14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 13 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਜਹਾਜ਼ ਗਰਾਊਂਡ ਤੋਂ ਪਾਬੰਦੀਸ਼ੂਦਾ ਨਸ਼ੇ ਦੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 14-10-2026
ਫ਼ਰੀਦਕੋਟ, 13 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਜਹਾਜ਼ ਗਰਾਊਂਡ ਤੋਂ ਪਾਬੰਦੀਸ਼ੂਦਾ ਨਸ਼ੇ ਦੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਵਲੋਂ ਇਤਲਾਹ ਦਿੱਤੀ ਗਈ ਕਿ ਬਲਵਿੰਦਰ ਸਿੰਘ ਉਰਫ਼ ਵਿੱਕੀ ਪੁੱਤਰ ਗੁਰਬਚਨ ਸਿੰਘ ਵਾਸੀ ਫ਼ਰੀਦਕੋਟ ਕਥਿਤ ਤੌਰ ’ਤੇ ਪਾਬੰਦੀਸ਼ੂਦਾ ਨਸ਼ੇ ਦੀਆਂ ਗੋਲੀਆਂ ਅਤੇ ਕੈਪਸੂਲ ਵੇਚਣ ਦਾ ਆਦੀ ਹੈ ਤੇ ਜਹਾਜ਼ ਗਰਾਊਂਡ ਫ਼ਰੀਦਕੋਟ ਵਿਖੇ ਮੌਜੂਦ ਹੈ ਤੇ ਪਾਬੰਦੀਸ਼ੂਦਾ ਗੋਲੀਆਂ ਤੇ ਕੈਪਸੂਲਾਂ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਸਥਾਨ ’ਤੇ ਰੇਡ ਕੀਤੀ ਗਈ ਅਤੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 120 ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਕੂਲੀ ਬੱਚਿਆਂ ਤੇ ਮਰੀਜ਼ਾਂ ਨੂੰ ਰੇਲਵੇ ਕੰਧ ਟੱਪਣ ਲਈ ਹੋਣਾ ਪੈ ਰਿਹਾ ਮਜਬੂਰ ਅਗਲੀ ਖ਼ਬਰ ਜੂਨੀਅਰ ਓਪਨ ਜ਼ਿਲ੍ਹਾ ਫ਼ਰੀਦਕੋਟ ਦੀ ਅਥਲੈਟਿਕਸ ਮੀਟ ਸਮਾਪਤ
Ad Position 24