13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸਕੂਲ ਨੂੰ ਆਰ.ਓ. ਸਿਸਟਮ ਭੇਟ ਕੀਤਾ

ਰੁਪਾਣਾ , 13 ਅਕਤੂਬਰ ( ਜਗਜੀਤ ਸਿੰਘ )- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਹਿਰਾਜਵਾਲਾ ਵਿਖੇ ਸਕੂਲ ਪ੍ਰਬੰਧਕ ਕਮੇਟੀ ਤੇ ਸਕੂਲ ਸਟਾਫ਼ ਦੀ ਮੰਗ ’ ਤੇ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਵਲੋਂ ਬੱਚਿਆਂ ਲਈ ਸਾਫ਼ ਪਾਣੀ ਦੇ ਪ੍ਰਬੰਧ ਕਰਨ ਲਈ ਆਰ . ਓ .

Ad Position 21
No active advertisement
ਅਜੀਤ ਡੈਸਕ 14-10-2026
ਰੁਪਾਣਾ , 13 ਅਕਤੂਬਰ ( ਜਗਜੀਤ ਸਿੰਘ )- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਹਿਰਾਜਵਾਲਾ ਵਿਖੇ ਸਕੂਲ ਪ੍ਰਬੰਧਕ ਕਮੇਟੀ ਤੇ ਸਕੂਲ ਸਟਾਫ਼ ਦੀ ਮੰਗ ’ ਤੇ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਵਲੋਂ ਬੱਚਿਆਂ ਲਈ ਸਾਫ਼ ਪਾਣੀ ਦੇ ਪ੍ਰਬੰਧ ਕਰਨ ਲਈ ਆਰ . ਓ . ਸਿਸਟਮ ਭੇਂਟ ਕੀਤਾ ਗਿਆ । ਐਸ . ਐਮ . ਸੀ . ਚੇਅਰਪਰਸਨ ਕੁਲਵਿੰਦਰ ਕੌਰ , ਸਮੂਹ ਮੈਂਬਰਜ਼ , ਸਕੂਲ ਸਟਾਫ਼ ਭਾਰਤ ਭੂਸ਼ਨ ਤੇ ਮਨਦੀਪ ਕੌਰ ਵਲੋਂ ਉਨ੍ਹਾਂ ਦਾ ਧੰਨਵਾਦ ਕਰਦਿਆਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਪਿੰਡ ਦੇ ਪੰਚਾਇਤ ਮੈਂਬਰ ਤੇ ਪਤਵੰਤੇ ਸੱਜਣ ਕੁਲਦੀਪ ਸਿੰਘ , ਗੁਰਲਾਲ ਸਿੰਘ , ਯਾਦਵਿੰਦਰ ਸਿੰਘ , ਨੀਲਾ ਸਿੰਘ , ਬਿਕਰਮਜੀਤ ਸਿੰਘ , ਮਿਡਲ ਸਕੂਲ ਦੇ ਸਟਾਫ਼ ਮੈਂਬਰ ਸੁਖਵਿੰਦਰ ਸਿੰਘ ਮੈਣੀ , ਰਣਜੀਤ ਸਿੰਘ ਬਰਾੜ ਵੀ ਹਾਜ਼ਰ ਸਨ । ਮੀਂਹ ਨਾਲ ਖ਼ਰਾਬ ਹੋਏ ਝੋਨੇ ਦੀ ਭਰਪਾਈ ਲਈ ਸਰਕਾਰ ਤੁਰੰਤ ਮੁਆਵਜ਼ਾ ਦੇਵੇ-ਹਨੀ ਫ਼ੱਤਣਵਾਲਾ ਸ੍ਰੀ ਮੁਕਤਸਰ ਸਾਹਿਬ , 13 ਅਕਤੂਬਰ ( ਰਣਜੀਤ ਸਿੰਘ ਢਿੱਲੋਂ )- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਬੀਤੇ ਦਿਨੀਂ ਹੋਈ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਤੇ ਮੰਡੀਆਂ ਵਿਚ ਪਏ ਝੋਨੇ ਦੇ ਹੋਏ ਨੁਕਸਾਨ ’ ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ ਵਿਚ ਹੋਏ ਵਾਧੇ ਕਾਰਨ ਆਰਥਿਕ ਦਬਾਅ ਹੇਠ ਹਨ ਅਤੇ ਹੁਣ ਬੇਮੌਸਮੀ ਬਾਰਿਸ਼ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ । ਅਜਿਹੇ ਹਾਲਾਤ ਵਿਚ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫ਼ੜ੍ਹਦਿਆਂ ਉਨ੍ਹਾਂ ਨੂੰ ਰਾਹਤ ਦੇਣ ਲਈ ਫ਼ੌਰੀ ਕਦਮ ਚੁੱਕਣੇ ਚਾਹੀਦੇ ਹਨ । ਅਕਾਲੀ ਆਗੂ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ । ਇਸ ਦੌਰਾਨ ਖੇਤਾਂ ਵਿਚ ਖੜ੍ਹੀ ਫ਼ਸਲ ਦੇ ਨਾਲ - ਨਾਲ ਮੰਡੀਆਂ ’ ਚ ਪਏ ਝੋਨੇ ਦੇ ਨੁਕਸਾਨ ਦਾ ਵੀ ਸਹੀ ਮੁਲਾਂਕਣ ਕੀਤਾ ਜਾਵੇ , ਤਾਂ ਜੋ ਕੋਈ ਵੀ ਪ੍ਰਭਾਵਿਤ ਕਿਸਾਨ ਰਾਹਤ ਤੋਂ ਵਾਂਝਾ ਨਾ ਰਹੇ । ਉਨ੍ਹਾਂ ਕਿਹਾ ਕਿ ਨੁਕਸਾਨ ਦੀ ਰਿਪੋਰਟ ਤਿਆਰ ਕਰਕੇ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇ ਅਤੇ ਇਸ ਪ੍ਰਕਿਰਿਆ ਵਿਚ ਬੇਲੋੜੀ ਦੇਰੀ ਨਾ ਕੀਤੀ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕਾਕਾ ਬਰਾੜ ਨੇ ਪਿੰਡ ਸੰਗੂਧੌਣ ਵਿਖੇ 117 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ ਅਗਲੀ ਖ਼ਬਰ ਰਾਮਲੀਲ੍ਹਾ ਦੀ ਦੂਜੀ ਨਾਈਟ ਦੌਰਾਨ ਵੱਖ-ਵੱਖ ਦ੍ਰਿਸ਼ਾਂ ਨੇ ਦਰਸ਼ਕਾਂ ਨੂੰ ਕੀਤਾ ਪ੍ਰਭਾਵਿਤ
Ad Position 24