ਰਾਮ ਲੀਲ੍ਹਾ ਦੀ ਤੀਜੀ ਰਾਤ ਮੌਕੇ ਵੱਡੀ ਗਿਣਤੀ ’ਚ ਪੁੱਜੇ ਸ਼ਰਧਾਲੂ
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਰਾਮ ਸੇਵਾ ਸੰਮਤੀ ਵਲੋਂ ਰੈੱਡ ਕਰਾਸ ਭਵਨ ਵਿਖੇ ਕਰਵਾਈ ਜਾ ਰਹੀ ਸ੍ਰੀ ਰਾਮਲੀਲਾ ਦੀ ਤੀਜੀ ਰਾਤ ਦੌਰਾਨ ਤਾੜਿਕਾ ਵਧ ਦਾ ਦ੍ਰਿਸ਼ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਭਗਵਾਨ ਸ੍ਰੀ ਰਾਮ ਵਲੋਂ ਤਾੜਿਕਾ ਦਾ ਵਧ ਕਰਨ ਦੇ ਦ੍ਰਿਸ਼ ਨੂੰ ਵੇਖ ਕੇ ਦਰਸ਼ਕਾਂ ਨੇ ਤਾੜੀਆਂ ਵਜਾਈਆਂ।
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਰਾਮ ਸੇਵਾ ਸੰਮਤੀ ਵਲੋਂ ਰੈੱਡ ਕਰਾਸ ਭਵਨ ਵਿਖੇ ਕਰਵਾਈ ਜਾ ਰਹੀ ਸ੍ਰੀ ਰਾਮਲੀਲਾ ਦੀ ਤੀਜੀ ਰਾਤ ਦੌਰਾਨ ਤਾੜਿਕਾ ਵਧ ਦਾ ਦ੍ਰਿਸ਼ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਭਗਵਾਨ ਸ੍ਰੀ ਰਾਮ ਵਲੋਂ ਤਾੜਿਕਾ ਦਾ ਵਧ ਕਰਨ ਦੇ ਦ੍ਰਿਸ਼ ਨੂੰ ਵੇਖ ਕੇ ਦਰਸ਼ਕਾਂ ਨੇ ਤਾੜੀਆਂ ਵਜਾਈਆਂ। ਇਸੇ ਤਰ੍ਹਾਂ ਸੀਤਾ ਸਵੰਬਰ ਦੌਰਾਨ ਭਗਵਾਨ ਸ੍ਰੀ ਰਾਮ ਵਲੋਂ ਸ਼ਿਵ ਧਨੁਸ਼ ਤੋੜਨ ਅਤੇ ਮਾਤਾ ਸੀਤਾ ਨੂੰ ਵਰਮਾਲਾ ਪਹਿਨਾਉਣ ਦੇ ਦ੍ਰਿਸ਼ਾਂ ਨੇ ਵੀ ਦਰਸ਼ਕਾਂ ਦਾ ਮਨ ਮੋਹ ਲਿਆ। ਇਨ੍ਹਾਂ ਦ੍ਰਿਸ਼ਾਂ ਦੌਰਾਨ ਪੰਡਾਲ ਜੈ ਸ੍ਰੀ ਰਾਮ ਦੇ ਜੈਕਾਰਿਆਂ ਨਾਲ ਗੂੰਜ ਉਠਿਆ। ਤੀਜੀ ਨਾਈਟ ਦੀ ਸਮਾਪਤੀ ਭਗਵਾਨ ਸ੍ਰੀ ਰਾਮ ਅਤੇ ਮਾਤਾ ਸੀਤਾ ਦੇ ਵਿਆਹ ਦੀਆਂ ਖ਼ੁਸ਼ੀਆਂ ਮਨਾਉਂਦਿਆਂ ਹੋਈ। ਰਾਮਲੀਲਾ ਦੀ ਤੀਜੀ ਨਾਈਟ ਮੌਕੇ ਜੋਤੀ ਪ੍ਰਜਵਲਿਤ ਕਰਨ ਦੀ ਰਸਮ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਕਾਂਗਰਸੀ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ, ਰਾਜੇਸ਼ ਬਾਂਸਲ ਡੀ.