14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸ਼ਹੀਦ ਗੁਰਜੀਤ ਸਿੰਘ ਸਰਾਵਾਂ ਦੀ ਯਾਦ ’ਚ ਸ਼ਹੀਦੀ ਸਮਾਗਮ ਕਰਵਾਇਆ

ਬਰਗਾੜੀ, 14 ਅਕਤੂਬਰ (ਲਖਵਿੰਦਰ ਸ਼ਰਮਾ)-ਸੰਨ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੀਆਂ ਸੰਗਤਾਂ ’ਤੇ ਹੋਏ ਗੋਲੀਕਾਂਡ ਵਿਚ ਸ਼ਹੀਦ ਹੋਏ ਗੁਰਜੀਤ ਸਿੰਘ ਸਰਾਵਾਂ ਦੇ ਪਰਿਵਾਰ ਵਲੋਂ ਹਰ ਸਾਲ ਦੀ ਤਰ੍ਹਾਂ ਆਪਣੇ ਗ੍ਰਹਿ ਪਿੰਡ ਸਰਾਵਾਂ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਪਾਠ ਦੇ ਭੋਗ, ਅਰਦਾਸ ਉਪਰੰਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਹੀਦ ਗੁਰਜੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਬਹਿਬਲ, ਕੋਟਕਪੂਰਾ ਗੋਲੀਕਾਂਡ ਦੇ ਪੂਰਨ ਇਨਸਾਫ਼ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 15-10-2026
ਬਰਗਾੜੀ, 14 ਅਕਤੂਬਰ (ਲਖਵਿੰਦਰ ਸ਼ਰਮਾ)-ਸੰਨ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੀਆਂ ਸੰਗਤਾਂ ’ਤੇ ਹੋਏ ਗੋਲੀਕਾਂਡ ਵਿਚ ਸ਼ਹੀਦ ਹੋਏ ਗੁਰਜੀਤ ਸਿੰਘ ਸਰਾਵਾਂ ਦੇ ਪਰਿਵਾਰ ਵਲੋਂ ਹਰ ਸਾਲ ਦੀ ਤਰ੍ਹਾਂ ਆਪਣੇ ਗ੍ਰਹਿ ਪਿੰਡ ਸਰਾਵਾਂ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਪਾਠ ਦੇ ਭੋਗ, ਅਰਦਾਸ ਉਪਰੰਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਹੀਦ ਗੁਰਜੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਬਹਿਬਲ, ਕੋਟਕਪੂਰਾ ਗੋਲੀਕਾਂਡ ਦੇ ਪੂਰਨ ਇਨਸਾਫ਼ ਦੀ ਮੰਗ ਕੀਤੀ। ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਪੂ ਤਰਸੇਮ ਸਿੰਘ, ਸਾਬਕਾ ਲੋਕ ਸਭਾ ਮੈਂਬਰ ਰਾਜਦੇਵ ਸਿੰਘ ਖ਼ਾਲਸਾ, ਭਾਈ ਸੁਖਰਾਜ ਸਿੰਘ ਨਿਆਮੀਵਾਲਾ, ਦਲੇਰ ਸਿੰਘ ਡੋਡ, ਬਾਬਾ ਬੂਟਾ ਸਿੰਘ, ਜਸਵਿੰਦਰ ਸਿੰਘ ਮੱਤਾ, ਜਸਵਿੰਦਰ ਸਿੰਘ ਸਾਹੋਕੇ, ਗੁਰਿੰਦਰ ਸਿੰਘ ਮਹਿੰਦੀਰੱਤਾ, ਡਾ. ਬਲਵੀਰ ਸਿੰਘ ਸਰਾਵਾਂ, ਰਣਜੀਤ ਸਿੰਘ ਵਾਂਦਰ ਆਦਿ ਬੁਲਾਰਿਆਂ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ’ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸਰਕਾਰਾਂ ਤਾਂ ਬਣਾ ਲਈਆਂ ਪ੍ਰੰਤੂ ਇਨ੍ਹਾਂ ਕਿਸੇ ਵੀ ਸਰਕਾਰ ਨੇ ਇਨਸਾਫ਼ ਤਾਂ ਕੀ ਦੇਣਾ ਸੀ ਸਗੋਂ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ ਕੀਤੀ ਗਈ। ਬੁਲਾਰਿਆਂ ਨੇ ਕਿਹਾ ਸਾਨੂੰ ਇਨ੍ਹਾਂ ਮੁੱਦਿਆਂ ਤੇ ਰੋਟੀਆਂ ਨਹੀਂ ਸੇਕਣੀਆਂ ਚਾਹੀਦੀਆਂ ਅਤੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਬਚਾਉਣ ਲਈ ਆਪਸੀ ਛੋਟੇ ਮੋਟੇ ਮੱਤਭੇਦਾਂ ਅਤੇ ਸੌੜੀ ਸਿਆਸਤ ਤੋਂ ਉਪਰ ਉਠ ਕੇ ਇਕਜੁੱਟ ਹੋਣ ਦੀ ਲੋੜ ਹੈ। ਸਾਨੂੰ ਇਕਜੁਟ ਹੋ ਕੇ ਪੰਜਾਬ ਦੀ ਨੌਜਵਾਨੀ ਨੂੰ ਬਚਾ ਉਣ ਲਈ ਆਵਾਜ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਮਾਨਸਾ ਵਰਗਿਆਂ ਦੀ ਸ਼ਹਾਦਤ ਨੂੰ ਅਜਾਈ ਨਹੀਂ ਜਾਣ ਦੇਣਾ ਚਾਹੀਦਾ ਅਤੇ ਪੂਰੀ ਏਕਤਾ ਨਾਲ ਇਨਸਾਫ਼ ਦੀ ਲੜਾਈ ਲੜਨੀ ਚਾਹੀਦੀ ਹੈ। ਸ਼ਹੀਦ ਗੁਰਜੀਤ ਸਿੰਘ ਸਰਾਵਾਂ ਦੇ ਪਿਤਾ ਭਾਈ ਸਾਧੂ ਸਿੰਘ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਅਤੇ ਗੋਲੀਕਾਂਡ ਦਾ ਜਲਦ ਪੂਰਨ ਇਨਸਾਫ਼ ਦਿੱਤਾ ਜਾਵੇ। ਇਸ ਮੌਕੇ ਸਾਬਕਾ ਸਰਪੰਚ ਬਲਕਰਨ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ, ਮਾ. ਪੂਰਨ ਸਿੰਘ, ਪੰਚ ਖੁਸ਼ਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੇਰਾ ਯੁਵਾ ਭਾਰਤ ਵਲੋਂ ਆਫ਼ਤ ਜੋਖ਼ਮ ਘਟਾਉਣ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਕੌਂਸਲਰ ਨੇ ‘ਆਪ’ ਦੇ ਅਹੁਦੇ ਤਿਆਗੇ
Ad Position 24