮੁਹਾਂਦਰਾ ਬਦਲਣ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ਤਲਵੰਡੀ ਸਲੇਮ ਦੇ ਸਰਪੰਚ ਅਤੇ ਉਸ ਦੇ ਸਾਥੀਆਂ ਵਲੋਂ ਆਗੂਆਂ ਨੂੰ ਗ਼ਲਤ ਸ਼ਬਦਾਵਲੀ ਤੇ ਜਾਤੀਸੂਚਕ ਸ਼ਬਦ ਬੋਲੇ ਗਏ ਸਨ , ਪਰ ਪ੍ਰਸ਼ਾਸਨ ਵਲੋਂ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ । ਇਸੇ ਦੇ ਰੋਸ ਵਜੋਂ 9 ਅਕਤੂਬਰ ਨੂੰ ਡੀ . ਐਸ . ਪੀ . ਦਫ਼ਤਰ ਨਕੋਦਰ ਵਿਖੇ ਇਨਸਾਫ਼ ਜਥੇਬੰਦੀਆਂ ਵਲੋਂ ਧਰਨਾ ਦਿੱਤਾ ਗਿਆ ਸੀ , ਪਰ ਕੋਈ ਸੁਣਵਾਈ ਨਾ ਹੋਣ ਕਾਰਨ ਹੁਣ 14 ਅਕਤੂਬਰ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ , ਜਿਸ ਵਿਚ ਵੱਡੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰਨਗੇ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਮਾਂ ਰਹਿੰਦਿਆਂ ਹਾਲਾਤ ਨੂੰ ਸਮਝੇ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ , ਸੰਘਰਸ਼ ਜਾਰੀ ਰਹੇਗਾ । ਇਸ ਮੌਕੇ ਗਿੱਦੜਬਾਹਾ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ , ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ , ਅੰਗਰੇਜ਼ ਸਿੰਘ ਫ਼ੌਜੀ , ਬਿੱਟੂ ਮੱਲਣ , ਸਾਧੂ ਸਿੰਘ , ਅਜੈਬ ਸਿੰਘ ਛੱਤਿਆਣਾ , ਜਗਰਾਜ ਸਿੰਘ ਸੁਖ਼ਨਾ ਅਬਲੂ , ਸੁਖਦੇਵ ਸਿੰਘ ਖੂੰਨਣ ਖੁਰਦ , ਨਾਹਰ ਸਿੰਘ ਦੌਲਾ , ਰਣਜੀਤ ਸਿੰਘ ਖ਼ਾਲਸਾ ਬੁੱਟਰ ਬਖੂਹਾ , ਬੋਹੜ ਸਿੰਘ ਕੋਟਲੀ ਅਤੇ ਮੁਖ਼ਤਿਆਰ ਸਿੰਘ ਬੁੱਟਰ ਸ਼ਰੀਂਹ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਅਦਬੀ ਪਰਿਕਰਮਾ ਮੰਚ ਵਲੋਂ ਹਾਇਕੂ ਸਮਾਰੋਹ ਕਰਵਾਇਆ ਅਗਲੀ ਖ਼ਬਰ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ
Ad Position 24