ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ
ਦੋਦਾ, 13 ਅਕਤੂਬਰ (ਰਵੀਪਾਲ)-ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂਆਂ ਦੀ ਆਨਲਾਈਨ ਮੀਟਿੰਗ ਜ਼ਿਲ੍ਹਾ ਆਗੂ ਸੁਖਵਿੰਦਰ ਸਿੰਘ ਦੋਦਾ ਦੀ ਅਗਵਾਈ ਹੇਠ ਹੋਈ। ਜ਼ਿਕਰਯੋਗ ਹੈ ਕਿ ਪੈਰਾ ਮੈਡੀਕਲ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ’ਚ ਸੰਘਰਸ਼ ਕਮੇਟੀ ਦੇ ਸੂਬਾਈ ਆਗੂਆਂ ਵਲੋਂ ਪਿਛਲੇ ਦਿਨੀਂ ਲੁਧਿਆਣਾਂ ਵਿਖੇ ਮੀਟਿੰਗ ਕਰਕੇ 19 ਅਕਤੂਬਰ ਨੂੰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਦੀਆਂ ਤਿਆਰੀਆਂ ਅੱਜ ਜ਼ਿਲ੍ਹਾ ਪੱਧਰ ’ਤੇ ਮੁਕੰਮਲ ਕਰ ਲਈਆਂ ਗਈਆਂ।
ਦੋਦਾ, 13 ਅਕਤੂਬਰ (ਰਵੀਪਾਲ)-ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂਆਂ ਦੀ ਆਨਲਾਈਨ ਮੀਟਿੰਗ ਜ਼ਿਲ੍ਹਾ ਆਗੂ ਸੁਖਵਿੰਦਰ ਸਿੰਘ ਦੋਦਾ ਦੀ ਅਗਵਾਈ ਹੇਠ ਹੋਈ। ਜ਼ਿਕਰਯੋਗ ਹੈ ਕਿ ਪੈਰਾ ਮੈਡੀਕਲ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ’ਚ ਸੰਘਰਸ਼ ਕਮੇਟੀ ਦੇ ਸੂਬਾਈ ਆਗੂਆਂ ਵਲੋਂ ਪਿਛਲੇ ਦਿਨੀਂ ਲੁਧਿਆਣਾਂ ਵਿਖੇ ਮੀਟਿੰਗ ਕਰਕੇ 19 ਅਕਤੂਬਰ ਨੂੰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਵਿਖੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਦੀਆਂ ਤਿਆਰੀਆਂ ਅੱਜ ਜ਼ਿਲ੍ਹਾ ਪੱਧਰ ’ਤੇ ਮੁਕੰਮਲ ਕਰ ਲਈਆਂ ਗਈਆਂ। ਆਗੂਆਂ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਵੱਖ-ਵੱਖ ਕੇਡਰਾਂ ਦੀਆਂ ਹੱਕੀ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਪੂਰੀਆਂ ਨਹੀਂ ਕੀਤੀਆਂ ਗਈਆਂ। ਆਗੂਆਂ ਵਲੋਂ ਜਾਣਕਾਰੀ ਦਿੰਦਿਆਂ ਕਿਹਾ ਗਿਆ ਕਿ ਡਾਇਰੈਕਟਰ ਦਫ਼ਤਰ ਦੇ ਨਾਲਾਇਕੀ ਭਰੇ ਰਵੱਈਏ ਨੂੰ ਦੇਖਦੇ ਹੋਏ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ 19 ਅਕਤੂਬਰ ਨੂੰ ਡਾਇਰੈਕਟ ਰ ਦਫ਼ਤਰ ਚੰਡੀਗੜ੍ਹ ਵਿਖੇ ਸਮੂਹ ਪੈਰਾ ਮੈਡੀਕਲ ਕਾਮਿਆਂ ਵਲੋਂ ਵੱਡੀ ਗਿਣਤੀ ’ਚ ਪਹੁੰਚ ਕੇ ਧਰਨਾ ਦਿੱਤਾ ਜਾਵੇਗਾ ਅਤੇ ਉਥੋਂ ਸਿਹਤ ਮੰਤਰੀ ਦੀ ਕੋਠੀ ਵੱਲ ਮਾਰਚ ਕੀਤਾ ਜਾਵੇਗਾ। ਇਸ ਮੌਕੇ ਗਗਨਦੀਪ ਸਿੰਘ ਭੁੱਲਰ ਸੂਬਾ ਪ੍ਰਧਾਨ ਪ.ਸ.ਸ.ਫ. ਵਿਗਿਆਨਕ, ਰਾਜਿੰਦਰ ਬੱਲੂਆਣਾ, ਚਮਕੌਰ ਸਿੰਘ ਐਮ.ਐਲ.ਟੀ., ਪਵਨ ਕੁਮਾਰ ਬਲਾਕ ਪ੍ਰਧਾਨ ਲੰਬੀ, ਬੂਟਾ ਸਿੰਘ ਬਲਾਕ ਪ੍ਰਧਾਨ ਚੱਕ ਸ਼ੇਰੇਵਾਲਾ, ਧਰਮਿੰਦਰ ਸਿੰਘ ਬਲਾਕ ਪ੍ਰਧਾਨ ਦੋਦਾ, ਜਗਮੀਤ ਸਿੰਘ, ਰਮਨਦੀਪ ਸਿੰਘ, ਜੋਬਨਜੀਤ ਸਿੰਘ, ਰਵੀ ਵਰਮਾ, ਹਰਮਨਦੀਪ ਸਿੰਘ ਅਤੇ ਸੁਖਜੀਤ ਸਿੰਘ ਵਾਰਡ ਅਟੈਂਡੈਂਟ ਆਦਿ ਆਗੂ ਹਾਜ਼ਰ ਸਨ।