14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸਰਕਾਰੀ ਸਕੂਲ ਮੋਰਾਂਵਾਲੀ ਵਿਖੇ ਸਿੱਖਿਆ ਸਨਮਾਨ ਸਮਾਰੋਹ ਕਰਵਾਇਆ

ਫ਼ਰੀਦਕੋਟ, 13 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਾਂਵਾਲੀ ਵਿਖੇ ਸਿੱਖਿਆ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੇ ਮੁੱਖ ਮਹਿਮਾਨ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਸਨ ਜਦਕਿ ਵਿਸ਼ੇਸ਼ ਮਹਿਮਾਨ ਸੰਤ ਬਾਬਾ ਗੁਰਮੀਤ ਸਿੰਘ ਖੋਸਿਆਂ ਵਾਲੇ ਸਨ।

Ad Position 21
No active advertisement
ਅਜੀਤ ਡੈਸਕ 14-10-2026
ਫ਼ਰੀਦਕੋਟ, 13 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਾਂਵਾਲੀ ਵਿਖੇ ਸਿੱਖਿਆ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੇ ਮੁੱਖ ਮਹਿਮਾਨ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਸਨ ਜਦਕਿ ਵਿਸ਼ੇਸ਼ ਮਹਿਮਾਨ ਸੰਤ ਬਾਬਾ ਗੁਰਮੀਤ ਸਿੰਘ ਖੋਸਿਆਂ ਵਾਲੇ ਸਨ। ਸਮਾਗਮ ਦੇ ਇੰਚਾਰਜ ਡਾ. ਦੇਵਿੰਦਰ ਸੈਫ਼ੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿੱਦਿਆਰਥੀ ਭਲਾਈ ਸਬੰਧੀ ਉਲੀਕੀ ਸਮੁੱਚੀ ਯੋਜਨਾ ਬਾਰੇ ਦੱਸਿਆ। ਮੰਚ ਸਕੱਤਰ ਮਨੋਜ ਵਧਾਵਨ ਨੇ ਸਕੂਲ ਦੀਆਂ ਪ੍ਰਾਪਤੀਆਂ, ਖੇਡਾਂ, ਅਨੁਸ਼ਾਸਨ, ਵਾਤਾਵਰਨ ਅਕਾਦਮਿਕ ਪ੍ਰਾਪਤੀਆਂ ਅਤੇ ਕਲਾ-ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਦੀ ਸੂਚੀ ਪੇਸ਼ ਕੀਤੀ । ਸਰਪੰਚ ਸਰਬਜੀਤ ਸਿੰਘ ਦੇ ਸਹਿਯੋਗ ਨਾਲ ਬੱਚਿਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦਿੱਤੇ ਗਏ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਕੂਲ ਅਤੇ ਪੰਚਾਇਤ ਵਲੋਂ ਵਿਦਿਆਰਥੀਆਂ ਦੀ ਭਲਾਈ ਲਈ ਉਲੀਕੀ ਯੋਜਨਾ ਦੀ ਮਹਿਮਾ ਕਰਦਿਆਂ ਸ਼ਾਨਦਾਰ ਸਮਾਗਮ ਲਈ ਸਮੁੱਚੇ ਸਟਾਫ਼ ਤੇ ਪੰਚਾਇਤ ਮੈਂਬਰਾਂ ਨੂੰ ਮੁਬਾਰਕਾਂ ਦਿੱਤੀਆਂ। ਪ੍ਰਧਾਨ ਗੁਰਸੇਵਕ ਸਿੰਘ ਬਿੱਟੂ ਨੇ 5100 ਰੁਪਏ ਸਕੂਲ ਭਲਾਈ ਫ਼ੰਡ ਲਈ ਸੌਂਪੇ। ਇਸੇ ਸਕੂਲ ’ਚ ਪੜ੍ਹੇ ਪਿੰਡ ਦੇ ਹਰਕਮਲ ਸਿੰਘ ਏ.ਡੀ.ਓ, ਅਮਨਪ੍ਰੀਤ ਕੌਰ ਐਡਵੋਕੇਟ ਅਤੇ ਅਧਿਆਪਕਾ ਅਮਨਦੀਪ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਅਮਨਦੀਪ ਅਤੇ ਅਮਨਪ੍ਰੀਤ ਨੇ ਸਕੂਲ ਭਲਾਈ ਲਈ 1100-1100 ਰੁਪਏ ਦੀ ਰਾਸ਼ੀ ਵੀ ਭੇਟ ਕੀਤੀ। ਸਮਾਗਮ ’ਚ ਭਾਈ ਘਨੱਈਆ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ, ਨੁਮਾਇੰਦੇ ਗੁਰਿੰਦਰ ਸਿੰਘ ਕੋਟਕਪੂਰਾ, ਮੱਘਰ ਸਿੰਘ, ਹਰਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਭਾਊ ਨੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਦਾ ਸੁਨੇਹਾ ਦੇਣ ਵਾਲੀਆਂ ਕਾਪੀਆਂ ਭੇਟ ਕੀਤੀਆਂ। ਇਸ ਮੌਕੇ ਸੰਤ ਬਾਬਾ ਗੁਰਮੀਤ ਸਿੰਘ ਖੋਸਾਪਾਂਡੋ, ਸਰਪੰਚ ਸਰਬਜੀਤ ਸਿੰਘ, ਚਰਨਜੀਤ ਸਿੰਘ ਹੈਡ ਮਾਸਟਰ, ਗੁਰਸੇਵਕ ਸਿੰਘ ਬਿੱਟੂ, ਬੂੜ੍ਹ ਸਿੰਘ, ਜਸਵੰਤ ਸਿੰਘ ਉਪ ਚੇਅਰਮੈਨ, ਸਰਪੰਚ ਸਰਬਜੀਤ ਸਿੰਘ, ਮਿਹਰ ਸਿੰਘ, ਸਿਕੰਦਰ ਸਿੰਘ, ਆਤਮਾ ਸਿੰਘ ਸੇਖੋਂ, ਦਰਸ਼ਨ ਸਿੰਘ, ਬਲਕਾਰ ਸਿੰਘ, ਨਿਰਮਲ ਸਿੰਘ, ਚੰਦ ਸਿੰਘ, ਪਰਦੀਪ ਕੌਰ, ਸੁਨੀਤਾ ਬਾਘਲਾ, ਜਸਵਿੰਦਰ ਕੌਰ, ਅਮਨਪ੍ਰੀਤ, ਅਮਨ ਬਰਾੜ, ਪਰਮਿੰਦਰ ਸਿੰਘ, ਪਰਮਿੰਦਰ ਕੌਰ, ਵਨੀਤਾ ਧਵਨ ਅਤੇ ਕੈਂਪਸ ਮੈਨੇਜਰ ਸਿਕੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਗੁਰਮਨਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਪਹਿਲਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਵਿਧਾਇਕ ਅਮੋਲਕ ਸਿੰਘ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ : ਸਰਪੰਚ ਕਿੰਦਾ
Ad Position 24