15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਸ਼ਿਆਂ ਦੇ 20 ਹਾਟਸਪੋਟ ਇਲਾਕਿਆਂ ’ਚ ਚਲਾਈ ਜਾਵੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ-ਡੀ. ਸੀ. ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਅਤੇ ਨਸ਼ਾ ਪੀੜਤਾਂ ਦੇ ਇਲਾਜ ਤੇ ਮੁੜ-ਵਸੇਬੇ ਨੂੰ ਦਿੱਤੀ ਜਾਵੇਗੀ ਤਰਜ਼ੀਹ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸੰਬੰਧੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੇਂਡੂ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਮੁਹਿੰਮ ਦੀ ਪ੍ਰਗਤੀ ਤੇ ਭਵਿੱਖੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਮਾਲਵਾ ਕਾਲਜ ਵਿਖੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਸਮੇਂ ਕਰਵਾਏ ਗਏ ਸਮਾਗਮ ਸਮੇਂ ਇੰਜੀ: ਜਰਮਨਜੀਤ ਸਿੰਘ ਸੰਧੂ ਨੂੰ ਪ੍ਰਬੰਧਕ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ। ਤਸਵੀਰ:ਆਰ.ਐਸ.ਧੁੰਨਾ 15-10-2026
ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸੰਬੰਧੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੇਂਡੂ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਮੁਹਿੰਮ ਦੀ ਪ੍ਰਗਤੀ ਤੇ ਭਵਿੱਖੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਹਰੀਕੇ ਕਲਾਂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਿਆਂ ਤੋਂ ਪ੍ਰਭਾਵਿਤ 20 ਹਾਟਸਪੋਟ ਇਲਾਕਿਆਂ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਇਲਾਕਿਆਂ ਵਿਚ ਨਸ਼ਿਆਂ ਦੀ ਸਪਲਾਈ ਚੇਨ ਤੋੜਨ, ਨਸ਼ਿਆਂ ਦੀ ਵਰਤੋਂ ਨੂੰ ਰੋਕਣ ਅਤੇ ਲੋਕਾਂ ਨੂੰ ਇਸ ਬੁਰਾਈ ਵਿਰੁੱਧ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਤੇ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦੀ ਸਰਗਰਮ ਸ਼ਮੂਲੀਅਤ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਅਚਨਚੇਤ ਚੈਕਿੰਗ, ਨਾਕਾਬੰਦੀ ਤੇ ਤਲਾਸ਼ੀ ਮੁਹਿੰਮਾਂ ਤੇਜ਼ ਕੀਤੀਆਂ ਜਾਣ ਅਤੇ ਨਸ਼ਾ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਇਨ੍ਹਾਂ ਇਲਾਕਿਆਂ ਵਿਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰ ਸਮੀਖਿਆ ਕੀਤੀ ਜਾਵੇ, ਤਾਂ ਜੋ ਸਮੱਸਿਆ ਦੇ ਪੱਕੇ ਹੱਲ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਲਤ ਵਿਚ ਫਸੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਵਾਪਸ ਲਿਆਉਣ ਲਈ ਉਨ੍ਹਾਂ ਦੇ ਇਲਾਜ ਅਤੇ ਮੁੜ-ਵਸੇਬੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਮੰਤਵ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਓਟ ਕਲੀਨਿਕਾਂ ਤੇ ਨਸ਼ਾ ਛੁਡਾਊ ਕੇਂਦਰਾਂ ਦੀ ਨਿਯਮਤ ਜਾਂਚ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਉਥੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਹਰ ਲੋੜੀਂਦੀ ਸਹੂਲਤ ਮਿਲਣੀ ਚਾਹੀਦੀ ਹੈ। ਇਸ ਤੋਂ ਇਲਾਵਾ ਕੈਮਿਸਟਾਂ ਦੀਆਂ ਦੁਕਾਨਾਂ ਦੀ ਨਿਯਮਤ ਜਾਂਚ ਕਰਨ ਲਈ ਵੀ ਕਿਹਾ ਗਿਆ, ਤਾਂ ਜੋ ਦਵਾਈਆਂ ਦੀ ਆੜ ਹੇਠ ਨਸ਼ੀਲੇ ਪਦਾਰਥਾਂ ਦੀ ਗ਼ੈਰ-ਕਾਨੂੰਨੀ ਵਿਕਰੀ ਨੂੰ ਰੋਕਿਆ ਜਾ ਸਕੇ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਹਰੀਕੇ ਕਲਾਂ ਨੇ ਪੇਂਡੂ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਲੋਕਾਂ ਦਾ ਸਹਿਯੋਗ ਤੇ ਪ੍ਰਸ਼ਾਸਨ ਨਾਲ ਬਿਹਤਰ ਤਾਲਮੇਲ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਕਮੇਟੀਆਂ ਦੀਆਂ ਸਮੱਸਿਆਵਾਂ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਕਦਮ ਚੁੱਕਣ ਦੀਆਂ ਹਦਾਇਤਾਂ ਦਿੱਤੀਆਂ ਅਤੇ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਦੇ ਨਾਲ-ਨਾਲ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦੇ ਇਲਾਜ, ਮੁੜ-ਵਸੇਬੇ ਅਤੇ ਸਮਾਜ ਵਿਚ ਉਨ੍ਹਾਂ ਦੀ ਮੁੜ ਸ਼ਮੂਲੀਅਤ ਨੂੰ ਵੀ ਬਰਾਬਰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਐਸ.ਡੀ.ਐਮ. ਮਲੋਟ ਪੰਕਜ ਬਾਂਸਲ, ਐਸ.ਡੀ.ਐਮ. ਗਿੱਦੜਬਾਹਾ ਅਰਵਿੰਦਰਪਾਲ ਸਿੰਘ, ਐਸ.ਪੀ. ਮਹੇਸ਼ ਕੁਮਾਰ, ਜ਼ਿਲ੍ਹਾ ਵਾਇਸ ਕੋਆਰਡੀਨੇਟਰ ਜਗਸੀਰ ਸਿੰਘ ਸਰਪੰਚ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਰੁਪਿੰਦਰ ਸਿੰਘ ਵਧਾਈ, ਹਲਕਾ ਕੋਆਰਡੀਨੇਟਰ ਮਲੋਟ ਗੁਰਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਗਿੱਦੜਬਾਹਾ ਮਾਧੋਦਾਸ ਸਿੰਘ ਖ਼ਾਲਸਾ, ਹਲਕਾ ਕੋਆਰਡੀਨੇਟਰ ਲੰਬੀ ਮਨਜੀਤ ਸਿੰਘ ਮਿੱਡਾ, ਪੇਂਡੂ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇ ਖ਼ਰੀਦ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਸੰਬੰਧੀ ਤਿੰਨ ਰੋਜ਼ਾ ਸਿਖਲਾਈ ਸੈਸ਼ਨ ਮੁਕੰਮਲ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਨੂੰ 40 ਸਵ...
Ad Position 24