13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਕਿਯੂ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਪਿੰਦਰ ਸਿੰਘ ਡੋਹਕ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ। ਮੀਟਿੰਗ ਦੌਰਾਨ ਕਿਸਾਨੀ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀਆਂ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਵਾਉਣ, ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਅਤੇ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ।

Ad Position 21
No active advertisement
ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਵਿਚ ਸ਼ਾਮਿਲ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ, ਹੋਰ ਅਹੁਦੇਦਾਰ ਤੇ ਮੈਂਬਰ। ਅਜੀਤ ਤਸਵੀਰ 14-10-2026
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਪਿੰਦਰ ਸਿੰਘ ਡੋਹਕ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ। ਮੀਟਿੰਗ ਦੌਰਾਨ ਕਿਸਾਨੀ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀਆਂ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਵਾਉਣ, ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਅਤੇ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਕਾਰਨ ਮੰਡੀਆਂ ਵਿਚ ਪਿਆ ਝੋਨਾ ਪਾਣੀ ਦੀ ਮਾਰ ਹੇਠ ਆਉਣ ਨਾਲ ਨੁਕਸਾਨਿਆ ਗਿਆ ਹੈ। ਉਨ੍ਹਾਂ ਇਸ ਲਈ ਪ੍ਰਸ਼ਾਸਨਿਕ ਪ੍ਰਬੰਧਾਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਬਾਰਿਸ਼ ਤੋਂ ਪਹਿਲਾਂ ਸੀਵਰੇਜ ਦੀ ਸਹੀ ਢੰਗ ਨਾਲ ਸਫ਼ਾਈ ਕਰਵਾਈ ਗਈ ਹੁੰਦੀ ਤਾਂ ਮੰਡੀਆਂ ਵਿਚ ਪਾਣੀ ਭਰਨ ਤੇ ਕਿਸਾਨਾਂ ਦੀ ਫ਼ਸਲ ਦੇ ਨੁਕਸਾਨ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਖੇਤਾਂ ਵਿਚ ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ ਵੀ ਹਨੇਰੀ, ਝੱਖੜ ਅਤੇ ਬਾਰਿਸ਼ ਕਾਰਨ ਪ੍ਰਭਾਵਿਤ ਹੋਈ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਕਿਸਾਨ ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਵਿਚ ਪਏ ਝੋਨੇ ਤੇ ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਦੇ ਨੁਕਸਾਨ ਦਾ ਤੁਰੰਤ ਜਾਇਜ਼ਾ ਲੈਣ ਲਈ ਗਿਰਦਾਵਰੀ ਕਰਵਾਈ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹ ਅਗਲੀ ਕਣਕ ਦੀ ਫ਼ਸਲ ਦੀ ਬਿਜਾਈ ਲਈ ਲੋੜੀਂਦੇ ਪ੍ਰਬੰਧ ਕਰ ਸਕਣ। ਕਿਸਾਨ ਆਗੂਆਂ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਵਧਣ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਪੇਂਡੂ ਮੰਡੀਆਂ ਵਿਚ ਪੀਣ ਵਾਲੇ ਪਾਣੀ, ਬਿਜਲੀ ਅਤੇ ਪਖਾਨਿਆਂ ਦੇ ਢੁਕਵੇਂ ਪ੍ਰਬੰਧ ਨਹੀਂ ਹਨ। ਉਨ੍ਹਾਂ ਮੰਗ ਕੀਤੀ ਕਿ ਸਾਰੀਆਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਬੁਨਿਆਦੀ ਪ੍ਰਬੰਧ ਕੀਤੇ ਜਾਣ ਅਤੇ ਝੋਨੇ ਦੀ ਖ਼ਰੀਦ ਦਾ ਕੰਮ ਤੇਜ਼ੀ ਨਾਲ ਚਲਾਇਆ ਜਾਵੇ। ਇਸ ਮੌਕੇ ਡੀ.ਏ.ਪੀ. ਖ਼ਾਦ ਦੀ ਘਾਟ ਦਾ ਮੁੱਦਾ ਵੀ ਉਠਾਇਆ ਗਿਆ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕੁਝ ਦੁਕਾਨਦਾਰ ਡੀ.ਏ.ਪੀ. ਖ਼ਾਦ ਦੇ ਨਾਲ ਕਿਸਾਨਾਂ ਨੂੰ ਹੋਰ ਵਸਤਾਂ ਖ਼ਰੀਦਣ ਲਈ ਮਜ਼ਬੂਰ ਕਰ ਰਹੇ ਹਨ, ਜਿਸ ਨੂੰ ਟੈਗਿੰਗ ਕਿਹਾ ਜਾਂਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਰੁਝਾਨ ਨੂੰ ਤੁਰੰਤ ਰੋਕਿਆ ਜਾਵੇ ਅਤੇ ਕਿਸਾਨਾਂ ਨੂੰ ਲੋੜ ਅਨੁਸਾਰ ਖ਼ਾਦ ਮੁਹੱਈਆ ਕਰਵਾਈ ਜਾਵੇ। ਕਿਸਾਨ ਆਗੂ ਗੁਰਮੀਤ ਸਿੰਘ ਲੰਬੀਢਾਬ ਨੇ ਪ੍ਰੈੱਸ ਨੂੰ ਬਿਆਨ ਦਿੰਦਿਆਂ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਜਾ ਰਹੇ ਵਿਦਿਆਰਥੀਆਂ ਨਾਲ ਕਥਿਤ ਤੌਰ ’ਤੇ ਕੀਤੀ ਗਈ ਸਖ਼ਤੀ ਦੀ ਨਿਖੇਧੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਂਦੀ ਜਾਵੇ, ਤਾਂ ਜੋ ਖ਼ਰੀਦ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਭਿੰਦਰ ਸਿੰਘ ਲੰਬੀਢਾਬ, ਜਗਸੀਰ ਸਿੰਘ ਦੂਹੇਵਾਲਾ, ਨਛੱਤਰ ਸਿੰਘ ਬਲਾਕ ਪ੍ਰਧਾਨ ਗਿੱਦੜਬਾਹਾ, ਸੁਖਮੰਦਰ ਸਿੰਘ, ਅਵਤਾਰ ਸਿੰਘ ਤਾਰੀ, ਸੇਵਕ ਸਿੰਘ, ਸੁਖਜਿੰਦਰ ਸਿੰਘ ਹੈਪੀ ਬਰਾੜ, ਜਸਮੇਲ ਸਿੰਘ, ਬਲਵਿੰਦਰ ਕੌਰ ਸ੍ਰੀ ਮੁਕਤਸਰ ਸਾਹਿਬ, ਸੁਖਜਿੰਦਰ ਕੌਰ ਸ੍ਰੀ ਮੁਕਤਸਰ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਮਲੀਲ੍ਹਾ ਦੀ ਦੂਜੀ ਨਾਈਟ ਦੌਰਾਨ ਵੱਖ-ਵੱਖ ਦ੍ਰਿਸ਼ਾਂ ਨੇ ਦਰਸ਼ਕਾਂ ਨੂੰ ਕੀਤਾ ਪ੍ਰਭਾਵਿਤ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ-ਡਿਪਟੀ ਕਮਿਸ਼ਨਰ
Ad Position 24