ਮੇਰਾ ਯੁਵਾ ਭਾਰਤ ਵਲੋਂ ਆਫ਼ਤ ਜੋਖ਼ਮ ਘਟਾਉਣ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਅੰਤਰਰਾਸ਼ਟਰੀ ਆਫ਼ਤ ਜ਼ੋਖ਼ਮ ਘਟਾਉਣ ਦਿਵਸ ਦੇ ਸੰਬੰਧ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਹੜ੍ਹ, ਅੱਗ ਲੱਗਣ, ਭੂਚਾਲ ਅਤੇ ਹੋਰ ਕੁਦਰਤੀ ਆਫ਼ਤਾਂ ਸਮੇਂ ਬਚਾਅ ਦੇ ਤਰੀਕਿਆਂ, ਸਾਵਧਾਨੀਆਂ ਅਤੇ ਪਹਿਲਾਂ ਤੋਂ ਤਿਆਰੀ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਅੰਤਰਰਾਸ਼ਟਰੀ ਆਫ਼ਤ ਜ਼ੋਖ਼ਮ ਘਟਾਉਣ ਦਿਵਸ ਦੇ ਸੰਬੰਧ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਹੜ੍ਹ, ਅੱਗ ਲੱਗਣ, ਭੂਚਾਲ ਅਤੇ ਹੋਰ ਕੁਦਰਤੀ ਆਫ਼ਤਾਂ ਸਮੇਂ ਬਚਾਅ ਦੇ ਤਰੀਕਿਆਂ, ਸਾਵਧਾਨੀਆਂ ਅਤੇ ਪਹਿਲਾਂ ਤੋਂ ਤਿਆਰੀ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਤਨਵੀ ਅਗਰਵਾਲ ਅਤੇ ਸਕੂਲ ਪ੍ਰਿੰਸੀਪਲ ਦੀਪਕ ਬਾਂਸਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਆਫ਼ਤਾਂ ਦੌਰਾਨ ਘਬਰਾਉਣ ਦੀ ਬਜਾਏ, ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ, ਸੁਰੱਖਿਅਤ ਥਾਂ ’ਤੇ ਪਹੁੰਚਣਾ ਅਤੇ ਲੋੜ ਪੈਣ ’ਤੇ ਸੰਬੰਧਿਤ ਰਾਹਤ ਤੇ ਬਚਾਅ ਟੀਮਾਂ ਦੀ ਸਹਾਇਤਾ ਲੈਣੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਆਫ਼ਤਾਂ ਤੋਂ ਬਚਾਅ ਸੰਬੰਧੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਆਫ਼ਤ ਪ੍ਰਬੰਧਨ ਵਿਸ਼ੇ ’ਤੇ ਪੇਂਟਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀਆਂ ਕਲਾਕ੍ਰਿਤੀਆਂ ਰਾਹੀਂ ਆਫ਼ਤਾਂ ਤੋਂ ਬਚਾਅ, ਸੁਰੱਖਿਆ ਉਪਾਵਾਂ ਤੇ ਜਾਗਰੂਕਤਾ ਦੀ ਮਹੱਤਤਾ ਨੂੰ ਦਰਸਾਇਆ। ਮੁਕਾਬਲੇ ਵਿਚ ਗੁਰਪ੍ਰੀਤ ਕੌਰ ਨੇ ਪਹਿਲਾ, ਏਕਤਾ ਨੇ ਦੂਜਾ ਅਤੇ ਅਦਿਤ ਕੁਮਾਰ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਵਲੋਂ ਲੈਕਚਰਾਰ (ਅੰਗਰੇਜ਼ੀ) ਅਮਨਦੀਪ ਚੁੱਘ, ਲੈਕਚਰਾਰ (ਗਣਿਤ) ਅਰਵਿੰਦਰ ਕੌਰ, ਲੈਕਚਰਾਰ (ਅਰਥ ਸ਼ਾਸਤਰ) ਸੁਖਜਿੰਦਰ ਕੌਰ, ਲੈਕਚਰਾਰ (ਰਾਜਨੀਤੀ ਸ਼ਾਸਤਰ) ਅੰਜੂ ਅਰੋੜਾ ਅਤੇ ਦਫ਼ਤਰ ਸਹਾਇਕ ਰਜਵਿੰਦਰ ਸਿੰਘ ਆਦਿ ਹਾਜ਼ਰ ਸਨ।