14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਮਰੀਜ਼ਾਂ ਨੂੰ ਵਿੱਤੀ ਸਹਾਇਤਾ ਰਾਸ਼ੀ ਭੇਂਟ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਉਘੇ ਸਮਾਜ ਸੇਵੀ ਡਾ. ਐਸ.

Ad Position 21
No active advertisement
ਅਜੀਤ ਡੈਸਕ 15-10-2026
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਉਘੇ ਸਮਾਜ ਸੇਵੀ ਡਾ. ਐਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖ਼ਰੀਦਣ ਲਈ 11,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਸਹਾਇਤਾ ਪ੍ਰਾਪਤ ਕਰਨ ਵਾਲੇ ਮਰੀਜ਼ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਹਨ। ਬਿਮਾਰੀ ਕਾਰਨ ਉਹ ਕੰਮ ਕਰਨ ਤੋਂ ਵੀ ਅਸਮਰੱਥ ਹਨ, ਜਦਕਿ ਉਨ੍ਹਾਂ ਦੇ ਘਰੇਲੂ ਆਰਥਿਕ ਹਾਲਾਤ ਅਜਿਹੇ ਹਨ ਕਿ ਉਨ੍ਹਾਂ ਲਈ ਆਪਣੀਆਂ ਦਵਾਈਆਂ ਦਾ ਖ਼ਰਚਾ ਚੁੱਕਣਾ ਵੀ ਮੁਸ਼ਕਿਲ ਹੋ ਰਿਹਾ ਹੈ। ਸਹਾਇਤਾ ਰਾਸ਼ੀ ਪ੍ਰਾਪਤ ਕਰਨ ਵਾਲੇ ਮਰੀਜ਼ਾਂ ਨੇ ਡਾ. ਓਬਰਾਏ ਤੇ ਟਰੱਸਟ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ (ਸੇਵਾ ਮੁਕਤ ਬੈਂਕ ਮੈਨੇਜਰ) ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ (ਸੇਵਾ ਮੁਕਤ ਪ੍ਰਿੰਸੀਪਲ), ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਮ ਲੀਲ੍ਹਾ ਦੀ ਤੀਜੀ ਰਾਤ ਮੌਕੇ ਵੱਡੀ ਗਿਣਤੀ ’ਚ ਪੁੱਜੇ ਸ਼ਰਧਾਲੂ ਅਗਲੀ ਖ਼ਬਰ ਮੇਰਾ ਯੁਵਾ ਭਾਰਤ ਵਲੋਂ ਆਫ਼ਤ ਜੋਖ਼ਮ ਘਟਾਉਣ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24