ਕੇ. ਜਿਊਲਰਜ਼, ਡਾ. ਪੀਯੂਸ਼ ਗੋਇਲ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ, ਖ਼ਜ਼ਾਨਚੀ ਗੁਰਪਾਲ ਸਿੰਘ ਪਾਲੀ, ਮੀਤ ਪ੍ਰਧਾਨ ਮਲਕੀਤ ਸਿੰਘ ਅਤੇ ਪ੍ਰੋਜੈਕਟ ਇੰਚਾਰਜ ਜਸਬੀਰ ਸਿੰਘ ਵਲੋਂ ਸਾਂਝੇ ਤੌਰ ’ਤੇ ਨਿਭਾਈ ਗਈ। ਇਸ ਮੌਕੇ ਸੰਮਤੀ ਦੇ ਪ੍ਰਧਾਨ ਰਮਨ ਗਿਰਧਰ, ਸੁਰਿੰਦਰ ਧਵਨ ਅਤੇ ਰਾਜੇਸ਼ ਕੁਮਾਰ ਕੁੱਕੂ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ। ਰਾਮਲੀਲਾ ਦੌਰਾਨ ਮਾਸਟਰ ਜਸਪਾਲ ਸਿੰਘ ਅਤੇ ਪ੍ਰੋ. ਬ੍ਰਹਮ ਵੇਦ ਸ਼ਰਮਾ ਵਲੋਂ ਰੋਜ਼ਾਨਾ ਮੰਚ ਸੰਚਾਲਨ ਕੀਤਾ ਜਾ ਰਿਹਾ ਹੈ। ਇਸ ਮੌਕੇ ਭਾਜਪਾ ਆਗੂ ਰਾਜ ਕੁਮਾਰ ਭਟੇਜਾ ਮੇਲੂ, ਰਾਹੁਲ ਕਟਾਰੀਆ, ਸ਼ਮਿੰਦਰ ਸਿੰਘ ਸੇਖੋਂ, ਮਨੀਸ਼ ਧਮੀਜਾ, ਸਮਿਤੀ ਦੇ ਪ੍ਰਧਾਨ ਰਮਨ ਗਿਰਧਰ, ਹੈਪੀ ਸ਼ਰਮਾ, ਸੰਜੀਵ ਖੇੜਾ, ਸੰਜੀਵ ਗਾਵੜੀ, ਐਡਵੋਕੇਟ ਸੰਜੀਵ ਗੁਪਤਾ, ਰਾਜੇਸ਼ ਕੁਮਾਰ ਕੁੱਕੂ, ਅੰਮ੍ਰਿਤ ਲਾਲ ਖੁਰਾਣਾ, ਪ੍ਰੋਜੈਕਟ ਇੰਚਾਰਜ ਅਸ਼ਵਨੀ ਆਰੀਆ, ਤੇਜਿੰਦਰ ਸਿੰਘ ਬੱਬੂ ਬਾਂਸਲ, ਰਾਕੇਸ਼ ਵਾਟਸ, ਨੀਟੂ ਦੂਮੜਾ, ਰਾਜੇਸ਼ ਬਾਂਸਲ ਡੀ.ਕੇ. ਜਿਊਲਰਜ਼, ਰਾਜੀਵ ਆਹੂਜਾ, ਮਨੋਹਰ ਸਿੰਘ, ਬੂਟਾ ਰਾਮ ਕਮਰਾ ਅਤੇ ਅਸ਼ੋਕ ਬੱਤਰਾ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ। ਸੰਮਤੀ ਵਲੋਂ 20 ਅਕਤੂਬਰ ਨੂੰ ਸਰਕਾਰੀ ਕਾਲਜ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਜਾਵੇਗਾ, ਜਿਸ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।