ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਸੰਬੰਧੀ ਤਿੰਨ ਰੋਜ਼ਾ ਸਿਖਲਾਈ ਸੈਸ਼ਨ ਮੁਕੰਮਲ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ 40 ਸਵਾਲਾਂ ਅਤੇ ਡਿਜੀਟਲ ਐਪ ਦੀ ਵਰਤੋਂ ਬਾਰੇ ਦਿੱਤੀ ਜਾਣਕਾਰੀ
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦਾ ਪਹਿਲਾ ਤਿੰਨ ਰੋਜ਼ਾ ਸਿਖਲਾਈ ਸੈਸ਼ਨ ਬਾਵਾ ਨਿਹਾਲ ਸਿੰਘ ਬੀ. ਐਡ.
ਸ
ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਧਾਲੀਵਾਲ ਸਾਦਿਕ ਵਿਖੇ ਆਪਣੇ ਵਿਚਾਰ ਪੇਸ਼ ਕਰਦੇ ਹੋਏ। ਤਸਵੀਰ : ਆਰ. ਐਸ. ਧੁੰਨਾ
15-10-2026
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦਾ ਪਹਿਲਾ ਤਿੰਨ ਰੋਜ਼ਾ ਸਿਖਲਾਈ ਸੈਸ਼ਨ ਬਾਵਾ ਨਿਹਾਲ ਸਿੰਘ ਬੀ.ਐਡ. ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸਫ਼ਲਤਾਪੂਰਵਕ ਮੁਕੰਮਲ ਹੋ ਗਿਆ। ਇਹ ਸਿਖਲਾਈ ਸੈਸ਼ਨ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਂਸਸ ਅਫ਼ਸਰ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਮ ਜ਼ਿਲ੍ਹਾ ਸੈਂਸਸ ਅਫ਼ਸਰ ਡੈਵੀ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ। ਇਸ ਦੌਰਾਨ ਸਿਖਲਾਈ ਲੈਣ ਵਾਲੇ ਕਰਮਚਾਰੀਆਂ ਨੂੰ ਮਰਦਮਸ਼ੁਮਾਰੀ ਦੇ ਦੂਜੇ ਪੜਾਅ ਦੀ ਪ੍ਰਕਿਰਿਆ, ਅੰਕੜੇ ਇਕੱਠੇ ਕਰਨ ਅਤੇ ਡਿਜੀਟਲ ਸਾਧਨਾਂ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਿਖਲਾਈ ਸੈਸ਼ਨ ਦੀ ਸ਼ੁਰੂਆਤ ਮੌਕੇ ਉਪ ਮੰਡਲ ਮੈਜਿਸਟ੍ਰੇਟ ਗੁਰਕਿਰਨਦੀਪ ਸਿੰਘ ਸਿੱਧੂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਹੋਣ ਵਾਲੀ ਸਵੈ-ਗਣਨਾ ਪ੍ਰਕਿਰਿਆ ਵਿਚ ਵੱਧ ਤੋਂ ਵੱਧ ਭਾਗ ਲੈਣ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖ਼ੁਦ ਦਰਜ ਕਰਵਾ ਸਕਦੇ ਹਨ, ਜਿਸ ਨਾਲ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਦੱਸਿਆ ਕਿ ਮਰਦਮਸ਼ੁਮਾਰੀ 2027 ਦਾ ਦੂਜਾ ਪੜਾਅ ਪਹਿਲੀ ਦਸੰਬਰ 2026 ਤੋਂ 4 ਜਨਵਰੀ 2027 ਤੱਕ ਕਰਵਾਇਆ ਜਾਵੇਗਾ। ਇਸ ਪੜਾਅ ਦੌਰਾਨ ਗਿਣਤੀਕਾਰਾਂ ਵਲੋਂ ਆਮ ਨਾਗਰਿਕਾਂ ਤੋਂ 40 ਸਵਾਲਾਂ ਦੇ ਆਧਾਰ ’ਤੇ ਲੋੜੀਂਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਪਹਿਲੀ ਮਰਦਮਸ਼ੁਮਾਰੀ ਹੈ, ਜਿਸ ਵਿਚ ਅੰਕੜੇ ਇਕੱਠੇ ਕਰਨ ਲਈ ਡਿਜੀਟਲ ਸਾਧਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਲਈ ਸਾਰੇ ਸੰਬੰਧਿਤ ਕਰਮਚਾਰੀਆਂ ਨੂੰ ਤਕਨੀਕੀ ਪ੍ਰਕਿਰਿਆ ਦੀ ਸਹੀ ਜਾਣਕਾਰੀ ਹੋਣੀ ਬੇਹੱਦ ਜ਼ਰੂਰੀ ਹੈ। ਐਸ.ਡੀ.ਐਮ. ਨੇ ਸਿਖਲਾਈ ਪ੍ਰਾਪਤ ਕਰ ਰਹੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਮਰਦਮਸ਼ੁਮਾਰੀ ਦੌਰਾਨ ਇਕੱਠੇ ਕੀਤੇ ਜਾਣ ਵਾਲੇ ਸਹੀ ਅੰਕੜੇ ਭਵਿੱਖ ਵਿਚ ਸਰਕਾਰੀ ਨੀਤੀਆਂ ਬਣਾਉਣ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਕਰਮਚਾਰੀ ਸਮਾਜ ਸੇਵਾ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਇਸ ਸੰਬੰਧੀ ਨਾਇਬ ਤਹਿਸੀਲਦਾਰ ਕਮ ਤਹਿਸੀਲ ਸੈਂਸਸ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਬਲਜੀਤ ਸਿੰਘ ਸਰਾਂ ਨੇ ਦੱਸਿਆ ਕਿ ਫ਼ੀਲਡ ਟਰੇਨਰਾਂ ਵਲੋਂ ਪ੍ਰੋਜੈਕਟਰ ਦੀ ਮਦਦ ਨਾਲ ਦੂਜੇ ਪੜਾਅ ਦੌਰਾਨ ਪੁੱਛੇ ਜਾਣ ਵਾਲੇ 40 ਸਵਾਲਾਂ ਬਾਰੇ ਵਿਸਥਾਰ ਨਾਲ ਜਾਣ ਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਆਬਾਦੀ ਦੀ ਗਣਨਾ ਸੰਬੰਧੀ ਐਪ ਦੀ ਵਰਤੋਂ ਦਾ ਵਿਹਾਰਕ ਅਭਿਆਸ ਵੀ ਕਰਵਾਇਆ ਗਿਆ, ਤਾਂ ਜੋ ਉਹ ਮੈਦਾਨੀ ਪੱਧਰ ’ਤੇ ਕੰਮ ਕਰਦੇ ਸਮੇਂ ਡਿਜੀਟਲ ਸਾਧਨਾਂ ਦੀ ਸਹੀ ਵਰਤੋਂ ਕਰ ਸਕਣ। ਸਿਖਲਾਈ ਦੌਰਾਨ ਹਾਜ਼ਰ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਅਤੇ ਉਨ੍ਹਾਂ ਨੂੰ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਨਾਲ ਸੰਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਜਾਣੂ ਕਰਵਾਇਆ ਗਿਆ। ਸਿਖਲਾਈ ਸੈਸ਼ਨ ਦਾ ਉਦੇਸ਼ ਕਰਮਚਾਰੀਆਂ ਨੂੰ ਪੂਰੀ ਤਰ੍ਹਾਂ ਤਿਆਰ ਕਰਨਾ ਸੀ, ਤਾਂ ਜੋ ਮਰਦਮਸ਼ੁਮਾਰੀ ਦਾ ਕੰਮ ਸਹੀ, ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।